20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡੇਰਾਬੱਸੀ ਦੇ ਲੇਖਕ ਇੰਜ. ਸੰਜੀਵ ਸੈਣੀ ਦਾ ਸਟੇਟ ਐਵਾਰਡ ਨਾਲ ਸਨਮਾਨ

ਡੇਰਾਬੱਸੀ, 19 ਅਗਸਤ (ਰਣਬੀਰ ਸਿੰਘ ਪੜ੍ਹੀ)-ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ ‘ਚ ਵਿਲੱਖਣ ਤੇ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ 27 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ‘ਚ ਡੇਰਾਬੱਸੀ ਹਲਕੇ ਦੇ ਵਸਨੀਕ ਉੱਘੇ ਲੇਖਕ, ਕਾਲਮਨਵੀਸ ਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਇੰਜ.

Ad Position 21
No active advertisement
ਅਜੀਤ ਡੈਸਕ 20-08-2026
ਡੇਰਾਬੱਸੀ, 19 ਅਗਸਤ (ਰਣਬੀਰ ਸਿੰਘ ਪੜ੍ਹੀ)-ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ ‘ਚ ਵਿਲੱਖਣ ਤੇ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ 27 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ‘ਚ ਡੇਰਾਬੱਸੀ ਹਲਕੇ ਦੇ ਵਸਨੀਕ ਉੱਘੇ ਲੇਖਕ, ਕਾਲਮਨਵੀਸ ਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਇੰਜ. ਸੰਜੀਵ ਸਿੰਘ ਸੈਣੀ ਨੂੰ ਸਾਹਿਤਕ ਖੇਤਰ ‘ਚ ਪਾਏ ਵੱਡਮੁੱਲੇ ਯੋਗਦਾਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੀ ਜਾ ਰਹੀ ਜਾਗਰੂਕਤਾ ਮੁਹਿੰਮ ਲਈ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੰਜ. ਸੰਜੀਵ ਸੈਣੀ ਨੂੰ ਇਹ ਸਨਮਾਨ ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਕੀਤੇ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਦਾਨ ਕੀਤਾ ਗਿਆ। ਸ੍ਰੀ ਸੈਣੀ ਵਲੋਂ ਲੰਮੇ ਸਮੇਂ ਤੋਂ ਸਾਹਿਤ ਅਤੇ ਪੱਤਰਕਾਰੀ ਰਾਹੀਂ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਪਰਾਲਿਆਂ ਦੀ ਇਸ ਮੌਕੇ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਕੇਂਦਰ ‘ਚ ਰੱਖ ਕੇ ਸੰਜੀਵ ਸੈਣੀ ਵਲੋਂ ਲਿਖੀ ਪੁਸਤਕ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਨਸ ਤੇ ਜਵਾਨੀ’ ਨੂੰ ਵੀ ਉਨ੍ਹਾਂ ਦੀਆਂ ਸਾਹਿਤਕ ਤੇ ਸਮਾਜਿਕ ਸਰਗਰਮੀਆਂ ‘ਚ ਵਿਸ਼ੇਸ਼ ਤੌਰ ‘ਤੇ ਉਲੇਖਣਯੋਗ ਮੰਨਿਆ ਗਿਆ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਗਜ਼ੀਨਾਂ ‘ਪੰਖੜੀਆਂ’ ਤੇ ‘ਪ੍ਰਾਇਮਰੀ ਸਿੱਖਿਆ’ ‘ਚ ਵੀ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਥਾਨ ਮਿਲਿਆ ਹੈ। ਇਸ ਮੌਕੇ ਸੰਜੀਵ ਸੈਣੀ ਨੂੰ ਮਿਲਿਆ ਇਹ ਸਟੇਟ ਐਵਾਰਡ ਡੇਰਾਬੱਸੀ ਹਲਕੇ ਲਈ ਮਾਣ ਹੈ। ਇਸ ਮੌਕੇ ਇਲਾਕੇ ਦੀਆਂ ਸਮਾਜਿਕ, ਧਾਰਮਿਕ ਤੇ ਸਿਆਸੀ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਇੰਜ. ਸੰਜੀਵ ਸਿੰਘ ਸੈਣੀ ਨੂੰ ਸਟੇਟ ਐਵਾਰਡ ਮਿਲਣ ‘ਤੇ ਮੁਬਾਰਕਬਾਦ ਦਿੱਤੀ ਗਈ ਅਤੇ ਆਸ ਪ੍ਰਗਟਾਈ ਗਈ ਕਿ ਉਹ ਆਪਣੀ ਕਲਮ ਰਾਹੀਂ ਸਮਾਜਿਕ ਚੇਤਨਾ ਅਤੇ ਨੌਜਵਾਨ ਪੀੜ੍ਹੀ ਦੀ ਬਿਹਤਰੀ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਵਾਕ ਮਾਲ ’ਚ ਪੁਲਿਸ ਵਲੋਂ ਮੌਕ ਡਰਿੱਲ ਅਗਲੀ ਖ਼ਬਰ ਸੀਨੀਅਰ ਨਾਗਰਿਕਾਂ ਨੇ ਪਰਿਵਾਰ ਮਿਲਣੀ ਤੇ ਤੀਆਂ ਦਾ ਤਿਉਹਾਰ ਮਨਾਇਆ
Ad Position 24