ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੱਦਾ ਦੇਣ ਲਈ ‘ਨਸ਼ਾ ਵਿਰੋਧੀ ਵਾਕਾਥੌਨ’ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਚੰਡੀਗੜ੍ਹ, 5 ਸਤੰਬਰ (ਮਾਰਕੰਡਾ)- ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ ਵਿਖੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੱਦਾ ਦੇਣ ਲਈ ‘ਨਸ਼ਾ ਵਿਰੋਧੀ ਵਾਕਾਥੌਨ’ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਕ ਦੇ ਨਾਲ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਦੀਪਰਵਾ ਲਾਕੜਾ, ਸਮਾਜ ਭਲਾਈ ਸਕੱਤਰ ਹਰਪ੍ਰੀਤ ਸਿੰਘ ਸੂਦਨ, ਮੁੱਖੀ ਜੰਗਲੀ ਜੀਵ ਵਾਰਡਨ ਸੌਰਭ ਕੁਮਾਰ ਅਤੇ ਸਮਾਜ ਭਲਾਈ ਨਿਰਦੇਸ਼ਕ ਨਵੀਨ ਰੱਤੂ ਵੀ ਹਾਜ਼ਰ ਸਨ।
ਚੰਡੀਗੜ੍ਹ, 5 ਸਤੰਬਰ (ਮਾਰਕੰਡਾ)- ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ ਵਿਖੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੱਦਾ ਦੇਣ ਲਈ ‘ਨਸ਼ਾ ਵਿਰੋਧੀ ਵਾਕਾਥੌਨ’ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਕ ਦੇ ਨਾਲ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਦੀਪਰਵਾ ਲਾਕੜਾ, ਸਮਾਜ ਭਲਾਈ ਸਕੱਤਰ ਹਰਪ੍ਰੀਤ ਸਿੰਘ ਸੂਦਨ, ਮੁੱਖੀ ਜੰਗਲੀ ਜੀਵ ਵਾਰਡਨ ਸੌਰਭ ਕੁਮਾਰ ਅਤੇ ਸਮਾਜ ਭਲਾਈ ਨਿਰਦੇਸ਼ਕ ਨਵੀਨ ਰੱਤੂ ਵੀ ਹਾਜ਼ਰ ਸਨ।ਸੰਬੋਧਨ ਦੌਰਾਨ ਪ੍ਰਸ਼ਾਸਕ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਨਾਲ ਨਜਿੱਠਣ ਲਈ ਸਰਕਾਰ, ਪਰਿਵਾਰਾਂ, ਭਾਈਚਾਰਿਆਂ ਅਤੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਨੇ ਖ਼ਾਸ ਕਰਕੇ ਨੌਜਵਾਨਾਂ ਵਿਚ ਵਧੇਰੇ ਜਾਗਰੂਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਕਾਰਾਤਮਕ ਚੋਣਾਂ ਕਰਨ ਦੀ ਅਪੀਲ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਨਸ਼ਾ ਮੁਕਤ ਭਾਰਤ ਸਹੁੰ ਨਾਲ ਹੋਈ। ਜਿਸ ਵਿਚ ਭਾਗੀਦਾਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਡੀਗੜ੍ਹ ਨੂੰ ਇੱਕ ਸੁਰੱਖਿਅਤ ਅਤੇ ਸਿਹਤਮੰਦ ਸ਼ਹਿਰ ਬਣਾਉਣ ਵਿਚ ਯੋਗਦਾਨ ਪਾਉਣ ਦਾ ਪ੍ਰਣ ਲਿਆ। ਪ੍ਰੋਗਰਾਮ ਦਾ ਇਕ ਵਿਸ਼ੇਸ਼ ਹਿੱਸਾ ਖੇਡ ਸ਼ਖਸੀਅਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਨੌਜਵਾਨਾਂ ਲਈ ਸਕਾਰਾਤਮਕ ਰੋਲ ਮਾਡਲ ਵਜੋਂ ਸੇਵਾ ਕਰਨ ਲਈ ਸਨਮਾਨਿਤ ਕਰਨਾ ਸੀ। ਸਨਮਾਨਿਤ ਕੀਤੇ ਜਾਣ ਵਾਲਿਆਂ ਵਿਚ ਐਂਗਲ ਯਾਦਵ ਅੰਤਰਰਾਸ਼ਟਰੀ ਜੂਡੋ ਖਿਡਾਰਨ, ਸੈਨਯਮ ਅੰਤਰਰਾਸ਼ਟਰੀ ਨਿਸ਼ਾਨੇਬਾਜ਼, ਪ੍ਰਾਣਸ਼ੀ ਅਰੋੜਾ ਅੰਤਰਰਾਸ਼ਟਰੀ ਤਲਵਾਰਬਾਜ਼ੀ ਖਿਡਾਰਨ, ਯਸ਼ਕੀਰਤ ਕੌਰ ਹੇਅਰ ਅੰਤਰਰਾਸ਼ਟਰੀ ਤਲਵਾਰਬਾਜ਼ੀ ਖਿਡਾਰਨ ਅਤੇ ਗੁਰਸੀਰਤ ਕੌਰ ਮੁੱਕੇਬਾਜ਼ ਸ਼ਾਮਿਲ ਸਨ।