ਪੰਜਾਬ ਯੂਨੀਵਰਸਿਟੀ ਦੇ ਇੰਡੀਅਨ ਥੀਏਟਰ ਵਿਭਾਗ ’ਚ ਨਵੇ ਦਾਖ਼ਲ ਹੋਏ ਵਿਦਿਆਰਥੀਆਂ ਲਈ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 25 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਡੀਅਨ ਥੀਏਟਰ ਵਿਭਾਗ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮਕਸਦ ਥੀਏਟਰ ਵਿਚ ਉਨ੍ਹਾਂ ਦੇ ਅਕਾਦਮਿਕ ਅਤੇ ਸਿਰਜਣਾਤਮਕ ਸਫ਼ਰ ਦੀ ਸ਼ੁਰੂਆਤ ਬਾਰੇ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਦੀ ਸਾਬਕਾ ਮੁਖੀ ਪ੍ਰੋ.
ਚੰਡੀਗੜ੍ਹ, 25 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਡੀਅਨ ਥੀਏਟਰ ਵਿਭਾਗ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮਕਸਦ ਥੀਏਟਰ ਵਿਚ ਉਨ੍ਹਾਂ ਦੇ ਅਕਾਦਮਿਕ ਅਤੇ ਸਿਰਜਣਾਤਮਕ ਸਫ਼ਰ ਦੀ ਸ਼ੁਰੂਆਤ ਬਾਰੇ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਦੀ ਸਾਬਕਾ ਮੁਖੀ ਪ੍ਰੋ. ਸੁਨੀਤਾ ਧੀਰ ਨਾਲ ਇਕ ਦਿਲਚਸਪ ਗੱਲਬਾਤ ਹੋਈ। ਜਿਸ ਵਿਚ ਉਨ੍ਹਾਂ ਨੇ ਆਪਣੇ ਅਨੁਭਵ ਅਤੇ ਸੁਝਾਹ ਸਾਂਝੇ ਕੀਤੇ। ਭਾਰਤੀ ਰੰਗਮੰਚ ਵਿਭਾਗ ਦੇ ਚੇਅਰਪਰਸਨ ਡਾ. ਨਵਦੀਪ ਕੌਰ ਨੇ ਕਿਹਾ ਕਿ ਇਹ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਨੂੰ ਥੀਏਟਰ ਦੀ ਖੋਜ ਕਰਨ, ਆਪਣੇ ਆਪ ਨੂੰ ਖੋਜਣ ਅਤੇ ਇਕ ਜੀਵੰਤ ਰਚਨਾਤਮਕ ਭਾਈਚਾਰੇ ਦਾ ਹਿੱਸਾ ਬਣਨ ਦਾ ਸੱਦਾ ਦਿੰਦਾ ਹੈ। ਪ੍ਰੋਗਰਾਮ ਦਾ ਇਕ ਖਾਸ ਪਲ ਭਾਰਤੀ ਰੰਗਮੰਚ ਵਿਭਾਗ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨਈਮ ਰਾਜ ਅਤੇ ਸ਼ਿੰਚੀ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਚ ਪਹਿਲੀ ਵਾਰ, ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਭਾਰਤੀ ਰੰਗਮੰਚ ਵਿਭਾਗ ਤੋਂ ਯੂਨੀਵਰਸਿਟੀ ਵਿਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।