03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡਾ . ਪਰਮਜੀਤ ਕੌਰ ਨੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਅਕਾਦਮਿਕ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 2 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਅਧਿਐਨ ਵਿਭਾਗ ਦੀ ਇੰਚਾਰਜ ਡਾ. ਪਰਮਜੀਤ ਕੌਰ ਸਿੱਧੂ ਨੇ ਅੱਜ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਅਕਾਦਮਿਕ ਇੰਚਾਰਜ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ।

Ad Position 21
repet_subhas-goyals [Copy P29]
ਪੰਜਾਬ ਯੂਨੀਵਰਸਿਟੀ ਦੀ ਪੰਜਾਬੀ ਅਧਿਐਨ ਵਿਭਾਗ ਦੀ ਇੰਚਾਰਜ ਡਾ. ਪਰਮਜੀਤ ਕੌਰ ਸਿੱਧੂ ਨੂੰ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਅਕਾਦਮਿਕ ਇੰਚਾਰਜ ਵਜੋਂ ਅਹੁਦਾ ਸੰਭਾਲਣ ਮੌਕੇ ਸਨਮਾਨਿਤ ਕਰਦੇ ਹੋਏ ਪ੍ਰੋ. ਗੁਰਪਾਲ ਸਿੰਘ ਸੰਧੂ ਅਤੇ ਹੋਰ ਫੈਕਲਟੀ ਮੈਂਬਰ। ਤਸਵੀਰ : ਗੁਰਿੰਦਰ ਸਿੰਘ 03-09-2026
ਚੰਡੀਗੜ੍ਹ, 2 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਅਧਿਐਨ ਵਿਭਾਗ ਦੀ ਇੰਚਾਰਜ ਡਾ. ਪਰਮਜੀਤ ਕੌਰ ਸਿੱਧੂ ਨੇ ਅੱਜ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਅਕਾਦਮਿਕ ਇੰਚਾਰਜ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਭਾਗ ਦੇ ਸਾਬਕਾ ਅਕਾਦਮਿਕ ਇੰਚਾਰਜ ਪ੍ਰੋ. ਗੁਰਪਾਲ ਸਿੰਘ ਸੰਧੂ, ਵਿਭਾਗ ਦੇ ਹੋਰ ਫੈਕਲਟੀ ਮੈਂਬਰਾਂ ਅਤੇ ਕਈ ਪ੍ਰਮੁੱਖ ਵਿਦਵਾਨਾਂ ਦੀ ਹਾਜ਼ਰੀ ਵਿਚ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੀ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਡਾ. ਪਰਮਜੀਤ ਕੌਰ ਸਿੱਧੂ ਨੇ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਫ਼ਰਜ਼ਾਂ ਨੂੰ ਪੂਰੀ ਨਿਸ਼ਠਾ, ਵਚਨਬੱਧਤਾ ਅਤੇ ਸਮਰਪਣ ਨਾਲ ਨਿਭਾਉਣਗੇ। ਡਾ. ਸਿੱਧੂ ਨੇ ਸਿੱਖ ਧਰਮ ਅਤੇ ਹੋਰ ਧਾਰਮਿਕ ਪ੍ਰੰਪਰਾਵਾਂ ਦੇ ਅਧਿਐਨ ਲਈ ਅੰਤਰ-ਅਨੁਸ਼ਾਸ਼ਨੀ ਅਤੇ ਤੁਲਨਾਤਮਕ ਦ੍ਰਿਸ਼ਟੀਕੋਣ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਪ੍ਰੰਪਰਾਵਾਂ ਦਾ ਅਕਾਦਮਿਕ ਅਤੇ ਖੋਜ-ਆਧਾਰਿਤ ਅਧਿਐਨ ਬਹੁਲਤਾਵਾਦੀ ਸਮਾਜ ਵਿਚ ਸਾਰਥਕ ਸੰਵਾਦ, ਆਪਸੀ ਸਮਝ ਅਤੇ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਦਰਸ਼ਨ ਅਤੇ ਇਸ ਦੀ ਅਮੀਰ ਬੌਧਿਕ ਪਰੰਪਰਾ ਸਮਾਨਤਾ, ਮਾਨਵੀ ਗੌਰਵ, ਸਮਾਜਿਕ ਜ਼ਿੰਮੇਵਾਰੀ, ਬਹੁਲਤਾਵਾਦ ਅਤੇ ਸ਼ਾਂਤੀਪੂਰਨ ਸਹਿ-ਹੋਂਦ ਵਰਗੀਆਂ ਮਹੱਤਵਪੂਰਨ ਕਦਰਾਂ-ਕੀਮਤਾਂ ਬਾਰੇ ਮਹੱਤਵਪੂਰਨ ਦ੍ਰਿਸ਼ਟੀ ਪ੍ਰਦਾਨ ਕਰਦੀ ਹੈ, ਜਿਨ੍ਹਾਂ ’ਤੇ ਸਮਕਾਲੀ ਸੰਦਰਭ ਵਿਚ ਹੋਰ ਵਧੇਰੇ ਵਿਦਵਤਾਪੂਰਨ ਅਧਿਐਨ ਕੀਤੇ ਜਾਣ ਦੀ ਲੋੜ ਹੈ। ਵਿਭਾਗ ਦੇ ਸਾਬਕਾ ਅਕਾਦਮਿਕ ਇੰਚਾਰਜ ਪ੍ਰੋ. ਗੁਰਪਾਲ ਸਿੰਘ ਸੰਧੂ ਨੇ ਕਿਹਾ ਕਿ ਇਹ ਉੱਤਰੀ ਭਾਰਤ ਵਿਚ ਧਰਮ ਅਧਿਐਨ ਦੇ ਪ੍ਰਮੁੱਖ ਕੇਂਦਰਾਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਸਿੱਖ ਧਰਮ ਦੇ ਅਕਾਦਮਿਕ ਅਧਿਐਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਵਿਸ਼ਵ ਦੇ ਹੋਰ ਧਰਮਾਂ ਦੇ ਅਧਿਐਨ ਲਈ ਵੀ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਡਾ. ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਕਾਦਮਿਕ ਜਗਤ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਪ੍ਰੋ. ਦੀਪਕ ਮਨਮੋਹਨ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਯੋਗਰਾਜ, ਪ੍ਰੋ. ਉਮਾ ਸੇਠੀ, ਪ੍ਰੋ. ਗੁਰਪ੍ਰੀਤ ਕੌਰ, ਡਾ. ਅਕਵਿੰਦਰ ਕੌਰ, ਡਾ. ਭੁਪਿੰਦਰ ਕੌਰ, ਡਾ. ਸੁਖਵਿੰਦਰ ਸਿੰਘ, ਡਾ. ਰਾਜੀਵ ਕੁਮਾਰ ਅਤੇ ਡਾ. ਪਰਮਵੀਰ ਸਿੰਘ ਤੋਂ ਇਲਾਵਾ ਵਿਭਾਗ ਦੇ ਕਈ ਫੈਕਲਟੀ ਮੈਂਬਰ, ਵਿਦਵਾਨ ਅਤੇ ਵਿਦਿਆਰਥੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਕਬਜ਼ਾ ਹਟਾਉਣ ਗਈ ਨਗਰ ਕੌਂਸਲ ਦੀ ਟੀਮ ਨੇ ਤ੍ਰਿਸ਼ਲਾ ਸਿਟੀ ਦੇ ਸਟਾਫ਼ ’ ਤੇ ਲਗਾਏ ਕੁੱਟਮਾਰ ਦੇ ਦੋਸ਼ ਵਿਰੋਧ ’ਚ ਸੜਕ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਟਿਕਾਊ ਤੇ ਨਵਿਆਉਣਯੋਗ ਊਰਜਾ ਵਿਚ ਬੀ. ਐਸ. ਸੀ. (ਆਨਰਜ਼) ਲਈ ਅਰਜ਼ੀਆਂ ਦੀ ਕੀਤੀ ਮੰਗ
Ad Position 24