ਮੁੰਬਈ ਵਿਚ 23-24 ਨੂੰ ਹੋਵੇਗਾ
‘ਹੈਪਨਿੰਗ ਹਰਿਆਣਾ’ ਰੋਡਸ਼ੋਅ-ਰਾਓ ਨਰਬੀਰ ਸਿੰਘ
ਚੰਡੀਗੜ੍ਹ, 20 ਅਗਸਤ (ਵਿਸ਼ੇਸ਼ ਪ੍ਰਤੀਨਿਧੀ)- ਹਰਿਆਣਾ ਦੇ ਉਦਯੋਗ ਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਦੇਸ਼-ਵਿਦੇਸ਼ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿਚ ਨਿਵੇਸ਼ ਕਰਨ ਲਈ ਆਕਰਸ਼ਿਤ ਕਰਨ ਦੇ ਉਦੇਸ਼ ਨਾਲ 23 ਅਤੇ 24 ਅਗਸਤ ਨੂੰ ‘ਹੈਪਨਿੰਗ ਹਰਿਆਣਾ’ ਰੋਡਸ਼ੋਅ ਆਯੋਜਿਤ ਕੀਤਾ ਜਾਵੇਗਾ। ਰੋਡਸ਼ੋਅ ਰਾਹੀਂ ਨਿਵੇਸ਼ਕਾਂ ਨੂੰ ਹਰਿਆਣਾ ਦੀ ਉਦਯੋਗਿਕ ਸਮਰੱਥਾ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਨਿਵੇਸ਼ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਵੇਗੀ।
ਚੰਡੀਗੜ੍ਹ, 20 ਅਗਸਤ (ਵਿਸ਼ੇਸ਼ ਪ੍ਰਤੀਨਿਧੀ)- ਹਰਿਆਣਾ ਦੇ ਉਦਯੋਗ ਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਦੇਸ਼-ਵਿਦੇਸ਼ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿਚ ਨਿਵੇਸ਼ ਕਰਨ ਲਈ ਆਕਰਸ਼ਿਤ ਕਰਨ ਦੇ ਉਦੇਸ਼ ਨਾਲ 23 ਅਤੇ 24 ਅਗਸਤ ਨੂੰ ‘ਹੈਪਨਿੰਗ ਹਰਿਆਣਾ’ ਰੋਡਸ਼ੋਅ ਆਯੋਜਿਤ ਕੀਤਾ ਜਾਵੇਗਾ। ਰੋਡਸ਼ੋਅ ਰਾਹੀਂ ਨਿਵੇਸ਼ਕਾਂ ਨੂੰ ਹਰਿਆਣਾ ਦੀ ਉਦਯੋਗਿਕ ਸਮਰੱਥਾ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਨਿਵੇਸ਼ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਰਾਓ ਨਰਬੀਰ ਸਿੰਘ ਨੇ ਦੱਸਿਆ ਕਿ ਰੋਡਸ਼ੋਅ ਦਾ ਮੁੱਖ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ-2047 ਦੇ ਵਿਜ਼ਨ ਵਿੱਚ ਹਰਿਆਣਾ ਦੀ ਭੂਮਿਕਾ ਨੂੰ ਪ੍ਰਦਰਸ਼ਿਤ ਕਰਨਾ ਅਤੇ ਸੂਬੇ ਨੂੰ ਉਦਯੋਗਿਕ ਅਤੇ ਨਿਵੇਸ਼ ਦੇ ਪ੍ਰਮੁੱਖ ਕੇਂਦਰ ਵਜੋਂ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਇਸ ਦਿਸ਼ਾ ਵਿਚ ਵਿਆਪਕ ਤਿਆਰੀਆਂ ਕਰ ਰਹੀ ਹੈ ਅਤੇ ਸੂਬੇ ਦੇ ਭਵਿੱਖ ਦੇ ਵਿਕਾਸ ਦਾ ਖਾਕਾ ਤਿਆਰ ਕਰਨ ਲਈ ਪ੍ਰਮੁੱਖ ਵਿਭਾਗਾਂ ਦੁਆਰਾ ਹਰਿਆਣਾ ਵਿਜ਼ਨ ਡਾਕੂਮੈਂਟ-2030 ਤਿਆਰ ਕੀਤਾ ਗਿਆ ਹੈ, ਜਿਸ ਦੀ ਲਗਾਤਾਰ ਨਿਗਰਾਨੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖੁਦ ਕਰ ਰਹੇ ਹਨ। ਉਦਯੋਗ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਟੀਚਾ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਨਹੀਂ, ਸਗੋਂ ਅਜਿਹਾ ਉਦਯੋਗਿਕ ਮਾਹੌਲ ਤਿਆਰ ਕਰਨਾ ਹੈ, ਜਿਸ ਨਾਲ ਨਿਵੇਸ਼, ਰੋਜ਼ਾਨਾ ਅਤੇ ਆਰਥਿਕ ਵਿਕਾਸ ਨੂੰ ਗਤੀ ਮਿਲੇ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਹਰਿਆਣਾ ਮੋਹਰੀ ਭੂਮਿਕਾ ਨਿਭਾ ਸਕੇ।