28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਪਾਰਟੀ ਦੇ ਸ਼ਹਿਰੀ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਕੁਰਾਲੀ, 27 ਅਗਸਤ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਥਾਨਕ ਸ਼ਹਿਰ ‘ਚ ਪਾਰਟੀ ਦੀ ਮਜ਼ਬੂਤੀ ਤੇ ਸ਼ਹਿਰ ਵਾਸੀਆਂ ਨੂੰ ਪਾਰਟੀ ਨਾਲ ਜੋੜਨ ਦੇ ਮਨੋਰਥ ਨਾਲ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦੇ ਚਲਦਿਆਂ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਲਾਲਾ ਨੂੰ ਪਾਰਟੀ ਦੇ ਯੂਥ ਵਿੰਗ ਦਾ ਸ਼ਹਿਰੀ ਪ੍ਰਧਾਨ, ਕਮਲਪ੍ਰੀਤ ਕੌਰ ਨੂੰ ਮਹਿਲਾ ਵਿੰਗ ਦੀ ਸ਼ਹਿਰੀ ਪ੍ਰਧਾਨ ਅਤੇ ਜਸਬੀਰ ਸਿੰਘ ਨੂੰ ਪਾਰਟੀ ਦੇ ਐਸ.

Ad Position 21
No active advertisement
ਅਜੀਤ ਡੈਸਕ 28-08-2026
ਕੁਰਾਲੀ, 27 ਅਗਸਤ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਥਾਨਕ ਸ਼ਹਿਰ ‘ਚ ਪਾਰਟੀ ਦੀ ਮਜ਼ਬੂਤੀ ਤੇ ਸ਼ਹਿਰ ਵਾਸੀਆਂ ਨੂੰ ਪਾਰਟੀ ਨਾਲ ਜੋੜਨ ਦੇ ਮਨੋਰਥ ਨਾਲ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦੇ ਚਲਦਿਆਂ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਲਾਲਾ ਨੂੰ ਪਾਰਟੀ ਦੇ ਯੂਥ ਵਿੰਗ ਦਾ ਸ਼ਹਿਰੀ ਪ੍ਰਧਾਨ, ਕਮਲਪ੍ਰੀਤ ਕੌਰ ਨੂੰ ਮਹਿਲਾ ਵਿੰਗ ਦੀ ਸ਼ਹਿਰੀ ਪ੍ਰਧਾਨ ਅਤੇ ਜਸਬੀਰ ਸਿੰਘ ਨੂੰ ਪਾਰਟੀ ਦੇ ਐਸ. ਸੀ. ਵਿੰਗ ਦਾ ਸ਼ਹਿਰੀ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਪਾਰਟੀ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਅਤੇ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਕਮਲਪ੍ਰੀਤ ਕੌਰ ਅਤੇ ਜਸਬੀਰ ਸਿੰਘ ਨੇ ਆਪਣੀ ਨਿਯੁਕਤੀ ਬਦਲੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਵਾਸਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਰਪ੍ਰਸਤ ਇੰਦਰਬੀਰ ਸਿੰਘ ਕੁਰਾਲੀ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਲੱਕੀ ਮਾਵੀ, ਹਰਦੀਪ ਸਿੰਘ ਖਿਜ਼ਰਾਬਾਦ, ਪ੍ਰੀਤ ਮਹਿੰਦਰ ਸਿੰਘ ਬਿੱਟਾ, ਮਨਜੀਤ ਸਿੰਘ ਮਹਿਤੋਂ ਅਤੇ ਪਰਮਿੰਦਰ ਸਿੰਘ ਸੋਨੂੰ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ... ਅਗਲੀ ਖ਼ਬਰ ਸਿਲਾਈ ਤੇ ਕਟਿੰਗ ਦਾ ਕੋਰਸ ਪੂਰਾ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫ਼ਿਕੇਟ
Ad Position 24