03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੀ.ਸੀ. ਸਰਟੀਫਿਕੇਟਾਂ ਸੰਬੰਧੀ ਭਰਮ ਦੂਰ ਕਰਨ ਲਈ ਸਰਕਾਰ ਦਾ ਵੱਡਾ ਕਦਮ, ਸੂਬਾ ਪੱਧਰੀ ਮੁਹਿੰਮ ਦਾ ਐਲਾਨ

ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪਿਛੜੀਆਂ ਸ਼੍ਰੇਣੀਆਂ ਦਾ ਸਰਟੀਫਿਕੇਟ ਬਣਵਾਉਣ ਸਬੰਧੀ ਲੋਕਾਂ ਵਿਚ ਪਾਈ ਜਾ ਰਹੀ ਅਸਪਸ਼ਟਤਾ ਅਤੇ ਭਰਮ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਵਿਸ਼ੇਸ਼ ਜਾਗਰੂਕਤਾ ਤੇ ਸੁਵਿਧਾ ਮੁਹਿੰਮ ਚਲਾਈ ਜਾਵੇਗੀ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.

Ad Position 21
repet_subhas-goyals [Copy P29]
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। 03-09-2026
ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪਿਛੜੀਆਂ ਸ਼੍ਰੇਣੀਆਂ ਦਾ ਸਰਟੀਫਿਕੇਟ ਬਣਵਾਉਣ ਸਬੰਧੀ ਲੋਕਾਂ ਵਿਚ ਪਾਈ ਜਾ ਰਹੀ ਅਸਪਸ਼ਟਤਾ ਅਤੇ ਭਰਮ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਵਿਸ਼ੇਸ਼ ਜਾਗਰੂਕਤਾ ਤੇ ਸੁਵਿਧਾ ਮੁਹਿੰਮ ਚਲਾਈ ਜਾਵੇਗੀ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਤਹਿਤ ਲੋਕਾਂ ਨੂੰ ਪਿਛੜੀਆਂ ਸ਼੍ਰੇਣੀ ਦਾ ਸਰਟੀਫ਼ਿਕੇਟ ਸਬੰਧੀ ਨਿਯਮਾਂ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਇਕਸਾਰ ਤੇ ਪਾਰਦਰਸ਼ੀ ਢੰਗ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਬਣਦੇ ਹੱਕ ਤੋਂ ਵਾਂਝਾ ਨਾ ਰਹੇ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿਚ ਆਇਆ ਹੈ ਕਿ ਕਈ ਥਾਵਾਂ ’ਤੇ ਨਿਯਮਾਂ ਦੀ ਗਲਤ ਵਿਆਖਿਆ ਕਾਰਨ ਯੋਗ ਬਿਨੈਕਾਰਾਂ ਨੂੰ ਬੀ.ਸੀ. ਸਰਟੀਫਿਕੇਟ ਜਾਰੀ ਕਰਵਾਉਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਬੀ.ਸੀ. ਸਰਟੀਫਿਕੇਟਾਂ ਸਬੰਧੀ ਨਿਯਮਾਂ ਨੂੰ ਪੂਰੇ ਸੂਬੇ ਵਿਚ ਇਕਸਾਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਮਾਪਿਆਂ ਦੀ ਸਥਿਤੀ ਹੋਵੇਗੀ ਬੀ . ਸੀ . ਯੋਗਤਾ ਦਾ ਆਧਾਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬੀ.ਸੀ. ਸਰਟੀਫਿਕੇਟ ਲਈ ਯੋਗਤਾ ਦਾ ਨਿਰਧਾਰਨ ਬਿਨੈਕਾਰ ਦੇ ਮਾਪਿਆਂ ਦੀ ਸਥਿਤੀ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਜੀਵਨ ਸਾਥੀ ਦੀ ਨੌਕਰੀ, ਆਮਦਨ ਜਾਂ ਸਮਾਜਿਕ ਸਥਿਤੀ ਦਾ ਬੀ.ਸੀ. ਯੋਗਤਾ ’ਤੇ ਕੋਈ ਅਸਰ ਨਹੀਂ ਪੈਂਦਾ। ਇਸੇ ਤਰ੍ਹਾਂ ਚਾਚਾ, ਤਾਇਆ ਜਾਂ ਕਿਸੇ ਹੋਰ ਰਿਸ਼ਤੇਦਾਰ ਦੀ ਨੌਕਰੀ, ਆਮਦਨ ਜਾਂ ਸਮਾਜਿਕ ਸਥਿਤੀ ਨੂੰ ਵੀ ਯੋਗਤਾ ਤੈਅ ਕਰਨ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸੰਵਿਧਾਨਕ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ, ਨਿਰਧਾਰਤ ਸ਼੍ਰੇਣੀਆਂ ਦੇ ਕਲਾਸ-ਇਕ ਤੇ ਕਲਾਸ-ਦੋ ਅਧਿਕਾਰੀਆਂ, ਕੁਝ ਪੇਸ਼ੇਵਰਾਂ ਅਤੇ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਪਤਨੀ ’ਤੇ ਲੱਗੇ ਰਿਸ਼ਵਤ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ - ਰੰਧਾਵਾ ਅਗਲੀ ਖ਼ਬਰ ਚੰਡੀਗੜ੍ਹ ਯੂ . ਟੀ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਹੋਇਆ ਡੈਲੀਗੇਟ ਇਜਲਾਸ
Ad Position 24