21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਹਾੜੀ ਖੇਤਰ ਦੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਦੇਣ ਲਈ ਪੁਲਾਂ ਦੀ ਉਸਾਰੀ ਸਮੇਂ ਦੀ ਲੋੜ- ਬੈਨੀਪਾਲ

ਮੁੱਲਾਂਪੁਰ ਗਰੀਬਦਾਸ, 20 ਅਗਸਤ (ਦਿਲਬਰ ਸਿੰਘ ਖੈਰਪੁਰ)-ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਨੇ ਖੇਤਰ ਦੇ ਵਸਨੀਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ। ਇਸੇ ਦੌਰਾਨ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਵਸਦੇ ਪਿੰਡ ਜੈਅੰਤੀ ਮਾਜਰੀ ਦੇ ਮੰਦਰ ਵਿਖੇ ਨਤਮਸਤਕ ਹੋਣ ਉਪਰੰਤ ਬੈਨੀਪਾਲ ਨੇ ਨੌਜਵਾਨਾਂ ਨੂੰ ਵਾਲੀਬਾਲ ਦੀ ਕਿੱਟ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 21-08-2026
ਮੁੱਲਾਂਪੁਰ ਗਰੀਬਦਾਸ, 20 ਅਗਸਤ (ਦਿਲਬਰ ਸਿੰਘ ਖੈਰਪੁਰ)-ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਨੇ ਖੇਤਰ ਦੇ ਵਸਨੀਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ। ਇਸੇ ਦੌਰਾਨ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਵਸਦੇ ਪਿੰਡ ਜੈਅੰਤੀ ਮਾਜਰੀ ਦੇ ਮੰਦਰ ਵਿਖੇ ਨਤਮਸਤਕ ਹੋਣ ਉਪਰੰਤ ਬੈਨੀਪਾਲ ਨੇ ਨੌਜਵਾਨਾਂ ਨੂੰ ਵਾਲੀਬਾਲ ਦੀ ਕਿੱਟ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੂੰ ਆਜ਼ਾਦੀ ਮਿਲੀ ਨੂੰ 80 ਸਾਲ ਹੋ ਗਏ ਹਨ, ਪਰ ਹਾਲੇ ਵੀ ਪਿੰਡ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਸੜਕਾਂ, ਪੁਲਾਂ, ਸਿਹਤ, ਸਿੱਖਿਆ ਤੇ ਸਥਾਈ ਰੁਜ਼ਗਾਰ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਜੈਅੰਤੀ ਮਾਜਰੀ ਅਤੇ ਤਾਰਾਪੁਰ ਜਿਹੇ ਪਿੰਡਾਂ ਦੇ ਵਸਨੀਕ, ਜੋ ਕਿ ਰਾਜਧਾਨੀ ਤੋਂ 10 ਕਿੱਲੋਮੀਟਰ ਦੇ ਘੇਰੇ ‘ਚ ਰਹਿੰਦੇ ਹਨ, ਨੂੰ ਹਾਲੇ ਵੀ ਪੁਲਾਂ ਦੀ ਅਣਹੋਂਦ ਕਾਰਨ ਨਰਕ ਵਰਗੀ ਜ਼ਿੰਦਗੀ ਬਤੀਤ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਸਾਡੀ ਟੀਮ ਵਲੋਂ ਸਰਕਾਰ ਨੂੰ ਦੋ ਮਹੀਨਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ, ਜਿਸ ਦਾ ਇਕ ਮਹੀਨਾ ਪੂਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਸਮੇਂ ‘ਚ ਵੀ ਜੇਕਰ ਸਰਕਾਰ ਨੇ ਬਾਂਹ ਨਾ ਫੜ੍ਹੀ ਤਾਂ ਉਨ੍ਹਾਂ ਦੀ ਟੀਮ ਆਪਣੇ ਐਲਾਨ ਅਨੁਸਾਰ ਐੱਨ. ਆਰ. ਆਈ. ਭਰਾਵਾਂ ਅਤੇ ਖੇਤਰ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਪਹਾੜੀ ਖੇਤਰ ਦੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਦੇਣ ਲਈ ਪੁਲਾਂ ਦੀ ਉਸਾਰੀ ਦਾ ਕੰਮ ਆਰੰਭ ਕਰੇਗੀ। ਇਸ ਮੌਕੇ ਬਾਬਾ ਰਣਬੀਰ ਸਿੰਘ, ਜਗਦੀਸ਼ ਸਿੰਘ ਦੀਸ਼ਾ, ਰਣਜੀਤ ਸਿੰਘ ਕਾਕਾ, ਰਵਿੰਦਰ ਸਿੰਘ ਸੈਣੀ, ਮੇਵਾ ਸਿੰਘ, ਸਾਗਰ ਸਿੰਘ ਅਤੇ ਸ਼ੇਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਕਾਲੇਵਾਲ ਵਲੋਂ ਪਿੰਡ ਮੁੱਲਾਂਪੁਰ ਸੋਢੀਆਂ ਵਿਖੇ ਮੀਟਿੰਗ ਅਗਲੀ ਖ਼ਬਰ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24