29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਾਰਟੀ ਲਾਈਨ ਤੋਂ ਵੱਖਰੇ ਬਿਆਨਾਂ ’ ਤੇ ਭਾਜਪਾ ਸਖ਼ਤ , ਸੰਗਰੂਰ ਦੇ ਤਿੰਨ ਆਗੂਆਂ ਨੂੰ ਨੋਟਿਸ ਜਾਰੀ ਕਰ ­ਕੇ ਮੰਗਿਆ ਜਵਾਬ

ਚੰਡੀਗੜ੍ਹ, 28 ਅਗਸਤ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ’ਚ 25 ਅਗਸਤ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਦੇ ਅੰਦਰੂਨੀ ਅਤੇ ਸੰਗਠਨਾਤਮਕ ਮਾਮਲਿਆਂ ਸੰਬੰਧੀ ਕਥਿਤ ਤੌਰ ’ਤੇ ਪਾਰਟੀ ਲਾਈਨ ਤੋਂ ਵੱਖਰੇ ਬਿਆਨ ਦੇਣ ਦੇ ਮਾਮਲੇ ’ਚ ਪੰਜਾਬ ਭਾਜਪਾ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸੰਗਰੂਰ ਨਾਲ ਸਬੰਧਿਤ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।

Ad Position 21
No active advertisement
ਮਨਿੰਦਰ ਸਿੰਘ ਕਪਿਆਲ ਰਣਦੀਪ ਸਿੰਘ ਦਿਓਲ ਜਤਿੰਦਰ ਕਾਲੜਾ 29-08-2026
ਚੰਡੀਗੜ੍ਹ, 28 ਅਗਸਤ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ’ਚ 25 ਅਗਸਤ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਦੇ ਅੰਦਰੂਨੀ ਅਤੇ ਸੰਗਠਨਾਤਮਕ ਮਾਮਲਿਆਂ ਸੰਬੰਧੀ ਕਥਿਤ ਤੌਰ ’ਤੇ ਪਾਰਟੀ ਲਾਈਨ ਤੋਂ ਵੱਖਰੇ ਬਿਆਨ ਦੇਣ ਦੇ ਮਾਮਲੇ ’ਚ ਪੰਜਾਬ ਭਾਜਪਾ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸੰਗਰੂਰ ਨਾਲ ਸਬੰਧਿਤ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਇਹ ਕਾਰਵਾਈ ਪਾਰਟੀ ਵਲੋਂ ਅਨੁਸ਼ਾਸਨ ਦੀ ਉਲੰਘਣਾ ਨੂੰ ਲੈ ਕੇ ਕੀਤੀ ਗਈ ਹੈ। ਇਹ ਕਾਰਨ ਦੱਸੋ ਨੋਟਿਸ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸੋਮ ਪ੍ਰਕਾਸ਼ ਵਲੋਂ ਜਾਰੀ ਕੀਤੇ ਗਏ ਹਨ। ਨੋਟਿਸਾਂ ਦੀਆਂ ਕਾਪੀਆਂ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੁਨੀਆ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ਼੍ਰੀਨਿਵਾਸੁਲੂ ਨੂੰ ਵੀ ਭੇਜੀਆਂ ਗਈਆਂ ਹਨ।ਪਾਰਟੀ ਦੀ ਅਨੁਸ਼ਾਸਨ ਕਮੇਟੀ ਵਲੋਂ ਜਿਨ੍ਹਾਂ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ’ਚ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਸਾਬਕਾ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਅਤੇ ਪੰਜਾਬ ਭਾਜਪਾ ਦੇ ਸਾਬਕਾ ਸਟੇਟ ਸੈੱਲਜ਼ ਕੋਆਰਡੀਨੇਟਰ ਜਤਿੰਦਰ ਕਾਲੜਾ ਸ਼ਾਮਲ ਹਨ। ਅਨੁਸ਼ਾਸਨੀ ਕਮੇਟੀ ਵਲੋਂ ਜਾਰੀ ਨੋਟਿਸ ਅਨੁਸਾਰ ਤਿੰਨਾਂ ਆਗੂਆਂ ਨੇ 25 ਅਗਸਤ ਨੂੰ ਸੰਗਰੂਰ ਵਿਖੇ ਹੋਈ ਪ੍ਰੈੱਸ ਕਾਨਫਰੰਸ ’ਚ ਸ਼ਮੂਲੀਅਤ ਕੀਤੀ ਜਾਂ ਇਸ ’ਚ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਭਾਜਪਾ ਦੇ ਅੰਦਰੂਨੀ ਮਾਮਲਿਆਂ ਅਤੇ ਸੰਗਠਨਾਤਮਕ ਮੁੱਦਿਆਂ ਬਾਰੇ ਕਥਿਤ ਤੌਰ ’ਤੇ ਅਜਿਹੇ ਬਿਆਨ ਦਿੱਤੇ ਗਏ, ਜੋ ਪਾਰਟੀ ਦੀ ਸਥਾਪਿਤ ਲਾਈਨ ਅਤੇ ਅਨੁਸ਼ਾਸਨ ਦੇ ਉਲਟ ਦੱਸੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ’ਤੇ ਵਾਰ ਦਾ 220ਵਾਂ ਦਿਨ : ਪੰਜਾਬ ਪੁਲਿਸ ਵਲੋਂ 572 ਥਾਈਂ ਛਾਪੇਮਾਰੀ, 330 ਕਾਬੂ ਅਗਲੀ ਖ਼ਬਰ ਅਡਾਨੀ ਗੈਸ ਬਿੱਲ ਐਪ ਦੇ ਨਾਂਅ ’ਤੇ ਚੰਡੀਗੜ੍ਹ ’ਚ ਇਕ ਹੋਰ ਸਾਈਬਰ ਧੋਖਾਧੜੀ ਫਰਜ਼ੀ ਏ. ਪੀ. ਕੇ. ਫਾਈਲ ਭੇਜ ਕੇ 4.13 ਲ...
Ad Position 24