04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੂਬਾ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਦਾ ਮਖ਼ੌਲ ਉਡਾਉਣਾ ਬੰਦ ਕਰੇ - ਪ੍ਰੇਮ ਸਿੰਘ ਚੰਦੂਮਾਜਰਾ

ਚੰਡੀਗੜ੍ਹ, 4 ਸਤੰਬਰ (ਪ੍ਰੋ. ਅਵਤਾਰ ਸਿੰਘ) - ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦਾ ਮਖ਼ੌਲ ਉਡਾਉਣ ਦੀ ਬਜਾਏ, ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਪ੍ਰੋ.ਅਵਤਾਰ ਸਿੰਘ) - ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦਾ ਮਖ਼ੌਲ ਉਡਾਉਣ ਦੀ ਬਜਾਏ, ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਮੁਕਾਬਲੇ ਵਿੱਤੀ ਲਾਭਾਂ, ਤਨਖ਼ਾਹ ਸਕੇਲਾਂ ਅਤੇ ਹੋਰ ਹੱਕਾਂ ਵਿਚ ਪਿੱਛੇ ਰੱਖਿਆ ਜਾਂਦਾ ਰਿਹਾ ਹੈ। ਜਦੋਂ ਪੰਜਾਬ ਦੇ ਮੁਲਾਜ਼ਮ ਮਹਿੰਗਾਈ ਅਤੇ ਵਧਦੇ ਖ਼ਰਚਿਆਂ ਦੇ ਦੌਰ ਵਿੱਚ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਾ ਕਰਨਾ ਸਰਕਾਰ ਦੀ ਜਵਾਬਦੇਹੀ ’ਤੇ ਸਵਾਲ ਖੜ੍ਹੇ ਕਰਦਾ ਹੈ। ਸਰਕਾਰ ਨੂੰ ਟਕਰਾਅ ਦਾ ਰਾਹ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਣਾ ਚਾਹੀਦਾ ਹੈ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਨਾਲ ਸਬੰਧਿਤ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਣਾ ਵੀ ਸਰਕਾਰੀ ਖ਼ਜ਼ਾਨੇ ’ਤੇ ਬੇਲੋੜਾ ਆਰਥਿਕ ਬੋਝ ਪਾ ਰਿਹਾ ਹੈ। ਇਕ ਪਾਸੇ ਸਰਕਾਰ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਟਕਰਾਅ ਕਰ ਰਹੀ ਹੈ ਅਤੇ ਦੂਜੇ ਪਾਸੇ ਸੁਪਰੀਮ ਕੋਰਟ ਤੱਕ ਜਾ ਕੇ ਸੂਬੇ ਦੇ ਖ਼ਜ਼ਾਨੇ ’ਤੇ ਵਾਧੂ ਬੋਝ ਪਾ ਰਹੀ ਹੈ। ਸਰਕਾਰ ਟਕਰਾਅ ਅਤੇ ਮੁਕੱਦਮੇਬਾਜ਼ੀ ਦਾ ਰਾਹ ਛੱਡੇ, ਮੁਲਾਜ਼ਮਾਂ ਨਾਲ ਸੰਵਾਦ ਕਰੇ ਅਤੇ ਉਨ੍ਹਾਂ ਦੇ ਬਣਦੇ ਹੱਕ ਤੁਰੰਤ ਦੇਵੇ।
Ad Position 22
No active advertisement
ਪਿਛਲੀ ਖ਼ਬਰ ਪਿਛਲੇ ਇਕ ਹਫ਼ਤੇ ਤੋਂ ਫਾਹੇ ਨਾਲ ਲਟਕ ਰਹੀ ਲਾਸ਼ ਬਰਾਮਦ ਅਗਲੀ ਖ਼ਬਰ ਗਵਾਹੀ ਦੇਣ ਤੋਂ ਟਾਲ਼ਾ ਵੱਟਿਆ , ਜ਼ਮਾਨਤ ਦਾ ਵਿਰੋਧ ਕਰਨ ਹਾਈਕੋਰਟ ਪੁੱਜ ਗਿਆ ਏ . ਐੱਸ . ਆਈ .
Ad Position 24