30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਦੀ ਖ਼ਰਾਬ ਕਾਨੂੰਨ ਵਿਵਸਥਾ ਨੂੰ ਸਿਰਫ਼ ਡਬਲ ਇੰਜਣ ਸਰਕਾਰ ਹੀ ਸਹੀ ਕਰ ਸਕਦੀ ਹੈ-ਰਾਣਾ ਗਿੱਲ

ਮਾਜਰੀ, 29 ਅਗਸਤ (ਕੁਲਵੰਤ ਸਿੰਘ ਧੀਮਾਨ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਪਿੰਡ ਥਾਣਾ ਗੋਬਿੰਦਗੜ੍ਹ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਿੰਡ ਨੂੰ ਆਉਣ ਵਾਲੀ ਮੁੱਖ ਸੜਕ ਦੀ ਹਾਲਤ ਖਸਤਾ ਬਣੀ ਹੋਈ ਸੀ, ਲਿਹਾਜ਼ਾ ਉਨ੍ਹਾਂ ਪਿਛਲੇ ਸਾਲ ਆਪਣੇ ਨਿੱਜੀ ਖ਼ਰਚ ‘ਤੇ ਸੜਕ ਦੀ ਮੁਰੰਮਤ ਕਰਵਾਈ ਸੀ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 30-08-2026
ਮਾਜਰੀ, 29 ਅਗਸਤ (ਕੁਲਵੰਤ ਸਿੰਘ ਧੀਮਾਨ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਪਿੰਡ ਥਾਣਾ ਗੋਬਿੰਦਗੜ੍ਹ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਿੰਡ ਨੂੰ ਆਉਣ ਵਾਲੀ ਮੁੱਖ ਸੜਕ ਦੀ ਹਾਲਤ ਖਸਤਾ ਬਣੀ ਹੋਈ ਸੀ, ਲਿਹਾਜ਼ਾ ਉਨ੍ਹਾਂ ਪਿਛਲੇ ਸਾਲ ਆਪਣੇ ਨਿੱਜੀ ਖ਼ਰਚ ‘ਤੇ ਸੜਕ ਦੀ ਮੁਰੰਮਤ ਕਰਵਾਈ ਸੀ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਰਕਾਰ ਵਲੋਂ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਇਸ ਸੜਕ ਦੀ ਖਸਤਾ ਹਾਲਤ ਨੂੰ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਇੰਨੀ ਜ਼ਿਆਦਾ ਖ਼ਰਾਬ ਹੈ ਕਿ ਇਥੇ ਸੜਕ ਘੱਟ ਅਤੇ ਟੋਏ ਜ਼ਿਆਦਾ ਨਜ਼ਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕਰੀਬ 15 ਦਿਨ ਪਹਿਲਾਂ ਸਰਕਾਰ ਦੇ ਦੋ ਨੁਮਾਇੰਦਿਆਂ ਵਲੋਂ ਵੱਖ-ਵੱਖ ਥਾਈਂ ਪ੍ਰੋਗਰਾਮ ਕਰਕੇ ਇਸ ਸੜਕ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਸੀ, ਪਰ ਜ਼ਮੀਨੀ ਪੱਧਰ ‘ਤੇ ਕੰਮ ਦੀ ਰਫ਼ਤਾਰ ਬਹੁਤ ਧੀਮੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਸਥਾਨਕ ਹਲਕਾ ਵਿਧਾਇਕਾ ਦੀ ਨਾਲਾਇਕੀ ਕਾਰਨ ਪਿੰਡ ਵਾਸੀ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਗਲੀਆਂ, ਨਾਲੀਆਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁੱਲ ਉਲਟ ਹੈ। ਰਾਣਾ ਗਿੱਲ ਨੇ ਕਿਹਾ ਕਿ ਪਿੰਡ ਥਾਣਾ ਗੋਬਿੰਦਗੜ੍ਹ ਦੇ ਬਹੁਤ ਸਾਰੇ ਪਰਿਵਾਰਾਂ ਦੀਆਂ ਰਿਸ਼ਤੇਦਾਰੀਆਂ ਹਰਿਆਣਾ ‘ਚ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜਿਸ ਹਰਿਆਣਾ ਨੂੰ ਕਦੇ ਪੰਜਾਬ ਦਾ ਛੋਟਾ ਭਰਾ ਕਿਹਾ ਜਾਂਦਾ ਸੀ, ਉਹ ਅੱਜ ਵਿਕਾਸ, ਆਰਥਿਕ ਮਜ਼ਬੂਤੀ ਅਤੇ ਕਾਨੂੰਨ ਵਿਵਸਥਾ ਦੇ ਮਾਮਲੇ ‘ਚ ਪੰਜਾਬ ਤੋਂ ਕਾਫ਼ੀ ਅੱਗੇ ਨਿਕਲ ਚੁੱਕਾ ਹੈ । ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਵਲੋਂ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਿੰਡ, ਇਲਾਕੇ ਅਤੇ ਪੰਜਾਬ ਦੇ ਭਵਿੱਖ ਨੂੰ ਧਿਆਨ ‘ਚ ਰੱਖਦੇ ਹੋਏ ਸੋਚ-ਸਮਝ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਇਸ ਮੌਕੇ ਨਰੇਸ਼ ਰਾਣਾ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਪੰਚ, ਰਵਿੰਦਰ ਸਿੰਘ ਪੰਚ, ਪਿੰਦਰ ਸਿੰਘ ਪੰਚ, ਸੁਖਵਿੰਦਰ ਸਿੰਘ, ਕੁਲਭੂਸ਼ਣ ਸਿੰਘ ਪੱਪੂ, ਸਾਗਰ ਸਿੰਘ, ਯੋਗਰਾਜ ਪੰਚ, ਰਣਜੋਸ਼ ਸਿੰਘ ਤੇ ਤੂਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਣਕਪੁਰ ਸ਼ਰੀਫ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਡੇਰਾਬੱਸੀ ਹਲਕੇ ਨੂੰ ‘ਸਾਫ਼’ ਕਰਨ ਲਈ 11 ਦਿਨਾਂ ਦੇ ਸਫ਼ਾਈ ਅਭਿਆਨ ਦੀ ਸ਼ੁਰੂਆਤ
Ad Position 24