20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁਹਾਲੀ ਵਾਕ ਮਾਲ ’ਚ ਪੁਲਿਸ ਵਲੋਂ ਮੌਕ ਡਰਿੱਲ

ਐੱਸ. ਏ.

Ad Position 21
No active advertisement
ਅਜੀਤ ਡੈਸਕ 20-08-2026
ਐੱਸ. ਏ. ਐੱਸ. ਨਗਰ, 19 ਅਗਸਤ (ਕਪਿਲ ਵਧਵਾ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਵਲੋਂ ਭਾਰੀ ਜਨਤਕ ਇਕੱਠ ਵਾਲੀਆਂ ਥਾਵਾਂ ਦੀ ਸੁਰੱਖਿਆ ਨੂੰ ਪ੍ਰਖਣ ਲਈ ‘ਮੁਹਾਲੀ ਵਾਕ’ ਮਾਲ ਵਿਖੇ ਅਚਾਨਕ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਡੀ. ਐੱਸ. ਪੀ. ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਇਸ ਦੌਰਾਨ ਪੁਲਿਸ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਵਲੋਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਕੀਤੀ ਜਾਣ ਵਾਲੀ ਕਾਰਵਾਈ ਦਾ ਅਭਿਆਸ ਕੀਤਾ ਗਿਆ। ਇਸੇ ਦੌਰਾਨ ਡਰਿੱਲ ਦੌਰਾਨ ਮਾਲ ਵਿਚ ਮੌਜੂਦ ਲੋਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਤਹਿਤ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਇਸ ਉਪਰੰਤ ਸ਼ਾਪਿੰਗ ਕਾਰਟ ਵਿਚ ਰੱਖੇ ਗਏ ਇਕ ਡੰਮੀ ਬੰਬ ਨੂੰ ਟ੍ਰੇਸ ਕਰਕੇ ਬੰਬ ਨਿਰੋਧਕ ਦਸਤੇ ਵਲੋਂ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢਿਆ ਗਿਆ। ਇਸ ਦੌਰਾਨ ਡੌਗ ਸਕੁਐਡ ਦੀ ਮਦਦ ਨਾਲ ਪੂਰੇ ਮਾਲ ਅਤੇ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਵੀ ਲਈ ਗਈ। ਇਸ ਅਭਿਆਸ ਦੌਰਾਨ ਕਿਸੇ ਸੰਭਾਵਿਤ ਐਮਰਜੈਂਸੀ ਦੀ ਸਥਿਤੀ ‘ਚ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਵੀ ਪਰਖਿਆ ਗਿਆ। ਮੁਹਾਲੀ ਪੁਲਿਸ ਦੇ ਨਾਲ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਸਿਵਲ ਡਿਫੈਂਸ ਦੇ ਅਮਲੇ ਨੇ ਮੌਕ ਡਰਿੱਲ ‘ਚ ਹਿੱਸਾ ਲਿਆ। ਇਸ ਦੌਰਾਨ ਐਮਰਜੈਂਸੀ ਸਮੇਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ, ਸ਼ੱਕੀ ਵਸਤੂ ਦੀ ਜਾਂਚ ਅਤੇ ਹੋਰ ਵਿਭਾਗਾਂ ਨਾਲ ਤੁਰੰਤ ਤਾਲਮੇਲ ਸਥਾਪਿਤ ਕਰਨ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਤੇਂਦਰ ਜੈਨ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਿਆ ਅਗਲੀ ਖ਼ਬਰ ਡੇਰਾਬੱਸੀ ਦੇ ਲੇਖਕ ਇੰਜ. ਸੰਜੀਵ ਸੈਣੀ ਦਾ ਸਟੇਟ ਐਵਾਰਡ ਨਾਲ ਸਨਮਾਨ
Ad Position 24