28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਿਲਾਈ ਤੇ ਕਟਿੰਗ ਦਾ ਕੋਰਸ ਪੂਰਾ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫ਼ਿਕੇਟ

ਐੱਸ. ਏ.

Ad Position 21
No active advertisement
ਅਜੀਤ ਡੈਸਕ 28-08-2026
ਐੱਸ. ਏ. ਐੱਸ. ਨਗਰ, 27 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਜ਼ਿਲ੍ਹਾ ਮੁਹਾਲੀ ਵਲੋਂ ਹੁਨਰ ਵਿਕਾਸ ਯੋਜਨਾ ਤਹਿਤ ਕਰਵਾਇਆ ਜਾ ਰਿਹਾ 31 ਦਿਨਾਂ ਦਾ ਸਿਲਾਈ ਅਤੇ ਕਟਿੰਗ ਸਿਖਲਾਈ ਕੋਰਸ ਪੂਰਾ ਹੋ ਗਿਆ। ਇਸ ਸੰਬੰਧ ‘ਚ ਆਰਸੇਟੀ ਮੁਹਾਲੀ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਸਮਾਰੋਹ ਦੌਰਾਨ ਸਫ਼ਲਤਾਪੂਵਰਕ ਸਿਖਲਾਈ ਪੂਰੀ ਕਰਨ ਵਾਲੀਆਂ 31 ਮਹਿਲਾਵਾਂ/ਲੜਕੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ। ਇਸ ਸਮਾਰੋਹ ‘ਚ ਪੀ. ਐਨ. ਬੀ. ਦੇ ਸਰਕਲ ਮੁਖੀ ਅਤੇ ਉਪ ਮਹਾਂਪ੍ਰਬੰਧਕ ਬਿਸਵੋਜੀਤ ਬਿਸਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪੀ. ਐਨ. ਬੀ. ਸਰਕਲ ਦਫ਼ਤਰ ਮੁਹਾਲੀ ਦੇ ਮੁੱਖ ਪ੍ਰਬੰਧਕ ਗੁਲਸ਼ਨ ਵਰਮਾ, ਆਰਸੇਟੀ ਮੁਹਾਲੀ ਦੇ ਡਾਇਰੈਕਟਰ ਅਮਨਦੀਪ ਸਿੰਘ ਤੇ ਸੀਨੀਅਰ ਪ੍ਰਬੰਧਕ ਸੁਮਿਤਰਾ ਨਾਗਰ ਸਮੇਤ ਸੰਸਥਾ ਦਾ ਸਟਾਫ਼ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਮੁੱਖ ਮਹਿਮਾਨ ਬਿਸਵੋਜੀਤ ਬਿਸਵਾਲ ਨੇ ਕਿਹਾ ਕਿ ਇਸ ਸਿਖਲਾਈ ਦਾ ਉਦੇਸ਼ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਸਵੈ-ਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਆਰਥਿਕ ਤੌਰ ‘ਤੇ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ ਅਤੇ ਸਮਾਜ ਵੀ ਮਜ਼ਬੂਤ ਹੁੰਦੇ ਹਨ। ਇਸੇ ਦੌਰਾਨ ਗੁਲਸ਼ਨ ਵਰਮਾ ਨੇ ਦੱਸਿਾ ਕਿ ਬੈਂਕ ਸਵੈ-ਰੁਜ਼ਗਾਰ ਸ਼ੁਰੂ ਕਰਨ ਦੀ ਇੱਛਾ ਰੱਖਣ ਵਾਲੀਆਂ ਮਹਿਲਾਵਾਂ ਨੂੰ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਕਰਜ਼ਾ ਸਹਾਇਤਾ ਮੁਹੱਈਆ ਕਰਵਾਉਂਦਾ ਹੈ, ਜਦਕਿ ਆਰਸੇਟੀ ਮੁਹਾਲੀ ਦੇ ਡਾਇਰੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਸਿਲਾਈ-ਕਟਿੰਗ ਦਾ ਹੁਨਰ ਮਹਿਲਾਵਾਂ ਲਈ ਰੁਜ਼ਗਾਰ ਅਤੇ ਸਵੈ-ਨਿਰਭਰਤਾ ਦੇ ਨਵੇਂ ਮੌਕੇ ਪੈਦਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਰਸੇਟੀ ਵਲੋਂ ਸਿਖਲਾਈ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ ਤੇ ਸਿਖਲਾਈ ਦੌਰਾਨ ਰਹਿਣ ਅਤੇ ਖਾਣੇ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਂਦੀ ਹੈ।”
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਪਾਰਟੀ ਦੇ ਸ਼ਹਿਰੀ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਜਨਮ ਦਿਨ ਮੁਬਾਰਕ ਦੀਵਿਸ਼ਾ ਬਿਸਵਾਸ ਪਿਤਾ : ਸੰਜੂ ਬਿਸਵਾਸ ਮਾਤਾ : ਸੁਸਮਿਤਾ ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸ...
Ad Position 24