ਸੈਕਟਰ-33 ’ਚ ਕਮਾਨੀਦਾਰ ਚਾਕੂ ਸਮੇਤ ਨੌਜਵਾਨ ਗ੍ਰਿਫ਼ਤਾਰ
ਗਸ਼ਤ ਕਰ ਰਹੀ ਪੁਲਿਸ ਨੂੰ ਦੇਖ ਕੇ ਮੁੜਨ ’ਤੇ ਹੋਇਆ ਸ਼ੱਕ, ਬਿਨਾਂ ਲਾਇਸੈਂਸ ਹਥਿਆਰ ਰੱਖਣ ਦੇ ਦੋਸ਼ ’ਚ ਆਰਮਜ਼ ਐਕਟ ਤਹਿਤ ਕੇਸ
ਚੰਡੀਗੜ੍ਹ, 30 ਅਗਸਤ (ਸੰਦੀਪ ਕੁਮਾਰ ਮਾਹਨਾ) -ਸੈਕਟਰ-33 ਦੇ ਇਲਾਕੇ ਵਿਚ ਗਸ਼ਤ ਕਰ ਰਹੀ ਥਾਣਾ ਸੈਕਟਰ-34 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਮਾਨੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਪ੍ਰਕਾਸ਼ ਪੁੱਤਰ ਤਿਲਕ ਰਾਜ (30), ਵਾਸੀ ਸੈਕਟਰ-41 ਡੀ, ਚੰਡੀਗੜ੍ਹ ਵਜੋਂ ਹੋਈ ਹੈ | ਉਸ ਦੇ ਕਬਜ਼ੇ ’ਚੋਂ ਇਕ ਕਮਾਨੀਦਾਰ ਚਾਕੂ ਬਰਾਮਦ ਹੋਇਆ ਹੈ | ਪੁਲਿਸ ਅਨੁਸਾਰ 29 ਅਗਸਤ ਨੂੰ ਏ. ਐਸ.
ਚੰਡੀਗੜ੍ਹ, 30 ਅਗਸਤ (ਸੰਦੀਪ ਕੁਮਾਰ ਮਾਹਨਾ) -ਸੈਕਟਰ-33 ਦੇ ਇਲਾਕੇ ਵਿਚ ਗਸ਼ਤ ਕਰ ਰਹੀ ਥਾਣਾ ਸੈਕਟਰ-34 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਮਾਨੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਪ੍ਰਕਾਸ਼ ਪੁੱਤਰ ਤਿਲਕ ਰਾਜ (30), ਵਾਸੀ ਸੈਕਟਰ-41 ਡੀ, ਚੰਡੀਗੜ੍ਹ ਵਜੋਂ ਹੋਈ ਹੈ | ਉਸ ਦੇ ਕਬਜ਼ੇ ’ਚੋਂ ਇਕ ਕਮਾਨੀਦਾਰ ਚਾਕੂ ਬਰਾਮਦ ਹੋਇਆ ਹੈ | ਪੁਲਿਸ ਅਨੁਸਾਰ 29 ਅਗਸਤ ਨੂੰ ਏ.ਐਸ.ਆਈ. ਮਨਦੀਪ ਕੌਰ ਪੁਲਿਸ ਪਾਰਟੀ ਸਮੇਤ ਸੈਕਟਰ-33 ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਬਲਿਕ ਟਾਇਲਟ ਨੇੜੇ ਪੁੱਜੀ ਤਾਂ ਗੁਜਰਾਤੀ ਮਾਰਕੀਟ ਦੇ ਪਿਛਲੇ ਪਾਸੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ । ਪੁਲਿਸ ਪਾਰਟੀ ਨੂੰ ਦੇਖ ਕੇ ਉਸ ਨੇ ਅਚਾਨਕ ਆਪਣਾ ਰਸਤਾ ਬਦਲ ਲਿਆ ਅਤੇ ਵਾਪਸ ਜਾਣ ਲੱਗ ਪਿਆ। ਸ਼ੱਕ ਪੈਣ ’ਤੇ ਪੁਲਿਸ ਨੇ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਕਮਾਨੀਦਾਰ ਚਾਕੂ ਬਰਾਮਦ ਹੋਇਆ। ਪੁਲਿਸ ਵਲੋਂ ਚਾਕੂ ਰੱਖਣ ਸਬੰਧੀ ਲਾਇਸੈਂਸ ਜਾਂ ਪਰਮਿਟ ਬਾਰੇ ਪੁੱਛੇ ਜਾਣ ’ਤੇ ਮੁਲਜ਼ਮ ਕੋਈ ਵੈਧ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਇਸ ਸਬੰਧੀ ਥਾਣਾ ਸੈਕਟਰ-34 ਵਿਚ ਐਫ.ਆਈ.ਆਰ. ਨੰਬਰ 133, ਮਿਤੀ 29 ਅਗਸਤ 2026, ਧਾਰਾ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਬਰਾਮਦ ਚਾਕੂ ਨੂੰ ਕਬਜ਼ੇ ਵਿਚ ਲੈ ਕੇ ਨਿਯਮਾਂ ਅਨੁਸਾਰ ਸੀਲ ਕਰ ਦਿੱਤਾ। ਪੁਲਿਸ ਵਲੋਂ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।