30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁੱਖ ਅਧਿਆਪਕ ਦੇ ਕਤਲ ਮਾਮਲੇ ’ਚ ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ ’ਚ ਭੇਜਿਆ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ

ਖਰੜ, 29 ਅਗਸਤ (ਤਰਸੇਮ ਸਿੰਘ ਜੰਡਪੁਰੀ)-ਪਿੰਡ ਕੁੰਭੜਾ ਦੇ ਹਾਈ ਸਕੂਲ ਦੇ ਮੁੱਖ ਅਧਿਆਪਕ ਤੇ ਸੰਨੀ ਇਨਕਲੇਵ ਦੇ ਵਸਨੀਕ ਗੁਰਸੇਵਕ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਤਾਜ ਸਿੰਘ ਨੂੰ ਅੱਜ ਪਿਛਲਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਖਰੜ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਦੂਜੇ ਪਾਸੇ ਅੱਜ ਮੁੱਖ ਅਧਿਆਪਕ ਗੁਰਸੇਵਕ ਸਿੰਘ ਦੀ ਪਤਨੀ ਰਘਵੀਰ ਕੌਰ ਤੇ ਹੋਰਨਾਂ ਜਥੇਬੰਦੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣੇ ਹੱਥਾਂ ‘ਚ ਤਖ਼ਤੀਆਂ ਫੜ੍ਹ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਖਰੜ, 29 ਅਗਸਤ (ਤਰਸੇਮ ਸਿੰਘ ਜੰਡਪੁਰੀ)-ਪਿੰਡ ਕੁੰਭੜਾ ਦੇ ਹਾਈ ਸਕੂਲ ਦੇ ਮੁੱਖ ਅਧਿਆਪਕ ਤੇ ਸੰਨੀ ਇਨਕਲੇਵ ਦੇ ਵਸਨੀਕ ਗੁਰਸੇਵਕ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਤਾਜ ਸਿੰਘ ਨੂੰ ਅੱਜ ਪਿਛਲਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਖਰੜ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਦੂਜੇ ਪਾਸੇ ਅੱਜ ਮੁੱਖ ਅਧਿਆਪਕ ਗੁਰਸੇਵਕ ਸਿੰਘ ਦੀ ਪਤਨੀ ਰਘਵੀਰ ਕੌਰ ਤੇ ਹੋਰਨਾਂ ਜਥੇਬੰਦੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣੇ ਹੱਥਾਂ ‘ਚ ਤਖ਼ਤੀਆਂ ਫੜ੍ਹ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵਲੋਂ ਅਦਾਲਤ ‘ਚ ਪੇਸ਼ ਕੀਤੇ ਗਏ ਮੁਲਜ਼ਮ ਸਰਤਾਜ ਸਿੰਘ ਨੂੰ ਨਿਆਂਇਕ ਹਿਰਾਸਤ ‘ਚ ਭੇਜਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਬੂ ਮੁਲਜ਼ਮ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਵੀ ਪੁਲਿਸ ਹੁਣ ਤੱਕ ਦੂਜੇ ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਮੁਲਜ਼ਮਾਂ ਨਾਲ ਮਿਲੀ ਹੋਈ ਹੈ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਸ਼ਾਮਿਲ ਲੱਕੀ ਬਾਊਂਸਰ ਤੇ ਇਕ ਹੋਰ ਨੀਲੂ ਨਾਮਕ ਵਿਅਕਤੀ ਦੇ ਫ਼ਰੀਦਾਬਾਦ ਵਿਖੇ ਹੋਣ ਦੀ ਸੂਚਨਾ ਮਿਲੀ ਹੈ। ਇਸ ਮੌਕੇ ਮ੍ਰਿਤਕ ਦੀ ਪਤਨੀ ਰਘਵੀਰ ਕੌਰ ਨੇ ਦੋਸ਼ ਲਗਾਇਆ ਕਿ ਪੁਲਿਸ ਇਸ ਮਾਮਲੇ ‘ਚ ਮੁੱਖ ਮੁਲਜ਼ਮ ਅਧਿਆਪਕਾ ਹਰਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰਨ ‘ਚ ਅਸਫ਼ਲ ਰਹਿ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਦੇ ਪਤੀ ਗੁਰਸੇਵਕ ਸਿੰਘ ‘ਤੇ ਅਧਿਆਪਕਾ ਹਰਪ੍ਰੀਤ ਕੌਰ ਦੇ ਕਹਿਣ ‘ਤੇ ਹੀ ਕਾਤਲਾਨਾ ਹਮਲਾ ਕੀਤਾ ਗਿਆ ਸੀ। ਅਧਿਆਪਕ ਜਥੇਬੰਦੀਆਂ ਤੇ ਮਰਹੂਮ ਗੁਰਸੇਵਕ ਸਿੰਘ ਦੇ ਪਰਿਵਾਰ ਨੇ ਮਾਮਲੇ ਦੀ ਸਿਟ ਜਾਂ ਸੀ . ਬੀ . ਆਈ . ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਮੁਹਾਲੀ ਪੁਲਿਸ ਵਲੋਂ ਮਰਹੂਮ ਮੁੱਖ ਅਧਿਆਪਕ ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਜਲਦ ਫੜ੍ਹਨ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ ਕਿਉਂਕਿ ਪੁਲਿਸ ਵਲੋਂ ਜ਼ਮੀਨੀ ਪੱਧਰ ‘ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸੇ ਦੌਰਾਨ ਮਰਹੂਮ ਮੁੱਖ ਅਧਿਆਪਕ ਗੁਰਸੇਵਕ ਸਿੰਘ ਦੀ ਪਤਨੀ ਰਘਬੀਰ ਕੌਰ ਨੇ ਖਰੜ ਅਦਾਲਤ ਦੇ ਸਾਹਮਣੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਪਤੀ ਦੇ ਕਾਤਲ ਨੂੰ ਪੁਲਿਸ ਵਲੋਂ ਦਿੱਲੀ ਏਅਰਪੋਰਟ ਤੋਂ ਕਾਬੂ ਕਰਨ ਮੌਕੇ ਦਾਅਵਾ ਕੀਤਾ ਗਿਆ ਸੀ ਕਿ ਜਲਦ ਹੀ ਬਾਕੀ ਸਾਰੇ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ, ਪਰ ਹੁਣ ਤੱਕ ਕਿਸੇ ਹੋਰ ਮੁਲਜ਼ਮ ਨੂੰ ਕਾਬੂ ਨਹੀਂ ਕੀਤਾ। ਇਸੇ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬਸੋਤਾ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਤੇ ਫੈਡਰੇਸ਼ਨ ਵਿਗਿਆਨਕ ਦੇ ਸੂਬਾ ਜਨਰਲ ਸਕੱਤਰ ਐਨ. ਡੀ. ਤਿਵਾੜੀ ਨੇ ਕਿਹਾ ਕਿ ਮੁਹਾਲੀ ਪੁਲਿਸ ਵਲੋਂ ਮਰਹੂਮ ਮੁੱਖ ਅਧਿਆਪਕ ਗੁਰਸੇਵਕ ਸਿੰਘ ’ਤੇ 1 ਮਈ ਨੂੰ ਹੋਏ ਹਮਲੇ ‘ਚ ਤੁਰੰਤ ਕਾਰਵਾਈ ਕਰਨ ਦੀ ਬਜਾਏ ਚੁੱਪ-ਚਾਪ ਸੁੱਤੀ ਰਹੀ, ਜਿਸ ਦੇ ਨਤੀਜੇ ਵਜੋਂ 5 ਅਗਸਤ ਨੂੰ ਗੁਰਸੇਵਕ ਸਿੰਘ ਦੇ ਘਰ ਦੇ ਸਾਹਮਣੇ ਹੀ ਮੁਲਜ਼ਮਾਂ ਵਲੋਂ ਉਸ ‘ਤੇ ਮੁੜ ਤੋਂ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਢਿੱਲੀ ਕਾਰਵਾਈ ਕਾਰਨ ਕਤਲ ਦੀ ਵਾਰਦਾਤ ਵਿਚ ਸ਼ਾਮਿਲ ਪੰਜ ਮੁਲਜ਼ਮਾਂ ’ਚੋਂ ਸਿਰਫ ਇਕ ਨੂੰ ਹੀ ਕਾਬੂ ਕਰ ਸਕੀ ਹੈ ਅਤੇ 7 ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਵੀ ਉਹ ਮੁਲਜ਼ਮ ਸਰਤਾਜ ਸਿੰਘ ਤੋਂ ਬਾਕੀ ਦੇ ਚਾਰ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਕਰ ਸਕੀ। ਉਨ੍ਹਾਂ ਪੁਲਿਸ ਵਲੋਂ ਅਦਾਲਤ ‘ਚ ਕਾਬੂ ਮੁਲਜ਼ਮ ਦਾ ਹੋਰ ਰਿਮਾਂਡ ਲੈਣ ਦੀ ਬਜਾਏ ਜੁਡੀਸ਼ੀਅਲ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮਰਹੂਮ ਗੁਰਸੇਵਕ ਸਿੰਘ ਦੇ ਪਰਿਵਾਰ ਤੇ ਅਧਿਆਪਕ ਜਥੇਬੰਦੀਆਂ ਵਲੋਂ ਸਾਰੇ ਕਾਤਲਾਂ ਨੂੰ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਐਸ. ਐਸ. ਪੀ. ਮੁਹਾਲੀ, ਏ. ਡੀ. ਜੀ. ਪੀ. ਬਿਊਰੋ ਆਫ ਇੰਨਵੈਸਟਿੰਗ ਪੰਜਾਬ ਅਤੇ ਐਸ. ਪੀ. ਡੀ (ਕ੍ਰਾਈਮ) ਨਾਲ ਮੀਟਿੰਗ ਕੀਤੀ ਗਈ ਸੀ ਅਤੇ ਇਸ ਦੌਰਾਨ ਸਾਰੇ ਅਧਿਕਾਰੀਆਂ ਵਲੋਂ ਸਾਰੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਕੇ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਪੀੜਤ ਪਰਿਵਾਰ ਸਮੇਤ ਸਮੂਹ ਅਧਿਆਪਕ ਤੇ ਮੁਲਾਜ਼ਮ ਜਥੇਬੰਦੀਆਂ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਮਰਹੂਮ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਸ ਕੇਸ ਦੀ ਜਾਂਚ ਮੁਹਾਲੀ ਪੁਲਿਸ ਦੀ ਬਜਾਏ ਸਿਟ ਜਾਂ ਸੀ. ਬੀ. ਆਈ. ਤੋਂ ਕਰਵਾਈ ਜਾਵੇ। ਇਸ ਮੌਕੇ ਹੈੱਡਮਾਸਟਰ ਵਿਸ਼ਾਲ ਕੁਮਾਰ, ਲਲਿਤ ਸਿੰਗਲਾ, ਸੁਰਜੀਤ ਸਿੰਘ, ਜਤਿੰਦਰ ਸਿੰਘ, ਪਵਨਦੀਪ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ ਸਮੇਤ ਮਰਹੂਮ ਗੁਰਸੇਵਕ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਅਗਲੀ ਖ਼ਬਰ ਝਰਮਲ ਨਦੀ ਦੇ ਪਾਣੀ ਤੋਂ ਉੱਠਣ ਵਾਲੀ ਬਦਬੂ ਕਾਰਨ ਲੋਕ ਪ੍ਰੇਸ਼ਾਨ
Ad Position 24