21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਐਪੈਕਸ ਨਿਗਰਾਨੀ ਅਥਾਰਟੀ ਦੀ ਮੀਟਿੰਗ ਵਿਚ ਸ਼ਾਮਿਲ ਹੋਏ। ਹਰਿਆਣਾ ਨੂੰ ਮੋਹਰੀ ਨਿਰਮਾਣ ਕੇਂਦਰ ਬਣਾਉਣ ਲਈ ਉਦਯੋਗਿਕ ਪਰਿਯੋਜਨਾਵਾਂ ਨੂੰ ਤੇਜ਼ੀ ਨਾਲ ਜ਼ਮੀਨੀ ਪੱਧਰ ’ਤੇ ਉਤਾਰ ਰਹੀ ਹੈ ਸਰਕਾਰ-ਮੁੱਖ ਮੰਤਰੀ

ਚੰਡੀਗੜ੍ਹ, 20 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਪ੍ਰਦੇਸ਼ ਨੂੰ ਦੇਸ਼ ਦਾ ਮੋਹਰੀ ਨਿਰਮਾਣ ਕੇਂਦਰ ਬਣਾਉਣ ਲਈ ਪ੍ਰਮੁੱਖ ਉਦਯੋਗਿਕ ਅਤੇ ਲੌਜਿਸਟਿਕਸ ਪਰਿਯੋਜਨਾਵਾਂ ਨੂੰ ਤੇਜ਼ੀ ਨਾਲ ਜ਼ਮੀਨੀ ਪੱਧਰ ‘ਤੇ ਉਤਾਰ ਰਹੀ ਹੈ। ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਉਦਯੋਗਿਕ ਕੋਰੀਡੋਰ ਵਿਕਾਸ ਤੇ ਅਮਲੀਕਰਨ ਟਰੱਸਟ ਦੀ ਉਚ ਮਾਨੀਟਰਿੰਗ ਅਥਾਰਟੀ ਦੀ ਤੀਜੀ ਮੀਟਿੰਗ ਵਿਚ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਪ੍ਰਦੇਸ਼ ਨੂੰ ਦੇਸ਼ ਦਾ ਮੋਹਰੀ ਨਿਰਮਾਣ ਕੇਂਦਰ ਬਣਾਉਣ ਲਈ ਪ੍ਰਮੁੱਖ ਉਦਯੋਗਿਕ ਅਤੇ ਲੌਜਿਸਟਿਕਸ ਪਰਿਯੋਜਨਾਵਾਂ ਨੂੰ ਤੇਜ਼ੀ ਨਾਲ ਜ਼ਮੀਨੀ ਪੱਧਰ ‘ਤੇ ਉਤਾਰ ਰਹੀ ਹੈ। ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਉਦਯੋਗਿਕ ਕੋਰੀਡੋਰ ਵਿਕਾਸ ਤੇ ਅਮਲੀਕਰਨ ਟਰੱਸਟ ਦੀ ਉਚ ਮਾਨੀਟਰਿੰਗ ਅਥਾਰਟੀ ਦੀ ਤੀਜੀ ਮੀਟਿੰਗ ਵਿਚ ਸ਼ਾਮਲ ਹੋਏ। ਇਸ ਦੌਰਾਨ ਉਦਯੋਗਿਕ ਤੇ ਨਿਰਮਾਣ ਪ੍ਰੋਜੈਕਟਾਂ ਦੇ ਅਮਲੀਕਰਨ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਕੀਤੀ। ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਅਤੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਨਾਲ ਜੁੜੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਵਿੱਚ ਹਰਿਆਣਾ ਦੇ ਨਾਂਗਲ ਚੌਧਰੀ ਦੇ ਇੰਟੀਗ੍ਰੇਟੇਡ ਮਲਟੀ ਮਾਡਲ ਲੌਜਿਸਟਿਕਸ ਹੱਬ ਅਤੇ ਹਿਸਾਰ ਇੰਟੀਗ੍ਰੇਟੇਡ ਮੈਨੂਫੈਕਚਰਿੰਗ ਕਲੱਸਟਰ ਸਮੇਤ ਪ੍ਰਮੁੱਖ ਪਰਿਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਯੋਜਨਾਵਾਂ ਵਿੱਚ ਜ਼ਮੀਨ ਦੀ ਮਨਜ਼ੂਰੀ, ਕਨੈਕਟੀਵਿਟੀ ਅਤੇ ਇਨਫਰਾਸਟਰਕਚਰ ਨਾਲ ਜੁੜੇ ਕੰਮ ਤੇਜ਼ੀ ਨਾਲ ਅੱਗੇ ਵਧ ਰਹੇ ਹਨ ਅਤੇ ਸਰਕਾਰ ਦਾ ਟੀਚਾ ਇਨ੍ਹਾਂ ਨੂੰ ਜਲਦੀ ਜ਼ਮੀਨੀ ਪੱਧਰ ‘ਤੇ ਉਤਾਰਨਾ ਹੈ। ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਭਵਿਆ ਯੋਜਨਾ ਤਹਿਤ ਹਰਿਆਣਾ ਦੇ ਅੰਬਾਲਾ ਵਿਚ 108 ਏਕੜ ਜ਼ਮੀਨ ‘ਤੇ ਇਕ ਉਦਯੋਗਿਕ ਪਾਰਕ ਵਿਕਸਤ ਕਰਨ ਦਾ ਪ੍ਰਸਤਾਵ ਵੀ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਮੁੱਖ ਮੰਤਰੀ ਨੇ ਹਿਸਾਰ ਇੰਟੀਗ੍ਰੇਟੇਡ ਮੈਨੂਫੈਕਚਰਿੰਗ ਕਲੱਸਟਰ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੇਜ਼ ਵੰਨ ਦੇ ਬੁਨਿਆਦੀ ਢਾਂਚੇ ਲਈ ਲਗਪਗ 707 ਕਰੋੜ ਰੁਪਏ ਦੀ ਈ.ਪੀ.ਸੀ. ਪਰਿਯੋਜਨਾ ਲਈ ਬੋਲੀਆਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਨਾਗਰਿਕ ਉਡਾਣ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਪੰਜਾਬ ਯੂਨੀਵਰਸਿਟੀ ਨੂੰ ਡੇਅਰੀ ਉਦਯੋਗ ਲਈ ਨੈਨੋਇਮਲਸ਼ਨ ਤਕਨਾਲੋਜੀ ਦਾ ਮਿਲਿਆ ਪੇਟੈਂਟ ਅਗਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਵਲੋਂ ਚਾਰ ਨਵੇਂ ਟਿਊਬਵੈੱਲਾਂ ਦਾ ਉਦਘਾਟਨ
Ad Position 24