06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਡੇਰਾਬੱਸੀ, 5 ਸਤੰਬਰ (ਗੁਰਮੀਤ ਸਿੰਘ)-ਸਥਾਨਕ ਸਰਸਵਤੀ ਵਿਹਾਰ ਸਥਿਤ ਬਲੂ ਬੈਰੀ ਫੀਲਡ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਡੇਰਾਬੱਸੀ, 5 ਸਤੰਬਰ (ਗੁਰਮੀਤ ਸਿੰਘ)-ਸਥਾਨਕ ਸਰਸਵਤੀ ਵਿਹਾਰ ਸਥਿਤ ਬਲੂ ਬੈਰੀ ਫੀਲਡ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦਾ ਰੂਪ ਧਾਰ ਕੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਬੱਚਿਆਂ ਨੇ ਗੀਤਾਂ, ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਜਨਮ ਅਸ਼ਟਮੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸੇ ਦੌਰਾਨ ਸਕੂਲ ਪ੍ਰਿੰ. ਮਾਲਵਿਕਾ ਬਾਂਸਲ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ, ਜਦਕਿ ਸਕੂਲ ਦੇ ਡਾਇਰੈਕਟਰ ਅਖਿਲੇਸ਼ਵਰ ਬਾਂਸਲ ਨੇ ਕਿਹਾ ਕਿ ਸਕੂਲ ਦਾ ਮਕਸਦ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਚੰਗਾ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮਾਕੁਮਾਰੀਜ਼ ਆਸ਼ਰਮ ਵਿਖੇ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਖਰੜ ਦੀ ਧੀ ਨੇ ਡੀਬੇਟ ਮੁਕਾਬਲਿਆਂ ’ਚ ਵਿਸ਼ਵ ਪੱਧਰ ’ਤੇ ਸੂਬੇ ਦਾ ਨਾਂਅ ਚਮਕਾਇਆ
Ad Position 24