06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿਚ ਅਹਿਮ ਸਥਾਨ - ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ। ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਨਾਲ ਇਕ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਨੂੰ ਉੱਚ ਪੱਧਰ ’ਤੇ ਚੁੱਕਣ ਦਾ ਭਰੋਸਾ ਦਿੱਤਾ।

Ad Position 21
repet_subhas-goyals [Copy P29]
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ 06-09-2026
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ। ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਨਾਲ ਇਕ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਨੂੰ ਉੱਚ ਪੱਧਰ ’ਤੇ ਚੁੱਕਣ ਦਾ ਭਰੋਸਾ ਦਿੱਤਾ। ਫੀਲਡ ਵਰਕਰਾਂ ਵਲੋਂ ਕੀਤੇ ਜਾਂਦੇ ਕੰਮਾਂ ਨੂੰ ਖਤਰੇ ਵਾਲੇ ਕੰਮਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕਰਨ ਦੀ ਮੰਗ ਸਬੰਧੀ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸਰਕਾਰ ਦੇ ਉੱਚ ਪੱਧਰ ’ਤੇ ਚੁੱਕਣਗੇ। ਮੀਟਿੰਗ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਕਿਉਂਕਿ ਸੂਬਾ ਸਰਕਾਰ ਕਾਮਿਆਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ, ਕੋਈ ਵੀ ਚੱਲ ਰਿਹਾ ਕੰਮ ਠੇਕੇ ’ਤੇ ਨਹੀਂ ਦਿੱਤਾ ਜਾਵੇਗਾ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਵਿਚ 1,458 ਕਾਮਿਆਂ ਨੂੰ ਰੈਗੂਲਰ ਕੀਤਾ ਹੈ, ਜਿਸ ਵਿੱਚ ਇਸ ਸਾਲ 516 ਕਾਮੇ ਅਤੇ ਪਿਛਲੇ ਸਾਲ 942 ਕਾਮੇ ਸ਼ਾਮਿਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਰ ਇੱਕ ਨੌਕਰੀ ਮੈਰਿਟ ਦੇ ਆਧਾਰ ’ਤੇ ਦਿੱਤੀ ਗਈ ਹੈ, ਜੋ ਸੂਬਾ ਸਰਕਾਰ ਦੇ ਕਰਮਚਾਰੀ-ਪੱਖੀ ਰਵੱਈਏ ਨੂੰ ਦਰਸਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਸੀ.ਸੀ.ਐਫ. (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. (ਪ੍ਰਸ਼ਾਸਨ) ਪ੍ਰਤਿਮਾ ਸ੍ਰੀਵਾਸਤਵ ਅਤੇ ਏ.ਪੀ.ਸੀ.ਸੀ.ਐਫ. (ਪਨਕੈਂਪਾ) ਚਰਚਿਲ ਕੁਮਾਰ ਵੀ ਹਾਜ਼ਿਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਰਾਜ ਪੁਰਸਕਾਰ ਅਗਲੀ ਖ਼ਬਰ ਮਹਿਲਾ ਦੇ ਕੰਨਾਂ ’ ਚੋਂ ਵਾਲੀਆਂ ਝਪਟਣ ਵਾਲਾ ਕਾਬੂ
Ad Position 24