ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਈ
ਲਾਲੜੂ, 26 ਅਗਸਤ (ਰਾਜਬੀਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਡੇਂਗੂ ‘ਤੇ ਵਾਰ’ ਮੁਹਿੰਮ ਅਧੀਨ ਲਾਲੜੂ ਖੇਤਰ ‘ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ।
ਲਾਲੜੂ, 26 ਅਗਸਤ (ਰਾਜਬੀਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਡੇਂਗੂ ‘ਤੇ ਵਾਰ’ ਮੁਹਿੰਮ ਅਧੀਨ ਲਾਲੜੂ ਖੇਤਰ ‘ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਐੱਸ. ਐੱਮ. ਓ. ਡਾ. ਨਵੀਨ ਕੌਸ਼ਿਕ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਸਟੇਸ਼ਨ, ਗੁਰਦੁਆਰਿਆਂ, ਮੰਦਰਾਂ ਅਤੇ ਹੋਰਨਾਂ ਥਾਵਾਂ ‘ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਹਿੱਤ ਜਾਗਰੂਕ ਕੀਤਾ। ਇਸ ਮੌਕੇ ਐੱਸ. ਐੱਮ. ਓ. ਡਾ. ਨਵੀਨ ਕੌਸ਼ਿਕ ਨੇ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਹੋਰਨਾਂ ਕਿਸਮਾਂ ਦੇ ਬੁਖਾਰਾਂ ਸੰਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਰਕਾਰੀ ਹਸਪਤਾਲ ‘ਚ ਜਾਂਚ ਕਰਵਾਈ ਜਾਵੇ। ਟੀਮ ’ਚ ਮਲਟੀਪਰਪਜ਼ ਹੈਲਥ ਵਰਕਰ, ਬਰੀਡਿੰਗ ਚੈੱਕਰ ਅਤੇ ਆਸ਼ਾ ਵਰਕਰ ਸ਼ਾਮਿਲ ਸਨ। ਇਸ ਮੌਕੇ ਨਗਰ ਕੌਂਸਲ ਲਾਲੜੂ ਤੋਂ ਸੰਜੂ ਗੋਇਲ, ਸਿਹਤ ਵਿਭਾਗ ਤੋਂ ਮਲਟੀਪਰਪਜ਼ ਹੈਲਥ ਵਰਕਰ ਹਰਮੇਲ ਸਿੰਘ, ਵਿਸ਼ਾਲ ਕੁਮਾਰ ਤੇ ਬਰੀਡਿੰਗ ਚੈੱਕਰ ਆਦਿ ਵੀ ਹਾਜ਼ਰ ਸਨ। ਘਰ ਦੀ ਗੈਲਰੀ ’ਚੋਂ ਮੋਟਰਸਾਈਕਲ ਚੋਰੀ ਜ਼ੀਰਕਪੁਰ, 26 ਅਗਸਤ (ਮਨਿੰਦਰ ਸਿੰਘ)-ਬਲਟਾਣਾ ਖੇਤਰ ਵਿਚ ਘਰ ਦੀ ਗੈਲਰੀ ਵਿਚ ਖੜ੍ਹੀ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕ੍ਰਿਸ਼ਨ ਲਾਲ ਵਾਸੀ ਵਧਾਵਾ ਨਗਰ ਨੇ ਦੱਸਿਆ ਕਿ ਉਸ ਨੇ 18 ਅਗਸਤ ਦੀ ਦੁਪਹਿਰ ਆਪਣੀ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਆਪਣੇ ਘਰ ਦੀ ਗੈਲਰੀ ਵਿਚ ਖੜ੍ਹੀ ਕੀਤੀ ਸੀ। ਉਸ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਉਸ ਨੇ ਗੈਲਰੀ ਵਿਚ ਜਾ ਕੇ ਦੇਖਿਆ, ਤਾਂ ਮੋਟਰਸਾਈਕਲ ਉਥੋਂ ਗਾਇਬ ਸੀ। ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਬਲਟਾਣਾ ਪੁਲਿਸ ਵਲੋਂ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਮੁਲਜ਼ਮ ਖ਼ਿਲਾਫ਼ ਬੀ. ਐਨ. ਐਸ. ਦੀ ਧਾਰਾ 303(2) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਬਿਲਡਰ ਦੇ ਪ੍ਰਾਜੈਕਟ ’ਤੇ ਫਾਇਰਿੰਗ ਕਰਨ ਦੇ ਮਾਮਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ ਜ਼ੀਰਕਪੁਰ, 26 ਅਗਸਤ (ਮਨਿੰਦਰ ਸਿੰਘ)- ਸਿੰਘਪੁਰਾ ਵਿਚ ਰੋਜ਼ੇਰੋ ਅਲੀਨਾ ਪ੍ਰਾਜੈਕਟ ਦੇ ਗੇਟ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਖੰਨਾ, ਗੁਰਬਾਜ਼ ਸਿੰਘ ਵਾਸੀ ਪਟਿਆਲਾ ਤੇ ਸ਼ਿਵ ਸ਼ੰਕਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ, ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿਚ ਚਾਰ ਸ਼ੱਕੀਆਂ ਨੂੰ ਜਾਂਚ ਦੇ ਘੇਰੇ ਵਿਚ ਲਿਆ ਹੈ। ਪੁਲਿਸ ਗੋਲੀਬਾਰੀ ਦੀ ਘਟਨਾ ਦੇ ਪਿੱਛੇ ਦੀਆਂ ਘਟਨਾਵਾਂ ਦੀ ਪੂਰੀ ਲੜੀ ਨੂੰ ਜੋੜਣ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਰਿਮਾਂਡ ਦੌਰਾਨ, ਮੁਲਜ਼ਮਾਂ ਤੋਂ ਘਟਨਾ ਦੇ ਮੰਤਵ, ਹਥਿਆਰਾਂ ਦੇ ਪ੍ਰਬੰਧ ਤੇ ਗੋਲੀਬਾਰੀ ਵਿਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 21 ਅਗਸਤ ਨੂੰ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਰੋਜ਼ੇਰੋ ਅਲੀਨਾ ਪ੍ਰਾਜੈਕਟ ਦੇ ਗੇਟ ਦੇ ਬਾਹਰ ਲਗਭਗ ਤਿੰਨ ਰਾਊਂਡ ਫਾਇਰਿੰਗ ਕੀਤੀ ਸੀ। ਗੋਲੀਬਾਰੀ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਭੱਜ ਗਏ ਸਨ। ਪ੍ਰਾਜੈਕਟ ਦੇ ਬਿਲਡਰ ਅਮਿਤ ਦੁਆ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਕੁਝ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਸਨ।