01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ

ਜ਼ੀਰਕਪੁਰ, 31 ਅਗਸਤ (ਮਨਿੰਦਰ ਸਿੰਘ)- ਰੰਜਨ ਪਲਾਜ਼ਾ ਸਥਿਤ ਸ਼ੀਤਲਾ ਮਾਤਾ ਮੰਦਰ ਕੋਲ ਰਿਸ਼ਤੇਦਾਰ ਦੀ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਪਛਾਣ ਸੁਨੀਲ ਕੁਮਾਰ ਵਾਸੀ ਸੋਲਨ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 01-09-2026
ਜ਼ੀਰਕਪੁਰ, 31 ਅਗਸਤ (ਮਨਿੰਦਰ ਸਿੰਘ)- ਰੰਜਨ ਪਲਾਜ਼ਾ ਸਥਿਤ ਸ਼ੀਤਲਾ ਮਾਤਾ ਮੰਦਰ ਕੋਲ ਰਿਸ਼ਤੇਦਾਰ ਦੀ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਪਛਾਣ ਸੁਨੀਲ ਕੁਮਾਰ ਵਾਸੀ ਸੋਲਨ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਾਹਿਲ ਕੁਮਾਰ ਵਾਸੀ ਮਲੋਆ ਕਾਲੋਨੀ ਚੰਡੀਗੜ੍ਹ ਨੇ ਦੱਸਿਆ ਕਿ ਉਸ ਕੋਲ ਹੀਰੋ ਸਪਲੈਂਡਰ ਮੋਟਰਸਾਈਕਲ ਹੈ, ਜੋ ਉਸ ਦੇ ਪਿਤਾ ਦੇ ਨਾਂ ‘ਤੇ ਰਜਿਸਟਰਡ ਹੈ। ਉਸ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਉਸ ਨੇ ਆਪਣੀ ਮੋਟਰਸਾਈਕਲ ਰੰਜਨ ਪਲਾਜ਼ਾ ਵਿਚ ਆਪਣੇ ਰਿਸ਼ਤੇਦਾਰ ਹਿਮਾਂਸ਼ੂ ਦੀ ਦੁਕਾਨ ਨੇੜੇ ਤਾਲਾ ਲਗਾ ਕੇ ਖੜ੍ਹੀ ਕੀਤੀ ਸੀ। ਅਗਲੇ ਦਿਨ ਸਵੇਰੇ ਕਰੀਬ 9 ਵਜੇ ਜਦੋਂ ਉਹ ਮੋਟਰਸਾਈਕਲ ਲੈਣ ਲਈ ਮੌਕੇ ‘ਤੇ ਪਹੁੰਚਿਆ, ਤਾਂ ਮੋਟਰਸਾਈਕਲ ਉਥੇ ਮੌਜੂਦ ਨਹੀਂ ਸੀ। ਉਸ ਨੇ ਆਸ-ਪਾਸ ਦੇ ਇਲਾਕੇ ਵਿਚ ਕਾਫ਼ੀ ਭਾਲ ਕੀਤੀ, ਪਰ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗਿਆ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਜਾਂਚ ਦੌਰਾਨ ਉਸ ਨੂੰ ਜਾਣਕਾਰੀ ਮਿਲੀ ਕਿ ਉਸ ਦੀ ਮੋਟਰਸਾਈਕਲ ਸੋਲਨ ਵਾਸੀ ਸੁਨੀਲ ਕੁਮਾਰ ਨੇ ਚੋਰੀ ਕੀਤੀ ਹੈ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲਾਂ ’ਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ-ਕੰਗ ਅਗਲੀ ਖ਼ਬਰ ਮੁਹਾਲੀ ਦੇ ਫੇਜ਼-1 ਅਧੀਨ ਪੈਂਦੇ ਖੇਤਰ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਫਾਇਰਿੰਗ, ਪੰਜ ਮੁਲਜ਼ਮ ਨਾਮਜ਼ਦ 32 ਬੋਰ ਦਾ ਪਿ...
Ad Position 24