30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ ਮਿਸ਼ਨ ਕਲੀਨ ਪੰਜਾਬ’ ਤਹਿਤ ਲਾਲੜੂ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਲਾਲੜੂ, 29 ਅਗਸਤ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਲਾਲੜੂ ਵਲੋਂ ਸ਼ਹਿਰ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨਗਰ ਕੌਂਸਲ ਦੇ ਪ੍ਰਧਾਨ ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ ਅਤੇ ਮੀਤ ਪ੍ਰਧਾਨ ਅਮਨ ਰਾਣਾ ਦੀ ਹਾਜ਼ਰੀ ‘ਚ ਜੀ.

Ad Position 21
No active advertisement
ਅਜੀਤ ਡੈਸਕ 30-08-2026
ਲਾਲੜੂ, 29 ਅਗਸਤ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਲਾਲੜੂ ਵਲੋਂ ਸ਼ਹਿਰ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨਗਰ ਕੌਂਸਲ ਦੇ ਪ੍ਰਧਾਨ ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ ਅਤੇ ਮੀਤ ਪ੍ਰਧਾਨ ਅਮਨ ਰਾਣਾ ਦੀ ਹਾਜ਼ਰੀ ‘ਚ ਜੀ. ਵੀ. ਪੀ. ਪੁਆਇੰਟਾਂ ਦੀ ਸਫ਼ਾਈ ਕਰਵਾਉਣ ਦਾ ਕਾਰਜ ਆਰੰਭ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ ਸਫ਼ਾਈ ਮੁਹਿੰਮ ਨਹੀਂ, ਬਲਕਿ ਲੋਕ ਭਾਗੀਦਾਰੀ ਨਾਲ ਸਾਫ਼ ਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ ਇਹ ਵਿਸ਼ੇਸ਼ ਮੁਹਿੰਮ ਡੇਰਾਬੱਸੀ ਹਲਕੇ ਦੇ ਤਿੰਨੋਂ ਸ਼ਹਿਰਾਂ ਡੇਰਾਬੱਸੀ, ਜ਼ੀਰਕਪੁਰ ਤੇ ਲਾਲੜੂ ਨੂੰ ਹੋਰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ‘ਚ ਪ੍ਰਭਾਵਸ਼ਾਲੀ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਲਾਲੜੂ ਨੂੰ ਸਾਫ਼-ਸੁਥਰਾ ਰੱਖਣਾ ਸਿਰਫ ਨਗਰ ਕੌਂਸਲਾਂ ਜਾਂ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੇ ਨਾਲ-ਨਾਲ ਜਨਤਕ ਸਥਾਨਾਂ ਦੀ ਸਫ਼ਾਈ ਪ੍ਰਤੀ ਵੀ ਜ਼ਿੰਮੇਵਾਰੀ ਨਿਭਾਉਣ ਅਤੇ ਗਿੱਲਾ ਤੇ ਸੁੱਕਾ ਕੂੜਾ ਨਿਰਧਾਰਤ ਥਾਵਾਂ ‘ਤੇ ਹੀ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜੋਰਾਵਰ ਸਿੰਘ ਅਤੇ ਸਮੁੱਚੇ ਕੌਂਸਲਰਾਂ ਸਮੇਤ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਸ਼ਹਿਰ ‘ਚ ਮੌਜੂਦ ਜੀ. ਵੀ. ਪੀ. ਪੁਆਇੰਟਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਪੋਰਟਲ ਰਾਹੀਂ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਨੇਟਰੀ ਇੰਸਪੈਕਟਰ ਗੁਲਸ਼ਨ ਕੁਮਾਰ, ਸੈਨੇਟਰੀ ਇੰਸਪੈਕਟਰ ਕੁਲਦੀਪ ਕੌਰ, ਕਲਰਕ ਹੇਮੰਤ ਸ਼ਾਰਦਾ ਤੇ ਸੰਜੂ ਗੋਇਲ ਸਮੇਤ ਸਮੂਹ ਸੁਪਰਵਾਈਜ਼ਰ ਅਤੇ ਸਫ਼ਾਈ ਸੇਵਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਜਥੇਬੰਦੀ ‘ਸੱਥ’ ਵਲੋਂ ਲੋਕ ਹਿੱਤ ਮਿਸ਼ਨ ਨਾਲ ਵਿਦਿਆਰਥੀ ਚੋਣਾਂ ਸੰਬੰਧੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਸੋਹਾਣਾ ਨੇ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਮੌਕੇ ਅਕਾਲੀ ਦਲ ਵਿਰੁੱਧ ਦਿੱਤੇ ਭਾਸ਼ਨ ’ਤੇ ਚੁੱਕੇ ਸ...
Ad Position 24