ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਡੇਰਾਬੱਸੀ, 20 ਅਗਸਤ (ਗੁਰਮੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਸ਼ਾਖਾ ਵਲੋਂ ਪਿੰਡ ਸੈਦਪੁਰਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਨੈਸ਼ਨਲ ਡੈਂਟਲ ਕਾਲਜ ਤੇ ਹਸਪਤਾਲ ਗੁਲਾਬਗੜ੍ਹ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦੰਦਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਮੂੰਹ ਅਤੇ ਦੰਦਾਂ ਦੀ ਸਿਹਤ ਸੰਬੰਧੀ ਜਾਗਰੂਕ ਕੀਤਾ ਗਿਆ।
ਪ
ਪਿੰਡ ਸੈਦਪੁਰਾ ਦੇ ਸਕੂਲ ਵਿਖੇ ਲਗਾਏ ਗਏ ਕੈਂਪ ਦੌਰਾਨ ਬੱਚਿਆਂ ਦੇ ਦੰਦਾਂ ਦੀ ਜਾਂਚ ਕਰਦੇ ਹੋਏ ਡਾਕਟਰ। ਤਸਵੀਰ : ਗੁਰਮੀਤ ਸਿੰਘ
21-08-2026
ਡੇਰਾਬੱਸੀ, 20 ਅਗਸਤ (ਗੁਰਮੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਸ਼ਾਖਾ ਵਲੋਂ ਪਿੰਡ ਸੈਦਪੁਰਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਨੈਸ਼ਨਲ ਡੈਂਟਲ ਕਾਲਜ ਤੇ ਹਸਪਤਾਲ ਗੁਲਾਬਗੜ੍ਹ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦੰਦਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਮੂੰਹ ਅਤੇ ਦੰਦਾਂ ਦੀ ਸਿਹਤ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਅੰਮ੍ਰਿਤ ਅਟਵਾਲ ਨੇ ਬੱਚਿਆਂ ਨੂੰ ਦੰਦਾਂ ਦੀ ਸਹੀ ਸਫ਼ਾਈ ਅਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਸਵੇਰੇ ਉੱਠਣ ਉਪਰੰਤ ਅਤੇ ਰਾਤ ਨੂੰ ਸੌਂਣ ਤੋਂ ਪਹਿਲਾਂ ਨਿਯਮਿਤ ਤੌਰ ‘ਤੇ ਬਰਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੰਦਾਂ ਦੀ ਅਣਦੇਖੀ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸੇ ਦੌਰਾਨ ਪ੍ਰੀਸ਼ਦ ਵਲੋਂ ਵਿਦਿਆਰਥੀਆਂ ਨੂੰ ਟੂਥ-ਪੇਸਟ ਅਤੇ ਟੂਥ-ਬਰਸ਼ ਵੀ ਤਕਸੀਮ ਕੀਤੇ ਗਏ। ਅੰਤ ‘ਚ ਸਕੂਲ ਦੀ ਅਧਿਆਪਕਾ ਸੋਨਾ ਰਾਣੀ ਅਤੇ ਨਰੇਸ਼ ਸੈਣੀ ਨੇ ਇਸ ਉਪਰਾਲੇ ਲਈ ਡਾਕਟਰੀ ਟੀਮ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਕੁਲਦੀਪ ਸਿੰਘ, ਡਾ. ਬਾਲਰੀਨ, ਡਾ. ਅਨੀਲਿਤਾ, ਡਾ. ਕੋਮਲ, ਡਾ. ਅਨੂਰੀਤ, ਪ੍ਰੀਸ਼ਦ ਦੇ ਪ੍ਰਧਾਨ ਨਿਤਿਨ ਜਿੰਦਲ, ਅਸ਼ਵਨੀ ਸ਼ਰਮਾ, ਜੈ ਪ੍ਰਕਾਸ਼ ਅਤੇ ਉਪੇਸ਼ ਬੰਸਲ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।