01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੁਹਾਲੀ ਦੇ ਫੇਜ਼-1 ਅਧੀਨ ਪੈਂਦੇ ਖੇਤਰ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਫਾਇਰਿੰਗ, ਪੰਜ ਮੁਲਜ਼ਮ ਨਾਮਜ਼ਦ 32 ਬੋਰ ਦਾ ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ, ਇਕ ਨਾਬਾਲਗ ਵੀ ਪੁਲਿਸ ਦੀ ਹਿਰਾਸਤ ’ਚ

ਐੱਸ. ਏ.

Ad Position 21
No active advertisement
ਅਜੀਤ ਡੈਸਕ 01-09-2026
ਐੱਸ. ਏ. ਐੱਸ. ਨਗਰ, 31 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਥਾਣਾ ਫੇਜ਼-1 ਅਧੀਨ ਪੈਂਦੇ ਖੇਤਰ ‘ਚ ਐਤਵਾਰ ਦੀ ਰਾਤ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਫਾਈਰਿੰਗ ਦੇ ਮਾਮਲੇ ਵਿਚ ਸਥਾਨਕ ਪੁਲਿਸ ਨੇ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚ ਵਿਮਲੇਸ਼, ਰਵੀ ਵਰਮਾ, ਇਕ ਨਾਬਾਲਗ ਸਮੇਤ ਉਨ੍ਹਾਂ ਦੇ ਬਾਕੀ ਸਾਥੀ ਸ਼ਾਮਿਲ ਦੱਸੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਹਾਸਿਲ ਜਾਣਕਾਰੀ ਅਨੁਸਾਰ ਐਤਵਾਰ ਰਾਤ ਸਲਮਾਨ ਆਪਣੇ ਦੋਸਤਾਂ ਸਮੇਤ ਜਨਮ ਦਿਨ ਦੀ ਪਾਰਟੀ ਮਨਾ ਰਿਹਾ ਸੀ ਤੇ ਇਸੇ ਦੌਰਾਨ ਦੋ ਮੋਟਰਸਾਈਕਲ ‘ਤੇ ਸਵਾਰ ਹੋ ਕੇ ਚਾਰ ਨੌਜਵਾਨ ਉਥੇ ਪਹੁੰਚੇ। ਇਸ ਮੌਕੇ ਕਿਸੇ ਗੱਲ ਨੂੰ ਲੈ ਕੇ ਪਹਿਲਾਂ ਉਨ੍ਹਾਂ ‘ਚ ਬਹਿਸ ਹੋਈ ਅਤੇ ਬਾਅਦ ਮਾਮਲਾ ਵਧ ਗਿਆ ਅਤੇ ਫਾਈਰਿੰਗ ਸ਼ੁਰੂ ਹੋ ਗਈ। ਮੌਕੇ ‘ਤੇ ਕਰੀਬ ਚਾਰ ਤੋਂ ਪੰਜ ਰੌਂਦ ਫਾਇਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸੇ ਦੌਰਾਨ ਇਕ ਗੋਲੀ ਸਲਮਾਨ ਦੀ ਬਾਂਹ ਵਿਚ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੁਮਨ ‘ਤੇ ਵੀ ਮੁਲਜ਼ਮਾਂ ਵਲੋਂ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਵੀ ਜ਼ਖ਼ਮੀ ਹੋ ਗਈ। ਦੋਵਾਂ ਜ਼ਖ਼ਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ। ਸੋਸ਼ਲ ਮੀਡੀਆ ਪੋਸਟਾਂ ਤੋਂ ਬਾਅਦ ਵਧਿਆ ਵਿਵਾਦ : ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਪਾਈਆਂ ਗਈਆਂ ਕੁਝ ਪੋਸਟਾਂ ਨੂੰ ਲੈ ਕੇ ਚੱਲ ਰਹੀ ਰੰਜਿਸ਼ ਨੇ ਖ਼ੂਨੀ ਰੂਪ ਧਾਰ ਲਿਆ। ਥਾਣਾ ਫੇਜ਼-1 ਦੀ ਪੁਲਿਸ ਨੇ ਐੱਸ. ਐੱਚ. ਓ. ਇੰਸਪੈਕਟਰ ਸੁਖਬੀਰ ਸਿੰਘ ਦੀ ਨਿਗਰਾਨੀ ਹੇਠ ਜਾਂਚ ਨੂੰ ਅੱਗੇ ਵਧਾਉਂਦਿਆਂ ਮੁਲਜ਼ਮਾਂ ਦੀ ਪਛਾਣ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਮੂਲ ਰੂਪ ‘ਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਜੋ ਕਿ ਫ਼ਿਲਹਾਲ ਮੁਹਾਲੀ ਵਿਖੇ ਕਿਰਾਏ ‘ਤੇ ਰਹਿ ਰਹੇ ਹਨ। ਪੁਲਿਸ ਵਲੋਂ ਵਾਰਦਾਤ ਦੌਰਾਨ ਵਰਤੇ ਗਏ ਹਥਿਆਰਾਂ ਸੰਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੀ ਕੀਤੀ ਜਾਵੇਗੀ ਮੰਗ- ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਰਿਮਾਂਡ ਦੌਰਾਨ ਫਾਈਰਿੰਗ ‘ਚ ਵਰਤੇ ਗਏ ਪਿਸਤੌਲ ਅਤੇ ਲੜਕੀ ‘ਤੇ ਹਮਲੇ ਲਈ ਵਰਤੇ ਚਾਕੂ ਸੰਬੰਧੀ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਐਸ. ਐਚ. ਓ. ਸੁਖਬੀਰ ਸਿੰਘ ਨੇ ਦੱਸਿਆ ਕਿ ਵਾਰਦਾਤ ਦੌਰਾਨ ਇਕ ਨੌਜਵਾਨ ਅਤੇ ਲੜਕੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ
Ad Position 24