27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਵਧ ਰਹੀ ਆਲਮੀ ਤਪਸ਼ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ ’ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇਕ ਗੰਭੀਰ ਖ਼ਤਰਾ ਬਣ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-08-2026
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਵਧ ਰਹੀ ਆਲਮੀ ਤਪਸ਼ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ ’ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇਕ ਗੰਭੀਰ ਖ਼ਤਰਾ ਬਣ ਰਹੀ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਜਲਵਾਯੂ ਤਬਦੀਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਘੱਟੋ-ਘੱਟ ਇਕ ਰੁੱਖ ਜ਼ਰੂਰ ਲਾਵੇ। ਮਨੁੱਖ ਅਤੇ ਕੁਦਰਤ ਵਿਚਕਾਰ ਡੂੰਘੀ ਆਪਸੀ ਸਾਂਝ ਨੂੰ ਉਜਾਗਰ ਕਰਦਿਆਂ ਸੰਧਵਾਂ ਨੇ ਕਿਹਾ, ਜੋ ਕੁੱਝ ਅਸੀਂ ਕੁਦਰਤ ਲਈ ਕਰਾਂਗੇ, ਕੁਦਰਤ ਵੀ ਸਾਡੇ ਲਈ ਉਹੀ ਕਰੇਗੀ। ਅਸੀਂ ਕੁਦਰਤ ਨਾਲ ਜਿੰਨਾ ਜ਼ਿਆਦਾ ਜੁੜਾਂਗੇ ਅਤੇ ਇਸਦੀ ਦੇਖਭਾਲ ਕਰਾਂਗੇ, ਉਨ੍ਹਾਂ ਹੀ ਇਹ ਸਾਡੀ ਰੱਖਿਆ ਕਰੇਗੀ ਅਤੇ ਸਾਡੀ ਤਰੱਕੀ ਵਿੱਚ ਮਦਦ ਕਰੇਗੀ। ਸਪੀਕਰ ਸੰਧਵਾਂ ਨੇ ਕਿਹਾ ਕਿ ਰੁੱਖ ਹਵਾ ਨੂੰ ਸ਼ੁੱਧ ਕਰਕੇ ਮਨੁੱਖੀ ਜੀਵਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਰੁੱਖ ਹੀ ਹਨ ਜੋ ਅੱਜ ਦੇ ਵੱਡੇ ਪੱਧਰ ’ਤੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਨ ਦੀ ਸਮੱਸਿਆ ਦਾ ਹੱਲ ਕਰ ਸਕਦੇ ਹਨ। ਸੰਧਵਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਚ ਕਈ ਫਲਦਾਰ ਰੁੱਖ ਲਗਾਏ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਅੱਜ ਰੁੱਖ ਲਾਉਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਲਾਭ ਪਹੁੰਚਾਏਗਾ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਨੂੰ ਭਵਿੱਖ ਵਿਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਿਧਾਇਕ ਦਲ ਨੇ ਵਿਧਾਨ ਸਭਾ ਸੈਸ਼ਨ ’ਚ ਉਠਾਏ ਜਾਣ ਵਾਲੇ ਮੁੱਦਿਆਂ ’ਤੇ ਕੀਤੀ ਚਰਚਾ ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 218ਵਾਂ ਦਿਨ ਪੰਜਾਬ ਪੁਲਿਸ ਵਲੋਂ 604 ਥਾਈਂ ਛਾਪੇਮਾਰੀ, 358 ਕਾਬੂ
Ad Position 24