03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪ੍ਰਭਨੂਰ ਸਿੰਘ ਪਿਤਾ : ਗੁਰਵਿੰਦਰ ਸਿੰਘ ਮਾਤਾ : ਨਵਪ੍ਰੀਤ ਕੌਰ ਵਾਸੀ : ਕੁਹਾੜਾ। ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ : 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ - ਡਾ . ਬਲਜੀਤ ਕੌਰ

ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖ਼ਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖ਼ਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਫਲਤਾ ਸੂਬਾ ਸਰਕਾਰ ਦੀ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਕਾਰਵਾਈ ਪ੍ਰਣਾਲੀ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਾਲ ਵਿਆਹ ਵਰਗੀ ਗੈਰ-ਕਾਨੂੰਨੀ ਪ੍ਰਥਾ ਨੂੰ ਕਿਸੇ ਵੀ ਕੀਮਤ ’ਤੇ ਪਨਪਣ ਨਹੀਂ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਆਯੋਜਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ਸੰਬੰਧੀ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਇਸ ਸਬੰਧੀ ਕਾਨੂੰਨੀ ਪ੍ਰਾਵਧਾਨਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨਾਲ ਸਬੰਧਤ ਹਰ ਮਾਮਲੇ ਵਿਚ ਜ਼ੀਰੋ ਟੋਲਰੈਂਸ ਨੀਤੀ ’ਤੇ ਅਮਲ ਕਰ ਰਹੀ ਹੈ। ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਚਾਈਲਡ ਵੈੱਲਫੇਅਰ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀਆਂ ਅਤੇ ਹੋਰ ਸਬੰਧਿਤ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸ਼ਿਕਾਇਤ ’ਤੇ ਤੁਰੰਤ, ਪ੍ਰਭਾਵਸ਼ਾਲੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਨੂੰ ਰੋਕਣਾ ਕੇਵਲ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਸੁਰੱਖਿਅਤ, ਸਨਮਾਨਜਨਕ ਅਤੇ ਅਧਿਕਾਰ-ਅਧਾਰਿਤ ਬਚਪਨ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਨੂੰ ਬਾਲ ਵਿਆਹ ਮੁਕਤ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਜੈਂਤੀਮਾਜਰੀ ਪੁਲ ਸੰਬੰਧੀ ਮੁੱਖ ਮੰਤਰੀ ਦੇ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਲਈ ਲੋਕਲ ਆਮ ਆਦਮੀ ਪਾਰਟੀ ਦੇ ਆਗੂ ਯਤਨ ਸ਼ੁਰੂ... ਅਗਲੀ ਖ਼ਬਰ ਅੱਜ ਭਾਰਤ ਦੇ ਉਪ - ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦਾ ਕਰਨਗੇ ਦੌਰਾ ਅਪਗੇ੍ਰਡ ਕੀਤੀਆਂ ਗਈਆਂ ਉੱਨਤ ਯੰਤਰਾਂ ਦੀਆਂ ਸਹੂਲਤਾ...
Ad Position 24