26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ, ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)- ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ ‘ਤੇ ਵਿਭਾਗ ਦੇ ਅਸਲ ਸਿਪਾਹੀ ਹਨ।

Ad Position 21
No active advertisement
ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)- ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ ‘ਤੇ ਵਿਭਾਗ ਦੇ ਅਸਲ ਸਿਪਾਹੀ ਹਨ। ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ ‘ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ। ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ਤੌਰ ‘ਤੇ ਖਰੀਦ ਕਾਰਜਾਂ ਦੌਰਾਨ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਮੰਤਰੀ ਨੇ ਇੰਸਪੈਕਟਰਾਂ ਨੂੰ ਸਮਾਜ ਦੇ ਗਰੀਬ ਵਰਗਾਂ ਲਈ ਆਉਂਦਾ ਅਨਾਜ ਉਨ੍ਹਾਂ ਤੱਕ ਹਰ ਹਾਲਤ ਵਿੱਚ ਪਹੁੰਚਣਾ ਯਕੀਨੀ ਬਣਾਉਣ ਲਈ ਵੀ ਪ੍ਰੇਰਿਆ। ਕਟਾਰੂਚੱਕ ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪਨਗਰੇਨ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਕਮਲ ਕੁਮਾਰ ਗਰਗ, ਵਧੀਕ ਨਿਰਦੇਸ਼ਕ ਡਾ. ਅੰਜੁਮਨ ਭਾਸਕਰ ਤੇ ਅਜੈਵੀਰ ਸਿੰਘ ਸਰਾਓ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੀ ਪ੍ਰੀਤ ਕੰਵਲ ਨੇ ‘ਮਿਸਿਜ਼ ਕੁਈਨ ਚੰਡੀਗੜ੍ਹ-2026’ ਦਾ ਖ਼ਿਤਾਬ ਜਿੱਤਿਆ ਅਗਲੀ ਖ਼ਬਰ ਐਸ. ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵ...
Ad Position 24