29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਫੈਕਟਰੀਆਂ ਦੇ ਕਾਲੇ ਧੂੰਏਂ ਨੇ ਡੇਰਾਬੱਸੀ-ਬਰਵਾਲਾ ਰੋਡ ਦੇ ਲੋਕਾਂ ਦੀ ਵਧਾਈ ਚਿੰਤਾ

ਡੇਰਾਬੱਸੀ, 28 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ-ਬਰਵਾਲਾ ਸੜਕ ’ਤੇ ਕੂੜਾਵਾਲਾ ਤੱਕ ਪੈਂਦੇ ਉਦਯੋਗਿਕ ਖੇਤਰ ਵਿਚ ਕੁਝ ਫੈਕਟਰੀਆਂ ਵਲੋਂ ਕਥਿਤ ਤੌਰ ’ਤੇ ਲਗਾਤਾਰ ਕਾਲਾ ਤੇ ਦੂਸ਼ਿਤ ਧੂੰਆਂ ਛੱਡੇ ਜਾਣ ਕਾਰਨ ਆਸ-ਪਾਸ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦਿਨ-ਦਿਹਾੜੇ ਅਸਮਾਨ ਵਿਚ ਉੱਠਦਾ ਕਾਲਾ ਧੂੰਆਂ ਨਾ ਸਿਰਫ਼ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਸਗੋਂ ਇਲਾਕੇ ਵਿਚ ਰਹਿੰਦੇ ਲੋਕਾਂ ਲਈ ਸਾਹ ਲੈਣਾ ਵੀ ਮੁਸ਼ਕਿਲ ਬਣ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-08-2026
ਡੇਰਾਬੱਸੀ, 28 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ-ਬਰਵਾਲਾ ਸੜਕ ’ਤੇ ਕੂੜਾਵਾਲਾ ਤੱਕ ਪੈਂਦੇ ਉਦਯੋਗਿਕ ਖੇਤਰ ਵਿਚ ਕੁਝ ਫੈਕਟਰੀਆਂ ਵਲੋਂ ਕਥਿਤ ਤੌਰ ’ਤੇ ਲਗਾਤਾਰ ਕਾਲਾ ਤੇ ਦੂਸ਼ਿਤ ਧੂੰਆਂ ਛੱਡੇ ਜਾਣ ਕਾਰਨ ਆਸ-ਪਾਸ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦਿਨ-ਦਿਹਾੜੇ ਅਸਮਾਨ ਵਿਚ ਉੱਠਦਾ ਕਾਲਾ ਧੂੰਆਂ ਨਾ ਸਿਰਫ਼ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਸਗੋਂ ਇਲਾਕੇ ਵਿਚ ਰਹਿੰਦੇ ਲੋਕਾਂ ਲਈ ਸਾਹ ਲੈਣਾ ਵੀ ਮੁਸ਼ਕਿਲ ਬਣ ਰਿਹਾ ਹੈ। ਕੂੜਾਵਾਲਾ ਨੇੜੇ ਇੰਡਸਟਰੀਅਲ ਜ਼ੋਨ ਵਿਚ ਇਕ ਫੈਕਟਰੀ ਵਲੋਂ ਕਥਿਤ ਤੌਰ ’ਤੇ ਛੱਡੇ ਜਾ ਰਹੇ ਧੂੰਏਂ ਸੰਬੰਧੀ ਲੋਕਾਂ ਨੇ ਦੱਸਿਆ ਕਿ ਫੈਕਟਰੀ ਪ੍ਰਬੰਧਕਾਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਧੂੰਆਂ ਛੱਡਣ ਦਾ ਸਿਲਸਿਲਾ ਰੁਕਿਆ ਨਹੀਂ। ਲੋਕਾਂ ਨੇ ਮੰਗ ਕੀਤੀ ਕਿ ਸੰਬੰਧਿਤ ਵਿਭਾਗ ਵਲੋਂ ਮੌਕੇ ’ਤੇ ਜਾਂਚ ਕਰਕੇ ਇਹ ਪਤਾ ਲਗਾਇਆ ਜਾਵੇ ਕਿ ਫੈਕਟਰੀਆਂ ਵਲੋਂ ਪ੍ਰਦੂਸ਼ਣ ਰੋਕਣ ਸੰਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ। ਇਲਾਕਾ ਵਾਸੀਆਂ ਨੇ ਕਿਹਾ ਕਿ ਡੇਰਾਬੱਸੀ ਖੇਤਰ ਪਹਿਲਾਂ ਹੀ ਉਦਯੋਗਿਕ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਅਜਿਹੇ ਵਿਚ ਜੇਕਰ ਫੈਕਟਰੀਆਂ ਵਲੋਂ ਨਿਯਮਾਂ ਦੀ ਉਲੰਘਣਾ ਕਰਕੇ ਧੂੰਆਂ ਛੱਡਿਆ ਜਾ ਰਿਹਾ ਹੈ ਤਾਂ ਇਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਲੋਕਾਂ ਨੇ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਤੋਂ ਮੰਗ ਕੀਤੀ ਕਿ ਦਿਨ ਵੇਲੇ ਕਾਲਾ ਧੂੰਆਂ ਛੱਡਣ ਵਾਲੀਆਂ ਇਕਾਈਆਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਰਾਤ ਸਮੇਂ ਨਦੀਆਂ-ਨਾਲਿਆਂ ਵਿਚ ਕਥਿਤ ਤੌਰ ’ਤੇ ਛੱਡੇ ਜਾਂਦੇ ਦੂਸ਼ਿਤ ਪਾਣੀ ਦੀ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ, ਤਾਂ ਜੋ ਹਵਾ ਅਤੇ ਪਾਣੀ ਦੋਵਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਔਜਲਾ ਦੇ ਵਸਨੀਕਾਂ ਨੇ ਬੁਨਿਆਦੀ ਸਹੂਲਤਾਂ ਲਈ ਐਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਨੇ ‘ਐਸ. ਏ. ਪੀ. ਹੈਕਫੈਸਟ-26’ ਰੀਜ਼ਨਲ ਰਾਊਂਡ ਕਰਵਾਇਆ
Ad Position 24