26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ’ਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ।

Ad Position 21
No active advertisement
ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਯਕੀਨੀ ਬਣਾ ਰਹੇ ਹਾਂ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵ... ਅਗਲੀ ਖ਼ਬਰ ਘੁਸਪੈਠ ਤੇ ਲੜਾਈ-ਝਗੜੇ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ
Ad Position 24