27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਦੀ ਹੜਤਾਲ ਦਾ ਕੀਤਾ ਸਮਰਥਨ

ਚੰਡੀਗੜ੍ਹ, 26 ਅਗਸਤ(ਅਜੀਤ ਬਿਊਰੋ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਵਲੋਂ 27 ਅਗਸਤ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੂਰਨ ਸਮਰਥਨ ਕਰਦੀ ਹੈ। ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਇਸ ਹੜਤਾਲ ਵਿੱਚ ਸ਼ਾਮਿਲ ਹੋਣਗੀਆਂ।

Ad Position 21
No active advertisement
ਅਜੀਤ ਡੈਸਕ 27-08-2026
ਚੰਡੀਗੜ੍ਹ, 26 ਅਗਸਤ(ਅਜੀਤ ਬਿਊਰੋ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਵਲੋਂ 27 ਅਗਸਤ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੂਰਨ ਸਮਰਥਨ ਕਰਦੀ ਹੈ। ਸਾਰੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਇਸ ਹੜਤਾਲ ਵਿੱਚ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲੀ ਵੱਲ ਕੋਈ ਧਿਆਨ ਨਹੀਂ ਦੇ ਰਹੀ, ਉੱਥੇ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀ.ਏ ਦੇਣ ਤੋਂ ਵੀ ਮੁੱਕਰ ਰਹੀ । ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਮਾਣ ਭੱਤੇ ਦੇ ਵਿੱਚ ਵਾਧਾ ਕੀ ਕਰਨਾ ਸੀ ਸਰਕਾਰ ਸਮੇਂ ਤੇ ਮਾਣ ਭੱਤਾ ਵੀ ਨਹੀਂ ਦੇ ਰਹੀ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਭਰਤੀਆਂ ਵਿਚ ਵੀ ਵੱਡੀ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਂਗਣਵਾੜੀ ਕੇਂਦਰਾਂ ਵਿਚ ਆ ਰਹੇ ਰਾਸ਼ਨ ਵਿਚ ਵੀ ਮਿਲਾਵਟ ਖੋਰੀ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ, ਜਿਸ ਕਰਕੇ ਆਂਗਣਵਾੜੀ ਵਰਕਰ-ਹੈਲਪਰ ਇਸ ਹੜਤਾਲ ਵਿੱਚ ਜ਼ਰੂਰ ਸ਼ਾਮਿਲ ਹੋਣਗੀਆਂ।
Ad Position 22
No active advertisement
ਪਿਛਲੀ ਖ਼ਬਰ ਅੰਗ ਦਾਨੀ ਫ਼ੈਸਲੇ ਨੇ ਆਖਰੀ ਸਾਹਾਂ ’ਤੇ ਬੈਠੇ 4 ਜਾਨਾਂ ਨੂੰ ਦਿਖਾਈ ਅਗਲੀ ਰਾਹ ਅਗਲੀ ਖ਼ਬਰ ਆਈ. ਸੀ. ਐਸ. ਈ. ਸਕੂਲਾਂ ਦੇ ਸਾਲਾਨਾ ਇੰਟਰ ਸਕੂਲ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਾਏ
Ad Position 24