ਉਪ - ਰਾਸ਼ਟਰਪਤੀ ਰਾਧਾਕ੍ਰਿਸ਼ਨਨ ਦਾ ਚੰਡੀਗੜ੍ਹ ਹਵਾਈ ਅੱਡੇ ’ ਤੇ ਹਰਪਾਲ ਸਿੰਘ ਚੀਮਾ ਵਲੋਂ ਸਵਾਗਤ
ਚੰਡੀਗੜ੍ਹ, 4 ਸਤੰਬਰ (ਪ੍ਰੋ. ਅਵਤਾਰ ਸਿੰਘ) - ਉਪ-ਰਾਸ਼ਟਰਪਤੀ ਸੀ.
ਚੰਡੀਗੜ੍ਹ, 4 ਸਤੰਬਰ (ਪ੍ਰੋ. ਅਵਤਾਰ ਸਿੰਘ) - ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਚੰਡੀਗੜ੍ਹ ਹਵਾਈ ਅੱਡੇ ਵਿਖੇ ਪੁੱਜਣ ’ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਤਰਫ਼ੋਂ ਉਨ੍ਹਾਂ ਦਾ ਸਵਾਗਤ ਕੀਤਾ। ਚੀਮਾ ਨੇ ਉਪ-ਰਾਸ਼ਟਰਪਤੀ ਦੀ ਅਗਵਾਈ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ ਸਿਨਹਾ, ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਸੌਰਭ ਜੋਸ਼ੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਉਪ-ਰਾਸ਼ਟਰਪਤੀ ਸੀ. ਪੀ ਰਾਧਾ ਕ੍ਰਿਸ਼ਨਨ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਹਨ, ਪਹਿਲੀ ਫੇਰੀ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਉੱਚ ਤਕਨੀਕੀ ਵਿਗਿਆਨਕ ਯੰਤਰ ਅਤੇ ‘ਟੈਕਨਾਲੋਜੀ ਨਵੀਨਤਾ ਮੰਚ’ ਦਾ ਉਦਘਾਟਨ ਕਰਨ ਆਏ ਸਨ।