20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਟਰੈਪ ’ਚ ਰਿਸ਼ਵਤ ਦੀ ਰਕਮ ਦੇਣ ਵਾਲਿਆਂ ਨੂੰ ਮਿਲੇਗੀ ਵਾਪਸ, ਹਰਿਆਣਾ ਨੇ ਬਣਾਇਆ ਰਿਵਾਲਵਿੰਗ ਫੰਡ

ਚੰਡੀਗੜ੍ਹ, 19 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਦੌਰਾਨ ਸ਼ਿਕਾਇਤਕਰਤਾਵਾਂ ਵਲੋਂ ਵਿਜੀਲੈਂਸ ਟਰੈਪ ਲਈ ਰਿਸ਼ਵਤ ਵਜੋਂ ਦਿੱਤੀ ਗਈ ਰਕਮ ਦੀ ਵਾਪਸੀ ਯਕੀਨੀ ਬਣਾਉਣ ਲਈ ਹਰਿਆਣਾ ਵਿਜੀਲੈਂਸ ਬਿਊਰੋ ਰਿਵਾਲਵਿੰਗ ਫੰਡ ਦਾ ਗਠਨ ਕੀਤਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਸ ਫੰਡ ਦਾ ਸੰਚਾਲਨ ਡਾਇਰੈਕਟਰ ਜਨਰਲ, ਰਾਜ ਚੌਕਸੀ ਅਤੇ ਭ੍ਰਿਸ਼ਟਾਚਾਰ ਰੋਧਕ ਬਿਊਰੋ, ਹਰਿਆਣਾ ਵਲੋਂ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਦੌਰਾਨ ਸ਼ਿਕਾਇਤਕਰਤਾਵਾਂ ਵਲੋਂ ਵਿਜੀਲੈਂਸ ਟਰੈਪ ਲਈ ਰਿਸ਼ਵਤ ਵਜੋਂ ਦਿੱਤੀ ਗਈ ਰਕਮ ਦੀ ਵਾਪਸੀ ਯਕੀਨੀ ਬਣਾਉਣ ਲਈ ਹਰਿਆਣਾ ਵਿਜੀਲੈਂਸ ਬਿਊਰੋ ਰਿਵਾਲਵਿੰਗ ਫੰਡ ਦਾ ਗਠਨ ਕੀਤਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਸ ਫੰਡ ਦਾ ਸੰਚਾਲਨ ਡਾਇਰੈਕਟਰ ਜਨਰਲ, ਰਾਜ ਚੌਕਸੀ ਅਤੇ ਭ੍ਰਿਸ਼ਟਾਚਾਰ ਰੋਧਕ ਬਿਊਰੋ, ਹਰਿਆਣਾ ਵਲੋਂ ਕੀਤਾ ਜਾਵੇਗਾ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਟਰੈਪ ਦੀ ਕਾਰਵਾਈ ਦੌਰਾਨ ਪੈਸੇ ਦੇਣ ਵਾਲੇ ਸ਼ਿਕਾਇਤਕਰਤਾ ਨੂੰ ਜਾਂਚ ਪੂਰੀ ਹੋਣ ਤੱਕ ਆਰਥਿਕ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਵਿਵਸਥਾ ਤਹਿਤ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਵਾਲੇ ਨਾਗਰਿਕਾਂ ਨੂੰ ਟਰੈਪ ਕਾਰਵਾਈ ਲਈ ਉਪਲਬਧ ਕਰਵਾਈ ਗਈ ਰਕਮ ਦੀ ਪੂਰਤੀ ਲਈ ਇਕ ਰਸਮੀ ਪ੍ਰਕਿਰਿਆ ਨਿਰਧਾਰਤ ਕੀਤੀ ਗਈ ਹੈ। ਸੰਬੰਧਿਤ ਜਾਂਚ ਅਧਿਕਾਰੀ ਪੂਰਤੀ ਸੰਬੰਧੀ ਪ੍ਰਸਤਾਵ ਨੂੰ ਅੱਗੇ ਦੀ ਕਾਰਵਾਈ ਲਈ ਸੰਬੰਧਿਤ ਰੇਂਜ ਇੰਚਾਰਜ, ਪੁਲਿਸ ਇੰਸਪੈਕਟਰ ਜਨਰਲ (ਆਈ.ਜੀ.), ਡੀ.ਆਈ.ਜੀ. ਜਾਂ ਪੁਲਿਸ ਸੁਪਰਡੈਂਟ ਰਾਹੀਂ ਭੇਜਣਗੇ। ਪੂਰਤੀ ਦੇ ਸੰਬੰਧ ਵਿੱਚ ਅੰਤਿਮ ਫੈਸਲਾ ਵਿਜੀਲੈਂਸ ਹੈੱਡਕੁਆਰਟਰ ਪੱਧਰ ‘ਤੇ ਗਠਿਤ ਕਮੇਟੀ ਵੱਲੋਂ ਮਾਮਲੇ ਦੇ ਗੁਣ-ਦੋਸ਼ ਦੇ ਆਧਾਰ ‘ਤੇ ਲਿਆ ਜਾਵੇਗਾ। ਰਾਜ ਚੌਕਸੀ ਅਤੇ ਭ੍ਰਿਸ਼ਟਾਚਾਰ ਰੋਧਕ ਬਿਊਰੋ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ/ਪੁਲਿਸ ਇੰਸਪੈਕਟਰ ਜਨਰਲ ਕਮੇਟੀ ਦੇ ਚੇਅਰਮੈਨ ਹੋਣਗੇ। ਰਿਵਾਲਵਿੰਗ ਫੰਡ ਦੀ 70 ਫੀਸਦੀ ਰਕਮ ਵਰਤੋਂ ਹੋਣ ਤੋਂ ਬਾਅਦ ਫੰਡ ਵਿਚ ਲੋੜੀਂਦੀ ਰਕਮ ਫਿਰ ਤੋਂ ਉਪਲਬਧ ਕਰਵਾਈ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਭ੍ਰਿਸ਼ਟਾਚਾਰ ਦੇ ਖਿਲਾਫ ਟਰੈਪ ਕਾਰਵਾਈ ਵਿੱਚ ਸ਼ਿਕਾਇਤਕਰਤਾਵਾਂ ਨੂੰ ਆਪਣੀ ਰਕਮ ਦੇ ਫਸਣ ਦੀ ਚਿੰਤਾ ਘੱਟ ਹੋਵੇਗੀ ਅਤੇ ਵਿਜੀਲੈਂਸ ਦੀ ਕਾਰਵਾਈ ਵਿੱਚ ਨਾਗਰਿਕਾਂ ਦਾ ਸਹਿਯੋਗ ਅਤੇ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਰੈਜ਼ੀਡੈਂਸ ਵੈੱਲਫ਼ੇਅਰ ਸੁਸਾਇਟੀ ਸੈਕਟਰ-110 ਵਲੋਂ ਟੀ. ਡੀ. ਆਈ. ਬਿਲਡਰ ਦੇ ਮੁੱਖ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਡੇਰਾ ਗੁਸਾਈਂਆਣਾ ਦੇ ਪ੍ਰਸਿੱਧ ਸਾਲਾਨਾ ਧਾਰਮਿਕ ਤੇ ਸੱਭਿਆਚਾਰਕ ਮੇਲੇ ਦਾ ਪੋਸਟਰ ਰਿਲੀਜ਼
Ad Position 24