30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੇਰਾਬੱਸੀ ਹਲਕੇ ਨੂੰ ‘ਸਾਫ਼’ ਕਰਨ ਲਈ 11 ਦਿਨਾਂ ਦੇ ਸਫ਼ਾਈ ਅਭਿਆਨ ਦੀ ਸ਼ੁਰੂਆਤ

ਡੇਰਾਬੱਸੀ, 29 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਅਧੀਨ ਪੈਂਦੀਆਂ ਤਿੰਨ ਨਗਰ ਕੌਂਸਲਾਂ ਅਧੀਨ ਪੈਂਦੇ ਖੇਤਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ 8 ਸਤੰਬਰ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ। ਇਸ ਮੁਹਿੰਮ ਦੌਰਾਨ ਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਆਦਿ ਸ਼ਹਿਰਾਂ ਦੇ ਵੱਖ-ਵੱਖ ਹਿੱਸਿਆਂ ‘ਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਡੇਰਾਬੱਸੀ, 29 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਅਧੀਨ ਪੈਂਦੀਆਂ ਤਿੰਨ ਨਗਰ ਕੌਂਸਲਾਂ ਅਧੀਨ ਪੈਂਦੇ ਖੇਤਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ 8 ਸਤੰਬਰ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ। ਇਸ ਮੁਹਿੰਮ ਦੌਰਾਨ ਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਆਦਿ ਸ਼ਹਿਰਾਂ ਦੇ ਵੱਖ-ਵੱਖ ਹਿੱਸਿਆਂ ‘ਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮੁਹਿੰਮ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ, ਮੀਤ ਪ੍ਰਧਾਨ ਦਵਿੰਦਰ ਸੈਣੀ, ਲਾਲੜੂ ਨਗਰ ਕੌਂਸਲ ਦੇ ਪ੍ਰਧਾਨ ਜ਼ੋਰਾਵਰ ਸਿੰਘ ਅਤੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਸਮੇਤ ਕੌਂਸਲਰ, ਵਾਰਡ ਇੰਚਾਰਜ ਅਤੇ ਸੰਬੰਧਿਤ ਅਧਿਕਾਰੀ ਹਾਜ਼ਰ ਸਨ। ਇਸ ਅਭਿਆਨ ਦੌਰਾਨ ਦੇ ਡੇਰਾਬੱਸੀ ਹਲਕੇ ਦੇ ਤਿੰਨੋਂ ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ, ਇਕੱਠੇ ਹੋਏ ਕੂੜੇ ਦੀ ਲਿਫ਼ਟਿੰਗ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਕੂੜਾ ਇਧਰ-ਉਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ‘ਤੇ ਪਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਫ਼ਾਈ ਸਿਰਫ਼ ਨਗਰ ਕੌਂਸਲਾਂ ਦੀ ਜ਼ਿੰਮੇਵਾਰੀ ਨਹੀਂ, ਬਲਕਿ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਵਲੋਂ ਭਾਵੇਂ ਕਿੰਨੇ ਵੀ ਉਪਰਾਲੇ ਕੀਤੇ ਜਾਣ, ਪਰ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਸਫ਼ਾਈ ਨੂੰ ਸਥਾਈ ਰੂਪ ਨਹੀਂ ਦਿੱਤਾ ਜਾ ਸਕਦਾ । ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਡੇਰਾਬੱਸੀ ਹਲਕੇ ਦੇ ਲੋਕ ਸਰਕਾਰੀ ਉਪਰਾਲੇ ਨੂੰ ਲੋਕ ਲਹਿਰ ‘ਚ ਬਦਲਣ ਲਈ ਵਧ ਚੜ੍ਹ ਕੇ ਸਹਿਯੋਗ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਖ਼ਰਾਬ ਕਾਨੂੰਨ ਵਿਵਸਥਾ ਨੂੰ ਸਿਰਫ਼ ਡਬਲ ਇੰਜਣ ਸਰਕਾਰ ਹੀ ਸਹੀ ਕਰ ਸਕਦੀ ਹੈ-ਰਾਣਾ ਗਿੱਲ ਅਗਲੀ ਖ਼ਬਰ ‘ ਜੈਨ-ਜ਼ੀ ਦਾ ਜੰਤਰ-ਮੰਤਰ ਵੱਲ ਰੁਖ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
Ad Position 24