21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਾਂਗਰਸ ਦੇ ਪੰਜਾਬੀਆਂ ਨਾਲ ਵਿਸ਼ਵਾਸ਼ਘਾਤ ਨੇ ਸਿਰਜਿਆ ਪੰਜਾਬ ਅੰਦਰ ਕਤਲੋਗਾਰਦ ਦਾ ਬ੍ਰਿਤਾਂਤ : ਕਾਹਲੋਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 21-08-2026
ਐੱਸ. ਏ. ਐੱਸ. ਨਗਰ, 20 ਅਗਸਤ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਪੰਥਕ ਆਗੂ ਅਤੇ ਵਾ. ਨੰ. 10 ਤੋਂ ਆਜ਼ਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਨੇ ਆਜ਼ਾਦੀ ਤੋਂ ਬਾਅਦ ਕੇਂਦਰ ਦੀ ਸੱਤਾ ‘ਤੇ ਕਾਬਜ਼ ਹੋਣ ਉਪਰੰਤ ਪੰਜਾਬੀਆਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਸੀ, ਜਿਸ ਨਾਲ ਪੰਜਾਬ ਅੰਦਰ ਇਨਸਾਫ਼ ਲੈਣ ਲਈ ਸੰਘਰਸ਼ ਦਾ ਦੌਰ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਇਸ ਦੇ ਆਗੂਆਂ ਵਲੋਂ ਪੰਜਾਬੀ ਨਾਲ ਪੈਰ-ਪੈਰ ‘ਤੇ ਕੀਤੀ ਜਾਣ ਵਾਲੀ ਬੇਇਨਸਾਫ਼ੀ ਨੇ ਪੰਜਾਬੀਆਂ ਦਾ ਰੋਸ ਚਰਮ ਸੀਮਾ ‘ਤੇ ਪਹੁੰਚਾ ਦਿੱਤਾ, ਜਿਸ ਨੂੰ ਦਬਾਉਣ ਲਈ ਕੇਂਦਰ ਦੀ ਕਾਂਗਰਸ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਮਾਹੌਲ ਨੂੰ ਫਿਰਕੂ ਰੰਗਤ ਦਿਵਾਈ ਅਤੇ ਹਜ਼ਾਰਾਂ ਦੀ ਗਿਣਤੀ ‘ਚ ਹਿੰਦੂ-ਸਿੱਖ ਆਮ ਨਾਗਰਿਕਾਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਜਾਨਾਂ ਗਈਆਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਦੀਆਂ ਬੇਇਨਸਾਫ਼ੀਆਂ ਨੇ ਦੇਸ਼ ਦੇ ਸਭ ਤੋਂ ਖੁਸ਼ਹਾਲ ਅਤੇ ਹੱਸਦੇ ਵਸਦੇ ਸੂਬੇ ਪੰਜਾਬ ਨੂੰ ਤਬਾਹੀ ਦੇ ਰਾਹ ‘ ਤੇ ਤੋਰਿਆ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਨੁਕਸਾਨ ਹੋਇਆ ਅਤੇ ਇਸੇ ਕਾਰਨ ਪੰਜਾਬ ਕਰਜਾਈ ਹੋਣਾ ਸ਼ੁਰੂ ਹੋ ਗਿਆ।
Ad Position 22
No active advertisement
ਪਿਛਲੀ ਖ਼ਬਰ ਕਾਬਲ ਸਿੰਘ ਮੁਹਾਲੀ ਨੂੰ ਨਵੀਂ ਨਿਯੁਕਤੀ ਲਈ ਡੇਰਾਬੱਸੀ ਦੇ ਆਗੂਆਂ ਨੇ ਦਿੱਤੀ ਵਧਾਈ ਅਗਲੀ ਖ਼ਬਰ ਛਿੰਝ ਕਮੇਟੀ ਮੈਂਬਰਾਂ ਨੇ ਕੁਸ਼ਤੀ ਦੰਗਲ ਕਰਵਾਉਣ ਦਾ ਲਿਆ ਫ਼ੈਸਲਾ
Ad Position 24