26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬ੍ਰਾਈਟ ਵੇਅ ਇੰਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, ਤਿੰਨ ਮੁਲਜ਼ਮ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਐੱਸ. ਏ.

Ad Position 21
No active advertisement
ਅਜੀਤ ਡੈਸਕ 27-08-2026
ਐੱਸ. ਏ. ਐੱਸ. ਨਗਰ, 26 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਫੇਜ਼-11 ਸਥਿਤ ‘ਬ੍ਰਾਈਟ ਵੇਅ ਇੰਮੀਗ੍ਰੇਸ਼ਨ’ ਦੇ ਨਾਂ ’ਤੇ ਕਥਿਤ ਤੌਰ ’ਤੇ ਚੱਲ ਰਹੇ ਇੰਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਪੁਲਿਸ ਅਨੁਸਾਰ ਇਕ ਗੁਜਰਾਤੀ ਪਰਿਵਾਰ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 3.50 ਲੱਖ ਰੁ. ਲੈਣ ਅਤੇ ਬਾਅਦ ਵਿਚ ਸੰਪਰਕ ਤੋੜ ਦੇਣ ਦੇ ਦੋਸ਼ਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਤਾਬਕ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਫੇਜ਼-11 ਵਿਚ ਐਸ. ਸੀ. ਓ.-14, ਕੈਂਡੀ ਹੋਟਲ ਨੇੜੇ ਚੱਲ ਰਹੀ ਮੈਸਰਜ਼ ਬ੍ਰਾਈਟ ਵੇਅ ਇੰਮੀਗ੍ਰੇਸ਼ਨ ਦੀ ਮਾਲਕਣ ਮਿਸ ਰੁਕਸਾਰ ਵਲੋਂ ਉਸ ਨੂੰ ਨਿਊਜ਼ੀਲੈਂਡ ਭੇਜਣ ਦਾ ਭਰੋਸਾ ਦਿੱਤਾ ਗਿਆ। ਇਸ ਦੇ ਬਦਲੇ ਉਸ ਕੋਲੋਂ 3.50 ਲੱਖ ਰੁ. ਲਏ ਗਏ। ਪਰਿਵਾਰ ਨੂੰ ਠੱਗੀ ਦਾ ਅਹਿਸਾਸ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਤੌਰ ’ਤੇ ਫ਼ੋਨ ਬੰਦ ਮਿਲੇ। ਇਸ ਸੰਬੰਧੀ ਥਾਣਾ ਫੇਜ਼-11 ਵਿਚ 25 ਅਗਸਤ 2026 ਨੂੰ ਧਾਰਾ 115(2), 351(3), 316(3), 318(4) ਬੀ. ਐਨ. ਐਸ. ਤੇ ਧਾਰਾ 24 ਇੰਮੀਗ੍ਰੇਸ਼ਨ ਐਕਟ ਤਹਿਤ ਦਰਜ ਕੀਤਾ ਗਿਆ ਸੀ। ਪੁਲਿਸ ਵਲੋਂ ਮਾਮਲੇ ਵਿਚ ਅਗਲੇਰੀ ਜਾਂਚ ਕਰਦਿਆਂ ਕਥਿਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਸੇ ਮਾਮਲੇ ਵਿਚ ਗ੍ਰਿਫਤਾਰ ਮੁਲਜ਼ਮ ਮੰਦੀਪ ਸਿੰਘ, ਪੰਕਜ ਕੁਮਾਰ ਅਤੇ ਪ੍ਰਸ਼ਾਂਤ ਕੁਮਾਰ ਨੂੰ ਅੱਜ ਅਦਾਲਤ ਵਿਖੇ ਪੇਸ਼ ਕੀਤਾ ਗਿਆ ਅਤੇ ਪੁਲਿਸ ਰਿਮਾਂਡ ਦੀ ਮੰਗ ’ਤੇ ਸੁਣਵਾਈ ਤੋਂ ਬਾਅਦ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਮੁਲਜ਼ਮਾਂ ਨੂੰ 28 ਅਗਸਤ ਨੂੰ ਮੁੜ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇੰਮੀਗ੍ਰੇਸ਼ਨ ਠੱਗੀ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਹੋਰ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਯੂ. ਟੀ. ਸਲਾਹਕਾਰ ਸਥਾਈ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਗਮਾਡਾ ਦੀ ਨਾਜਾਇਜ਼ ਢਾਹ-ਢੁਆਈ ਦੀ ਕਾਰਵਾਈ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਭੜਕੇ
Ad Position 24