ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਬੱਸਾਂ ਰਵਾਨਾ
ਲਾਲੜੂ, 19 ਅਗਸਤ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਤਿੰਨ ਹੋਰ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ। ਇਸ ਦੌਰਾਨ ਪਿੰਡ ਟਰੜਕ ਤੋਂ 112ਵੀਂ, ਪਿੰਡ ਝਵਾਂਸਾ ਤੋਂ 113ਵੀਂ ਅਤੇ ਪਿੰਡ ਸਿਓਲੀ ਤੋਂ 114ਵੀਂ ਬੱਸ ਨੂੰ ਹਲਕਾ ਵਿਧਾਇਕ ਰੰਧਾਵਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਲਾਲੜੂ, 19 ਅਗਸਤ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਤਿੰਨ ਹੋਰ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ। ਇਸ ਦੌਰਾਨ ਪਿੰਡ ਟਰੜਕ ਤੋਂ 112ਵੀਂ, ਪਿੰਡ ਝਵਾਂਸਾ ਤੋਂ 113ਵੀਂ ਅਤੇ ਪਿੰਡ ਸਿਓਲੀ ਤੋਂ 114ਵੀਂ ਬੱਸ ਨੂੰ ਹਲਕਾ ਵਿਧਾਇਕ ਰੰਧਾਵਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸੁਖਦ, ਸੁਰੱਖਿਅਤ ਅਤੇ ਪਵਿੱਤਰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਤਾਂ ਜੋ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਇਸ ਪਵਿੱਤਰ ਯਾਤਰਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ-ਭਲਾਈ ਅਤੇ ਧਾਰਮਿਕ ਆਸਥਾ ਨਾਲ ਜੁੜੀਆਂ ਅਜਿਹੀਆਂ ਯੋਜਨਾਵਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ, ਬਲਾਕ ਪ੍ਰਧਾਨ ਤੇ ਹੋਰ ਹਾਜ਼ਰ ਸਨ।