01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਆਪਣੇ ਜਥੇ ਸਮੇਤ ਮੁਹਾਲੀ ਪੁੱਜੇ

ਐੱਸ. ਏ.

Ad Position 21
No active advertisement
ਅਜੀਤ ਡੈਸਕ 01-09-2026
ਐੱਸ. ਏ. ਐੱਸ. ਨਗਰ, 31 ਅਗਸਤ (ਪ੍ਰੋ. ਅਵਤਾਰ ਸਿੰਘ)- ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਆਪਣੇ ਜਥੇ ਸਮੇਤ ਸਥਾਨਕ ਫੇਜ਼-7 ਸਥਿਤ ਨਾਮਧਾਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਜਿਥੇ ਸੰਗਤਾਂ ਨੂੰ ਦਰਸ਼ਨ ਦਿੱਤੇ, ਉਥੇ ਹੀ ਖੇਤਰ ਦੇ ਬੱਚਿਆਂ ਤੋਂ ਕੀਰਤਨ/ਸ਼ਬਦ ਸੁਣੇ ਅਤੇ ਸੰਗਤਾਂ ਨੂੰ ਨਾਮ ਜਪਣ, ਸੱਚ ਬੋਲਣ ਅਤੇ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਬੱਚਿਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਵਾਰਡ ਦੇ ਦੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵਲੋਂ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸਤਿਗੁਰੂ ਉਦੈ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਤਿਗੁਰੂ ਉਦੈ ਸਿੰਘ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਤ ਪਰਮਜੀਤ ਸਿੰਘ ਰਾਏ, ਪ੍ਰਧਾਨ ਸੰਤ ਬਲਜੀਤ ਸਿੰਘ ਰੀਹਲ, ਸੰਤ ਕੁਲਦੀਪ ਸਿੰਘ ਮੱਲ੍ਹੀ, ਸੰਤ ਗੁਰਮੇਲ ਸਿੰਘ, ਸੰਤ ਰਘਵੀਰ ਸਿੰਘ, ਸੰਤ ਰਣਜੀਤ ਸਿੰਘ ਹੰਸਪਾਲ ਤੇ ਸੰਤ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ-ਮੁੰਧੋਂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ, ਆਜ਼ਾਦ ਉਮੀਦਵਾਰਾਂ ਨੇ ਵੀ ਮਾਰੀ ਬਾਜ਼ੀ ਏ. ਬੀ. ਵੀ. ਪੀ....
Ad Position 24