04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਹਲਕੇ ਦੇ ਮੰਦਰਾਂ ’ ਚ ਨਤਮਸਤਕ ਹੋਏ ਬੰਨੀ ਕੰਗ

ਖਰੜ, 4 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚ ਸ੍ਰੀ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਦੇ ਮੰਦਰਾਂ ‘ਚ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਦੌਰਾਨ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਖਰੜ, 4 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚ ਸ੍ਰੀ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਦੇ ਮੰਦਰਾਂ ‘ਚ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਦੌਰਾਨ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬੰਨੀ ਕੰਗ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੁਆਰਾ ਦਰਸਾਏ ਗਏ ਮਾਰਗ ‘ਤੇ ਚਲਦਿਆਂ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਮੰਦਰਾਂ ਦੇ ਪ੍ਰਬੰਧਕਾਂ ਅਤੇ ਸੇਵਾਦਾਰ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਵੀ ਦਿੱਤੀ। ਜਨਮ ਅਸ਼ਟਮੀ ਮੌਕੇ ਮੰਦਰਾਂ ਵਿਚ ਦੁੱਧ ਦੇ ਲੰਗਰ ਲਗਾਏ ਗਏ ਅਤੇ ਸ਼ਰਧਾਲੂਆਂ ਵਿਚਕਾਰ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਗਿਆਨ ਸਿੰਘ ਘੰਡੌਲੀ, ਕ੍ਰਿਪਾਲ ਸਿੰਘ ਖਿਜ਼ਰਾਬਾਦ, ਡਾ. ਅਮਰਜੀਤ ਸਿੰਘ ਕਰਤਾਰਪੁਰ, ਨਰਿੰਦਰ ਸਿੰਘ ਢਕੌਰਾਂ, ਅਵਤਾਰ ਸਿੰਘ ਤਾਰੀ, ਰੋਹਿਤ ਤੀੜਾ ਤੇ ਰਣਜੀਤ ਸਿੰਘ ਖੱਦਰੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ੇਰੋਂ ਵਿਖੇ ਵਾਪਰੀ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ - ਸਿੱਧੂ ਕਿ... ਅਗਲੀ ਖ਼ਬਰ ਪੂਟਾ ਦੇ ਵਫ਼ਦ ਨੇ ਉਪ ਰਾਸ਼ਟਰਪਤੀ ਨੂੰ ਸੇਵਾ-ਮੁਕਤੀ ਦੀ ਉਮਰ ਵਧਾ ਕੇ 65 ਸਾਲ ਕਰਨ ਸੰਬੰਧੀ ਸੌਂਪਿਆ ਮੰਗ-ਪੱਤਰ
Ad Position 24