30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਰਵਿੰਦਰ ਸਿੰਘ ਸੋਹਾਣਾ ਨੇ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਮੌਕੇ ਅਕਾਲੀ ਦਲ ਵਿਰੁੱਧ ਦਿੱਤੇ ਭਾਸ਼ਨ ’ਤੇ ਚੁੱਕੇ ਸਵਾਲ

ਐੱਸ. ਏ.

Ad Position 21
No active advertisement
ਅਜੀਤ ਡੈਸਕ 30-08-2026
ਐੱਸ. ਏ. ਐੱਸ. ਨਗਰ, 29 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਹਾਲੀ ਨੇੜਲੇ ਪਿੰਡ ਬੜਮਾਜਰਾ ਵਿਖੇ ਲੋਕ-ਮਿਲਣੀ ਪ੍ਰੋਗਰਾਮ ਦਿੱਤੇ ਭਾਸ਼ਨ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਧੇ ਘੰਟੇ ਦੇ ਭਾਸ਼ਨ ਵਿਚ ਅੱਧੇ ਤੋਂ ਵੱਧ ਸਮਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਖ਼ਿਲਾਫ਼ ਬੋਲਣਾ ਮੁੱਖ ਮੰਤਰੀ ਦੇ ਅੰਦਰੂਨੀ ਡਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 2027 ਵਿਚ ਸਰਕਾਰ ਬਣਾਉਣ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਰੀ ਨੂੰ ਡਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨਾਲ ਮੌਤਾਂ ਦੀ ਵਧ ਰਹੀ ਗਿਣਤੀ, ਸਕੂਲਾਂ ਵਿਚ ਖਾਲੀ ਪਈਆਂ ਅਸਾਮੀਆਂ, ਹਾਈ ਕੋਰਟ ਦੇ ਆਦੇਸ਼ਾਂ ਤਹਿਤ ਮੁਲਾਜ਼ਮਾਂ ਨੂੰ ਡੀ. ਏ. ਦੀ ਕਿਸ਼ਤ ਨਾ ਦੇਣਾ, ਮੁਲਾਜ਼ਮਾਂ ਤੇ ਹੋਰਨਾਂ ਵਰਗਾਂ ‘ਤੇ ਰੋਜ਼ਾਨਾ ਵਰ੍ਹਦੇ ਡੰਡੇ ਅਤੇ ਪੰਜਾਬ ਸਿਰ ਕਰਜ਼ੇ ਦੀ ਵਧ ਰਹੀ ਪੰਡ ਆਦਿ ਮੁੱਖ ਮੁੱਦਿਆਂ ਸੰਬੰਧੀ ਗੱਲ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਚੁਟਕਲੇ ਸੁਣਾ ਕੇ ਡੰਗ ਟਪਾ ਗਏ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਅਤੇ ਹਲਕੇ ਦੇ ਸਥਾਨਕ ਮਾਮਲਿਆਂ, ਜਿਨ੍ਹਾਂ ਵਿਚ ਸ਼ਹਿਰ ਵਿਚ ਸਫ਼ਾਈ ਤੇ ਕੂੜੇ ਦੀ ਸਮੱਸਿਆ, ਹਲਕੇ ਦੀਆਂ ਟੁੱਟੀਆਂ ਸੜਕਾਂ, ਮੁਹਾਲੀ ਦੇ ਕਿਸਾਨਾਂ ਕੋਲੋਂ ਬਿਨ੍ਹਾਂ ਸਹਿਮਤੀ ਤੋਂ ਖੋਹੀਆਂ ਜਾ ਰਹੀਆਂ ਜ਼ਮੀਨਾਂ, ਪਾਰਟੀ ਦੇ ਆਪਣੇ ਸੰਸਦ ਵਲੋਂ ਗਮਾਡਾ ਵਿਚ ਫੈਲੇ ਭ੍ਰਿਸ਼ਟਾਚਾਰ ਦੇ ਖੁਲਾਸੇ ਅਤੇ ਅਮਨ ਕਾਨੂੰਨ ਦੀ ਵਿਗੜ ਰਹੀ ਹਾਲਤ ਬਾਰੇ ਵੀ ਮੁੱਖ ਮੰਤਰੀ ਨੇ ਇਕ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਅਸਲ ‘ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਲਗਾਤਾਰ ਵਧ ਰਹੀ ਚੜ੍ਹਤ ਤੋਂ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਘਬਰਾ ਗਏ ਹਨ ਅਤੇ ਇਸੇ ਡਰ ਕਾਰਨ ਉਹ ਅਕਾਲੀ ਆਗੂਆਂ ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕਰਦੇ ਰਹਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਲਾਲੜੂ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਆਟੋ ਨਾਲ ਟਕਰਾਉਣ ਮਗਰੋਂ ਬੱਸ ਦੇ ਟਾਇਰ ਹੇਠ ਆਉਣ ਕਾਰਨ ਔਰਤ ਦੀ ਮੌਤ
Ad Position 24