ਡੇਰਾਬੱਸੀ ਨਗਰ ਕੌਂਸਲ ਵਲੋਂ ਚਾਰ ਨਵੇਂ ਟਿਊਬਵੈੱਲਾਂ ਦਾ ਉਦਘਾਟਨ
ਡੇਰਾਬੱਸੀ, 20 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਨੂੰ ਘਟਾਉਣ ਵੱਲ ਕਦਮ ਚੁੱਕਦਿਆਂ ਨਗਰ ਕੌਂਸਲ ਵਲੋਂ 4 ਨਵੇਂ ਪਾਣੀ ਦੇ ਟਿਊਬਵੈੱਲ ਚਾਲੂ ਕੀਤੇ ਗਏ। ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਵਲੋਂ ਇਨ੍ਹਾਂ ਟਿਊਬਵੈੱਲਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ।
ਡੇਰਾਬੱਸੀ, 20 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਨੂੰ ਘਟਾਉਣ ਵੱਲ ਕਦਮ ਚੁੱਕਦਿਆਂ ਨਗਰ ਕੌਂਸਲ ਵਲੋਂ 4 ਨਵੇਂ ਪਾਣੀ ਦੇ ਟਿਊਬਵੈੱਲ ਚਾਲੂ ਕੀਤੇ ਗਏ। ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਵਲੋਂ ਇਨ੍ਹਾਂ ਟਿਊਬਵੈੱਲਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ‘ਤੇ ਕਰੀਬ 1.96 ਕਰੋੜ ਰੁ. ਖ਼ਰਚ ਕੀਤੇ ਗਏ ਹਨ। ਨਵੇਂ ਟਿਊਬਵੈੱਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨੂੰ ਧਿਆਨ ‘ਚ ਰੱਖਦਿਆਂ ਬੱਸੀ ਮੁਬਾਰਿਕਪੁਰ ਟਰੱਕ ਆਪ੍ਰੇਟਰ ਯੂਨੀਅਨ , ਵਾਰਡ ਨੰ. 1, ਗੁਲਾਬਗੜ੍ਹ ਰੋਡ ‘ਤੇ ਡੈਂਟਲ ਕਾਲਜ ਦੇ ਨੇੜੇ ਵਾਰਡ ਨੰ. 11-12, ਸਾਧੂ ਨਗਰ ਵਾਰਡ ਨੰ. 14 ਅਤੇ ਰੈੱਡੀ ਇਨਕਲੇਵ ਵਾਰਡ ਨੰ. 16 ਵਿਖੇ ਲਗਾਏ ਗਏ ਹਨ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਟਿਊਬਵੈੱਲਾਂ ਦੇ ਚਾਲੂ ਹੋਣ ਨਾਲ ਸੰਬੰਧਿਤ ਇਲਾਕਿਆਂ ‘ਚ ਪਾਣੀ ਦੀ ਸਪਲਾਈ ਹੋਰ ਸੁਚਾਰੂ ਹੋਵੇਗੀ। ਟਿਊਬਵੈੱਲਾਂ ਦੇ ਉਦਘਾਟਨ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸੈਣੀ, ਕੌਂਸਲਰ ਕਿਰਨ, ਕੌਂਸਲਰ ਭੁਪਿੰਦਰ ਸ਼ਰਮਾ, ਕੌਂਸਲਰ ਨਰੇਸ਼ ਉਪਨੇਜਾ ਅਤੇ ਐਡਵੋਕੇਟ ਆਸ਼ੀਸ਼ ਦੱਤਾ ਤੇ ਹੋਰ ਹਾਜ਼ਰ ਸਨ।