21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ਆਪ’ ਨੇ ਹਮੇਸ਼ਾ ਵਿਦਿਆਰਥੀ ਸਰਗਰਮੀ ਨੂੰ ਉਤਸ਼ਾਹਿਤ ਕੀਤਾ ਹੈ ਤੇ ਨੌਜਵਾਨਾਂ ਨੂੰ ਰਾਜਨੀਤੀ ਵਿਚ ਇਕ ਮੰਚ ਦਿੱਤਾ ਹੈ- ਮੀਤ ਹੇਅਰ ਏ. ਐਸ. ਏ. ਪੀ. ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਚੰਡੀਗੜ੍ਹ, 20 ਅਗਸਤ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਸੈਕਟਰ-39 ਵਿਖੇ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਏ. ਐਸ.

Ad Position 21
No active advertisement
ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਸੈਕਟਰ-39 ਵਿਖੇ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਏ. ਐਸ. ਏ. ਪੀ. ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਵਿਦਿਆਰਥੀ ਅਧਿਕਾਰਾਂ ਅਤੇ ਸਰਗਰਮੀਆਂ ਵਿਚ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸ਼ਮੂਲੀਅਤ ਨੂੰ ਉਜਾਗਰ ਕੀਤਾ। ਇਸ ਮੌਕੇ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘ਆਪ’ ਨੇ ਹਮੇਸ਼ਾ ਵਿਦਿਆਰਥੀ ਸਰਗਰਮੀਆਂ ਅਤੇ ਜਨਤਕ ਜੀਵਨ ਵਿਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਉਤਸ਼ਾਹਿਤ ਕੀਤਾ ਹੈ। ਪਿਛਲੇ 10-12 ਸਾਲਾਂ ਵਿਚ ਦੇਸ਼ ਦੀ ਰਾਜਨੀਤੀ ਅਕਸਰ ਧਰਮ ਤੇ ਜਾਤ ਦੇ ਆਧਾਰ ’ਤੇ ਲੋਕਾਂ ਨੂੰ ਵੰਡਣ ’ਤੇ ਕੇਂਦਰਿਤ ਰਹੀ ਹੈ। ਪਰ ਅੱਜ ਨਵੀਂ ਪੀੜ੍ਹੀ ਸਿੱਖਿਆ ਅਤੇ ਦੇਸ਼ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ। ਆਦਿਲ ਬਰਾੜ ਨੂੰ ਏ. ਐਸ .ਏ. ਪੀ. ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਦਿਆਂ ਮੀਤ ਹੇਅਰ ਨੇ ਕਿਹਾ, “ਆਦਿਲ ਬਰਾੜ ਸੈਨੇਟ ਰੋਸ ਪ੍ਰਦਰਸ਼ਨ ਸਮੇਤ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਉਠਾਉਣ ਵਿਚ ਲਗਾਤਾਰ ਸਰਗਰਮ ਰਹੇ ਹਨ। ਉਹ ਸੈਨੇਟ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਰਹੇ ਹਨ ਤੇ ਲਾਅ ਡਿਪਾਰਟਮੈਂਟ ਦੇ ਸਭ ਤੋਂ ਘੱਟ ਉਮਰ ਦੇ ਡਿਪਾਰਟਮੈਂਟਲ ਰਿਪ੍ਰੈਜ਼ੈਂਟੇਟਿਵ (ਡੀਆਰ) ਬਣਨ ਦਾ ਮਾਣ ਹਾਸਲ ਕੀਤਾ ਹੈ।ਇਸ ਦੌਰਾਨ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ, “ਸਿੱਖਿਆ ਦੇਸ਼ ਦੇ ਸਭ ਤੋਂ ਵੱਡੇ ਰਾਜਨੀਤਿਕ ਮੁੱਦਿਆਂ ਵਿੱਚੋਂ ਇਕ ਵਜੋਂ ਉੱਭਰੀ ਹੈ, ਤੇ ਏ.ਐਸ . ਏ.ਪੀ ਉਮੀਦਵਾਰਾਂ ਨੇ ਲਗਾਤਾਰ ਵਿਦਿਆਰਥੀ ਰੋਸ ਪ੍ਰਦਰਸ਼ਨਾਂ ਵਿਚ ਹਿੱਸਾ ਲਿਆ ਹੈ ਤੇ ਵਿਦਿਆਰਥੀਆਂ ਨਾਲ ਸਬੰਧਤ ਮੁੱਦੇ ਉਠਾਏ ਹਨ। ਆਦਿਲ ਬਰਾੜ ਪ੍ਰਧਾਨਗੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਹਨ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਧੇ ਤੌਰ ’ਤੇ ਕਈ ਆਂਤਰਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਪ੍ਰਧਾਨਗੀ ਉਮੀਦਵਾਰ ਆਦਿਲ ਬਰਾੜ ਨੇ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਅਤੇ ਏ.ਐਸ.ਏ.ਪੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਮੇਰੇ ’ਤੇ ਵਿਸ਼ਵਾਸ ਪ੍ਰਗਟਾਇਆ ਅਤੇ ਮੈਨੂੰ ਪ੍ਰਧਾਨਗੀ ਚੋਣ ਲੜਨ ਦੀ ਜ਼ਿੰਮੇਵਾਰੀ ਦਿੱਤੀ। ਸਿੱਖਿਆ ਅਤੇ ਖੇਡਾਂ ਮੇਰੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹੋਣਗੇ।
Ad Position 22
No active advertisement
ਪਿਛਲੀ ਖ਼ਬਰ 227 ਕਰੋੜ ਦੇ ਟੇਬਲ ਏਜੰਡੇ ਤੋਂ ਲੈ ਕੇ ਗਾਂ ਦੇ ਮੀਟ ’ਤੇ ਪਾਬੰਦੀ ਤੱਕ, ਨਿਗਮ ਸਦਨ ’ਚ ਗੂੰਜਦੇ ਰਹੇ ਅਹਿਮ ਮੁੱਦੇ ਅਗਲੀ ਖ਼ਬਰ ਰਾਮਪੁਰਾ ਫੂਲ ਤੋਂ ਕਈ ‘ਆਪ’ ਆਗੂ ਕਾਂਗਰਸ ਵਿੱਚ ਸ਼ਾਮਿਲ ਬਘੇਲ , ਵੜਿੰਗ ਨੇ ਉਨ੍ਹਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ
Ad Position 24