06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੀ . ਜੀ . ਸੀ . ਲਾਂਡਰਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਸੀ. ਜੀ. ਸੀ. ਲਾਂਡਰਾਂ ਵਿਖੇ ‘ਯੂਫੋਰੀਆ-2026’ ਦੇ ਬੈਨਰ ਹੇਠ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕਾਲਜ ਦੇ ਫੈਕਲਟੀ ਮੈਂਬਰਾਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਜ਼ੇਦਾਰ ਖੇਡਾਂ ‘ਚ ਹਿੱਸਾ ਲਿਆ। ਇਸ ਮੌਕੇ ਕਾਲਜ ਵਲੋਂ 270 ਫੈਕਲਟੀਜ਼ ਮੈਂਬਰਾਂ ਨੂੰ ਉਨ੍ਹਾਂ ਦੀ ਬੇਮਿਸਾਲ ਸੇਵਾ, ਸਮਰਪਣ ਅਤੇ ਮਿਆਰੀ ਅਧਿਆਪਨ ਸਿਖਲਾਈ ਰਾਹੀਂ ਅਕਾਦਮਿਕ ਗੁਣਵੱਤਾ ਵਧਾਉਣ ਲਈ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਦਕਿ 32 ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਪੁਰਸਕਾਰਾਂ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 160 ਅਧਿਆਪਕਾਂ ਨੂੰ ਖੋਜ, ਨਵੀਨਤਾ ਅਤੇ ਪੇਟੈਂਟ ਫਾਈਲਿੰਗ ਦੇ ਖੇਤਰ ‘ਚ ਸ਼ਾਨਦਾਰ ਪ੍ਰਾਪਤੀਆਂ ਲਈ ਪ੍ਰਸ਼ੰਸਾ ਪੱਤਰਾਂ ਨਾਲ ਨਿਵਾਜਿਆ ਗਿਆ। ਇਸੇ ਦੌਰਾਨ ਸੀ. ਜੀ. ਸੀ. ਲਾਂਡਰਾਂ ਵਿਖੇ 20 ਸਾਲ, 15 ਸਾਲ ਅਤੇ 10 ਸਾਲ ਤੋਂ ਸਮਰਪਿਤ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਸੰਧੂ ਚੇਅਰਮੈਨ ਸੀ. ਜੀ. ਸੀ. ਲਾਂਡਰਾਂ, ਪਰਮਪਾਲ ਸਿੰਘ ਢਿੱਲੋਂ ਵਾਈਸ ਚੇਅਰਮੈਨ ਅਤੇ ਡਾ. ਰਾਜਦੀਪ ਸਿੰਘ ਕੈਂਪਸ ਡਾਇਰੈਕਟਰ ਸੀ. ਜੀ. ਸੀ. ਲਾਂਡਰਾਂ ਸਮੇਤ ਸੰਸਥਾ ਦੇ ਡਾਇਰੈਕਟਰ ਅਤੇ ਮੁਖੀ ਆਦਿ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਅਧਿਆਪਕਾਂ ਨੂੰ ਅਧਿਆਪਨ ਦੇ ਇਸ ਨੇਕ ਕਿੱਤੇ ਪ੍ਰਤੀ ਸਮਰਪਣ ਅਤੇ ਰਾਸ਼ਟਰ ਨਿਰਮਾਤਾ ਵਜੋਂ ਨਿਭਾਈ ਜਾ ਰਹੀ ਭੂਮਿਕਾ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਪਿਛਲੇ ਕਈ ਸਾਲਾਂ ਤੋਂ ਸੀ. ਜੀ. ਸੀ. ਗਰੁੱਪ ਦਾ ਹਿੱਸਾ ਚਲੇ ਆ ਰਹੇ ਅਧਿਆਪਕਾਂ ਅਤੇ ਫੈਕਲਟੀ ਮੈਂਬਰਾਂ ਸਮੇਤ ਅੱਜ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ‘ਚ ਯੋਗਦਾਨ ਪਾ ਰਹੇ ਅਧਿਆਪਕਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੀ. ਜੀ. ਸੀ. ਲਾਂਡਰਾਂ ਦੀ ਸ਼ਾਨਦਾਰ 25 ਸਾਲਾ ਵਿਰਾਸਤ ਨੂੰ ਆਕਾਰ ਦੇਣ ‘ਚ ਇਨ੍ਹਾਂ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਇਸ ਮੌਕੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੰਧੂ ਨੇ ਆਉਣ ਵਾਲੇ ਸਾਲਾਂ ‘ਚ ਸੀ. ਜੀ. ਸੀ. ਲਾਂਡਰਾਂ ਦੇ ਅਧਿਆਪਨ ਭਾਈਚਾਰੇ ਅਤੇ ਅਕਾਦਮਿਕ ਲੀਡਰਸ਼ਿਪ ਲਈ ਕੰਮ ਕਰਨ ਲਈ ਸਮੂਹਿਕ ਦ੍ਰਿਸ਼ਟੀਕੋਣ ਅਤੇ ਆਦੇਸ਼ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਯਾਦ ‘ਚ ਮਨਾਇਆ ਜਾਂਦਾ ਹੈ, ਜੋ ਕਿ ਇਕ ਪ੍ਰਸਿੱਧ ਅਧਿਆਪਕ ਅਤੇ ਵਿਦਵਾਨ ਸਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸੀ. ਜੀ. ਸੀ. ਲਾਂਡਰਾਂ ਆਉਣ ਵਾਲੇ ਸਾਲਾਂ ਵੱਲ ਅੱਗੇ ਵਧ ਰਿਹਾ ਹੈ, ਉਨ੍ਹਾਂ ਨੂੰ ਆਸ ਹੈ ਕਿ ਇਸ ਦੇ ਸਿੱਖਿਅਕਾਂ ਦੀ ਭਾਵਨਾ ਨੌਜਵਾਨ ਮਨਾਂ ਨੂੰ ਸਹੀ ਮਾਰਗਦਰਸ਼ਨ ਪ੍ਰਦਾਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਧੀਆਂ ਦੀ ਇੱਜ਼ਤ ਤੇ ਇਨਸਾਫ਼ ਲਈ ਗੂੰਜੀ ਅਕਾਲੀ ਇਸਤਰੀ ਸ਼ਕਤੀ : ਬੀਬੀ ਬਲਜਿੰਦਰ ਕੌਰ ਚੱਠਾ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ 12 ਤੋਂ ਸ਼ੁਰੂ
Ad Position 24