27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

‘ਖੰਡ ਦਾ ਲੰਗਰ’ ਲਾ ਕੇ ਚੰਡੀਗੜ੍ਹ ਕਾਂਗਰਸ ਨੇ ਕੀਤਾ ਮਹਿੰਗਾਈ ਖ਼ਿਲਾਫ਼ ‘ਅਨੋਖਾ ਪ੍ਰਦਰਸ਼ਨ’

ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਮੁੱਦੇ ’ਤੇ ਚੰਡੀਗੜ੍ਹ ਕਾਂਗਰਸ ਵਲੋਂ ਅਨੋਖੇ ਅੰਦਾਜ਼ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਵਰਕਰਾਂ ਨੇ ਆਮ ਲੋਕਾਂ ਨੂੰ ਖੰਡ ਵੰਡ ਕੇ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਤੰਜ਼ ਕੱਸਿਆ।

Ad Position 21
No active advertisement
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਤੇ ਹੋਰ ਆਗੂ ਸੈਕਟਰ-35 ਵਿਖੇ ਖੰਡ ਦੀਆਂ ਵਧੀਆਂ ਕੀਮਤ ਖਿਲਾਫ਼ ਕੀਤੇ ਰੋਸ ਪ੍ਰਦਰਸ਼ਨ ਖੰਡ ਦਾ ਲੰਗਰ ਲਗਾ ਕੇ ਲੋਕਾਂ ਨੂੰ ਖੰਡ ਵੰਡਦੇ ਹੋਏ। ਤਸਵੀਰ : ਗਰਿੰਦਰ ਸਿੰਘ 27-08-2026
ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਮੁੱਦੇ ’ਤੇ ਚੰਡੀਗੜ੍ਹ ਕਾਂਗਰਸ ਵਲੋਂ ਅਨੋਖੇ ਅੰਦਾਜ਼ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਵਰਕਰਾਂ ਨੇ ਆਮ ਲੋਕਾਂ ਨੂੰ ਖੰਡ ਵੰਡ ਕੇ ਸਰਕਾਰ ਦੀਆਂ ਨੀਤੀਆਂ ’ਤੇ ਤਿੱਖਾ ਤੰਜ਼ ਕੱਸਿਆ। ਸੜਕ ਕਿਨਾਰੇ ਲਗਾਏ ਗਏ ਇਸ ‘ ਖੰਡ ਦੇ ਲੰਗਰ’ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਇਹ ਪ੍ਰਦਰਸ਼ਨ ਪੂਰੇ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣ ਗਿਆ। ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ’ਤੇ ਸਿੱਧਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵਲੋਂ ਮਹਿੰਗਾਈ ’ਤੇ ਲਗਾਮ ਲਗਾਉਣ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਆਮ ਜਨਤਾ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਰੋਜ਼ਾਨਾਂ ਦੀਆਂ ਲੋੜੀਂਦੀਆਂ ਚੀਜ਼ਾਂ ਦੇ ਅਸਮਾਨ ਛੂਹ ਰਹੇ ਭਾਅ ਕਾਰਨ ਗ਼ਰੀਬ ਤੇ ਮੱਧ ਵਰਗੀ ਪਰਿਵਾਰਾਂ ’ਤੇ ਆਰਥਿਕ ਬੋਝ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਰਸੋਈ ਦਾ ਬਜਟ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕਾ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ. ਐਸ. ਲੱਕੀ ਨੇ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਘਰ ਦੀ ਰਸੋਈ ਚਲਾਉਣਾ ਹੁਣ ਗ਼ਰੀਬ ਪਰਿਵਾਰਾਂ ਦੇ ਵੱਸ ਦੀ ਗੱਲ ਨਹੀਂ ਰਹੀ। ਅਸੀਂ ਇਹ ‘ਖੰਡ ਦਾ ਲੰਗਰ’ ਲਗਾ ਕੇ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦਾ ਯਤਨ ਕੀਤਾ ਹੈ, ਤਾਂ ਜੋ ਉਨ੍ਹਾਂ ਨੂੰ ਅਹਿਸਾਸ ਹੋਵੇ ਕਿ ਜਨਤਾ ਕਿੰਨੀ ਪਰੇਸ਼ਾਨ ਹੈ। ਜੇਕਰ ਸਰਕਾਰ ਨੇ ਜਲਦ ਹੀ ਮਹਿੰਗਾਈ ’ਤੇ ਕਾਬੂ ਨਾ ਪਾਇਆ ਅਤੇ ਲੋਕਾਂ ਨੂੰ ਰਾਹਤ ਨਾ ਦਿੱਤੀ, ਤਾਂ ਕਾਂਗਰਸ ਪਾਰਟੀ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ ਅਤੇ ਸੜਕਾਂ ’ਤੇ ਉਤਰ ਕੇ ਜਨਤਾ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਕਰੀਬ 500 ਚੀਨੀ ਦੇ ਪੈਕੇਟ ਗ਼ਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੇ ਗਏ। ਕਾਂਗਰਸ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਜਿਹੜੀ ਚੀਨੀ ਲਗਪਗ 45 ਰੁਪਏ ਪ੍ਰਤੀ ਕਿੱਲੋ ਮਿਲਦੀ ਸੀ, ਉਹ ਹੁਣ ਵੱਧ ਕੇ 70 ਤੋਂ 75 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਸਰੋਂ੍ਹ ਦੇ ਤੇਲ, ਰਿਫਾਇੰਡ ਤੇਲ, ਦਾਲਾਂ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਨੇ ਆਮ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਚੀਨੀ ਵੰਡ ਕੇ ਸਰਕਾਰ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਲੋਕਾਂ ਦੀ ਥਾਲ਼ੀ ਅਤੇ ਰਸੋਈ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੂੰ ਤੁਰੰਤ ਮਹਿੰਗਾਈ ’ਤੇ ਕਾਬੂ ਪਾਉਣਾ ਚਾਹੀਦਾ ਹੈ ਅਤੇ ਗ਼ਰੀਬ ਤੇ ਮੱਧ ਵਰਗ ਨੂੰ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਦਾ ਬੋਝ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ। ਇਕ ਪਾਸੇ ਲੋਕਾਂ ਦੀ ਆਮਦਨ ਸੀਮਤ ਹੋ ਰਹੀ ਹੈ, ਉੱਥੇ ਦੂਜੇ ਪਾਸੇ ਖਾਣ-ਪੀਣ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਮੌਕੇ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਬੰਟੀ, ਸੁਰਜੀਤ ਸਿੰਘ ਢਿੱਲੋਂ, ਰਾਜਦੀਪ ਸਿੰਘ ਸਿੱਧੂ, ਵਿਪੰਜੋਤ ਸਿੰਘ ਅਮਨ ਅਤੇ ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਈ. ਸੀ. ਐਸ. ਈ. ਸਕੂਲਾਂ ਦੇ ਸਾਲਾਨਾ ਇੰਟਰ ਸਕੂਲ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਾਏ ਅਗਲੀ ਖ਼ਬਰ ਅਮਨ ਅਰੋੜਾ ਵਲੋਂ ਸੀ. ਆਈ. ਆਈ. ਕਾਨਫ਼ਰੰਸ ’ਚ ਪੰਜਾਬ ਦੀ ਤਕਨਾਲੋਜੀ ਤੇ ਨਿਵੇਸ਼ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ
Ad Position 24