22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਲਾਕ ਮਾਜਰੀ ਖੇਤਰ ਦੇ ਪਿੰਡਾਂ ਤੇ ਕਸਬਿਆਂ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਮਾਜਰੀ, 21 ਅਗਸਤ (ਕੁਲਵੰਤ ਸਿੰਘ ਧੀਮਾਨ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਚਲਦਿਆਂ ਬਲਾਕ ਮਾਜਰੀ ਦੇ ਖੇਤਰ ਦੇ ਕਸਬਾ ਖਿਜ਼ਰਾਬਾਦ, ਸਿਆਲਬਾ, ਮਾਜਰੀ, ਬਲਾਕ ਚੌਕ ਮਾਰਕੀਟ, ਬੂਥਗੜ੍ਹ, ਮਾਣਕਪੁਰ ਸ਼ਰੀਫ, ਮੁੱਲਾਂਪੁਰ ਗਰੀਬਦਾਸ ਤੇ ਮਾਜਰਾ ਸਮੇਤ ਹੋਰਨਾਂ ਪਿੰਡਾਂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ/ਕਾਰੋਬਾਰ ਬੰਦ ਕਰਕੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੱਤਾ। ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ, ਗੁਰਪ੍ਰੀਤ ਸਿੰਘ ਕਰਤਾਰਪੁਰ ਆਦਿ ਦੀ ਅਗਵਾਈ ‘ਚ ਹੋਰਨਾਂ ਨੌਜਵਾਨਾਂ ਨੇ ਬੂਥਗੜ੍ਹ, ਤੋਗਾਂ, ਮੁੱਲਾਂਪੁਰ ਗਰੀਬਦਾਸ ਬੈਰੀਅਰ ‘ਤੇ ਧਰਨਾ ਦਿੰਦਿਆਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਸ਼ਿਵ ਜਯੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਕਲੇਅ ਮਾਡਲਿੰਗ ਮੁਕਾਬਲੇ’ ਕਰਵਾਏ ਗਏ। 22-08-2026
ਮਾਜਰੀ, 21 ਅਗਸਤ (ਕੁਲਵੰਤ ਸਿੰਘ ਧੀਮਾਨ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਚਲਦਿਆਂ ਬਲਾਕ ਮਾਜਰੀ ਦੇ ਖੇਤਰ ਦੇ ਕਸਬਾ ਖਿਜ਼ਰਾਬਾਦ, ਸਿਆਲਬਾ, ਮਾਜਰੀ, ਬਲਾਕ ਚੌਕ ਮਾਰਕੀਟ, ਬੂਥਗੜ੍ਹ, ਮਾਣਕਪੁਰ ਸ਼ਰੀਫ, ਮੁੱਲਾਂਪੁਰ ਗਰੀਬਦਾਸ ਤੇ ਮਾਜਰਾ ਸਮੇਤ ਹੋਰਨਾਂ ਪਿੰਡਾਂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ/ਕਾਰੋਬਾਰ ਬੰਦ ਕਰਕੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੱਤਾ। ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ, ਗੁਰਪ੍ਰੀਤ ਸਿੰਘ ਕਰਤਾਰਪੁਰ ਆਦਿ ਦੀ ਅਗਵਾਈ ‘ਚ ਹੋਰਨਾਂ ਨੌਜਵਾਨਾਂ ਨੇ ਬੂਥਗੜ੍ਹ, ਤੋਗਾਂ, ਮੁੱਲਾਂਪੁਰ ਗਰੀਬਦਾਸ ਬੈਰੀਅਰ ‘ਤੇ ਧਰਨਾ ਦਿੰਦਿਆਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਜਥੇ. ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ। ਇਸੇ ਤਰ੍ਹਾਂ ਕੁਰਾਲੀ-ਸਿਸਵਾਂ ਮਾਰਗ ‘ਤੇ ਸਥਿਤ ਬੜੌਦੀ ਟੋਲ ਪਲਾਜ਼ਾ ਵਿਖੇ ਲੋਕ ਹਿੱਤ ਮਿਸ਼ਨ ਬੀ. ਕੇ. ਯੂ. ਪੰਜਾਬ ਤੋਂ ਇਲਾਵਾ ਇਲਾਕੇ ਦੇ ਲੋਕਾਂ ਤੇ ਵੱਖ-ਵੱਖ ਰਾਜਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਤੇ ਪੰਥ ਦਰਦੀ ਲੋਕਾਂ ਨੇ ਆਵਾਜਾਈ ਬੰਦ ਕਰਕੇ ਰੋਸ ਜ਼ਾਹਿਰ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ, ਗੁਰਪ੍ਰੀਤ ਸਿੰਘ ਕਰਤਾਰਪੁਰ, ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਬੈਂਸ ਬਿੰਦਰਖ, ਸਾਹਿਬ ਸਿੰਘ ਬਡਾਲੀ, ਮੇਜਰ ਸਿੰਘ ਸੰਗਤਪੁਰਾ, ਹਰਮੇਸ਼ ਸਿੰਘ ਬੜੌਦੀ, ਸਰਬਜੀਤ ਸਿੰਘ ਕਾਦੀਮਾਜਰਾ, ਰਵਿੰਦਰ ਸਿੰਘ ਬਜੀਦਪੁਰ, ਗੁਲਜਾਰ ਸਿੰਘ ਖੇੜਾ, ਗੁਰਮੇਲ ਸਿੰਘ ਮੰਡ, ਭਗਤ ਸਿੰਘ ਭਗਤ ਮਾਜਰਾ, ਮੋਹਣ ਸਿੰਘ ਰੰਗੂਆਣਾ ਅਤੇ ਹਰਭਜਨ ਸਿੰਘ ਸਿਆਲਬਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਮੁਹਤਬਰ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਲੋਂ ਮਿਤਸੁਬੀਸ਼ੀ ਇਲੈਕਟ੍ਰਿਕ ਇੰਡੀਆ ਫੈਕਟਰੀ ਆਟੋਮੇਸ਼ਨ ਸਿਸਟਮਸ ਡਵੀਜ਼ਨ ਨਾਲ ਸਮਝੌਤਾ ਸਹੀਬੱਧ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਆਫ਼ ਡਿਜ਼ਾਈਨ ਨੇ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਮਨਾਇਆ
Ad Position 24