20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡੀ. ਸੀ. ਕੋਮਲ ਮਿੱਤਲ ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨਾਲ ਸਮੀਖਿਆ ਮੀਟਿੰਗ

ਐੱਸ. ਏ.

Ad Position 21
No active advertisement
ਅਜੀਤ ਡੈਸਕ 20-08-2026
ਐੱਸ. ਏ. ਐੱਸ. ਨਗਰ, 19 ਅਗਸਤ (ਪ੍ਰੋ. ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੀ. ਸੀ. ਵਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਬਲੈਕ ਸਪੋਟ, ਜਿਨ੍ਹਾਂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ, ਨੂੰ ਪਹਿਲ ਦੇ ਆਧਾਰ ‘ਤੇ ਠੀਕ ਕਰਨ, ਸੜਕ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕਰਨ, ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਡੀ. ਸੀ. ਨੇ ਦੱਸਿਆ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਸਕੂਲਾਂ, ਕਾਲਜਾਂ, ਜਨਤਕ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ‘ਤੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸ਼ਹਿਰ ‘ਚ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਅਧੀਨ ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਪੁਲਿਸ ਨਾਲ ਮਿਲ ਕੇ ਸੜਕਾਂ ‘ਤੇ ਆਵਾਜਾਈ ਚਿੰਨ੍ਹਾਂ ਨੂੰ ਤੁਰੰਤ ਯਕੀਨੀ ਬਣਾਏ। ਇਸੇ ਦੌਰਾਨ ਡੀ. ਸੀ. ਨੇ ਸ਼ਹਿਰ ‘ਚ ਸੜਕਾਂ ਉੱਪਰ ਬਣੇ ਅਣ-ਅਧਿਕਾਰਤ ਕੱਟਾਂ ਨੂੰ ਬੰਦ ਕਰਨ ਅਤੇ ਸੜਕਾਂ ਦੇ ਆਸੇ-ਪਾਸੇ ਲੱਗਦੀਆਂ ਰੇਹੜੀਆਂ-ਫੜ੍ਹੀਆਂ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਆਦਿ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕਰਨ ਲਈ ਆਖਿਆ। ਉਨ੍ਹਾਂ ਈ-ਡੀ. ਏ. ਆਰ ਪੋਰਟਲ ‘ਤੇ ਹਾਦਸਿਆਂ ਦੀ ਤੁਰੰਤ ਰਿਪੋਰਟਿੰਗ ਕਰਨ ‘ਤੇ ਵੀ ਜ਼ੋਰ ਦਿੰਦਿਆਂ ਹਿੱਟ ਐਂਡ ਰਨ ਕੇਸਾਂ ਦੀਆਂ ਲੰਬਿਤ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਆਖਿਆ ਤਾਂ ਜੋ ਮੌਤ ਦੇ ਮਾਮਲਿਆਂ ‘ਚ 2 ਲੱਖ ਰੁ. ਅਤੇ ਗੰਭੀਰ ਚੋਟਾਂ ਵਾਲਿਆਂ ਨੂੰ 50,000 ਰੁ. ਦੀ ਰਾਹਤ ਦਿੱਤੀ ਜਾ ਸਕੇ। ਮੀਟਿੰਗ ‘ਚ ਵਧੀਕ ਆਰ. ਟੀ. ਏ . ਹਰਪ੍ਰੀਤ ਸਿੰਘ ਅਟਵਾਲ ਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਨਾਗਰਿਕਾਂ ਨੇ ਪਰਿਵਾਰ ਮਿਲਣੀ ਤੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰੈਜ਼ੀਡੈਂਸ ਵੈੱਲਫ਼ੇਅਰ ਸੁਸਾਇਟੀ ਸੈਕਟਰ-110 ਵਲੋਂ ਟੀ. ਡੀ. ਆਈ. ਬਿਲਡਰ ਦੇ ਮੁੱਖ ਦਫ਼ਤਰ ਅੱਗੇ ਧਰਨਾ
Ad Position 24