21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡਾ. ਬੀ.ਆਰ. ਅੰਬੇਡਕਰ ਆਵਾਸ ਨਵੀਨੀਕਰਨ ਯੋਜਨਾ ਮੁੜ ਹੋਵੇਗੀ ਸ਼ੁਰੂ-ਬੇਦੀ

ਚੰਡੀਗੜ੍ਹ, 20 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਅਨੁਸੂਚਿਤ ਜਾਤੀ ਅਤੇ ਪੱਛੜੇ ਵਰਗ ਭਲਾਈ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਦੇ 650ਵੇਂ ਜਨਮ ਉਤਸਵ ਦੇ ਮੌਕੇ ‘ਤੇ ਡਾ. ਬੀ.

Ad Position 21
No active advertisement
ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਅਨੁਸੂਚਿਤ ਜਾਤੀ ਅਤੇ ਪੱਛੜੇ ਵਰਗ ਭਲਾਈ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਦੇ 650ਵੇਂ ਜਨਮ ਉਤਸਵ ਦੇ ਮੌਕੇ ‘ਤੇ ਡਾ. ਬੀ.ਆਰ. ਅੰਬੇਡਕਰ ਆਵਾਸ ਨਵੀਨੀਕਰਨ ਯੋਜਨਾ ਦੇ ਯੋਗ ਪਰਿਵਾਰਾਂ ਨੂੰ ਲਾਭ ਪ੍ਰਦਾਨ ਕੀਤਾ ਜਾਵੇਗਾ । ਉਨ੍ਹਾਂ ਅਧਿਕਾਰੀਆਂ ਨੂੰ ਸੂਬਾ ਪੱਧਰ ‘ਤੇ ਯੋਗ ਪਰਿਵਾਰਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਹਨ । ਕ੍ਰਿਸ਼ਨ ਕੁਮਾਰ ਬੇਦੀ ਅੱਜ ਚੰਡੀਗੜ੍ਹ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਜੀ. ਅਨੁਪਮਾ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਅਤੇ ਡਾਇਰੈਕਟਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਅਜੈ ਕੁਮਾਰ, ਸੇਵਾ ਵਿਭਾਗ ਦੇ ਸੰਯੁਕਤ ਸਕੱਤਰ ਜੈਪ੍ਰਕਾਸ਼ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ । ਉਨ੍ਹਾਂ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਆਵਾਸ ਨਵੀਨੀਕਰਨ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੇ ਗ਼ਰੀਬੀ ਰੇਖਾ ਤੋਂ ਹੇਠਾਂ ਜੀਵਨ ਬਤੀਤ ਕਰਨ ਵਾਲੇ ਯੋਗ ਪਰਿਵਾਰਾਂ ਨੂੰ ਮਕਾਨ ਦੇ ਨਵੀਨੀਕਰਨ ਲਈ 80 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰ ‘ਤੇ ਯੋਗ ਪਰਿਵਾਰਾਂ ਦੀ ਪਛਾਣ ਅਤੇ ਚੋਣ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕੀਤੀ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਜਲਦੀ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਤਲੁਜ ਵਰਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24