ਡੇਰਾਬੱਸੀ ਵਿਖੇ ਦਰਦਨਾਕ ਹਾਦਸਾ , ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਦਰੜਿਆ
ਦੋਵੇਂ ਨੌਜਵਾਨ ਗੰਭੀਰ ਜ਼ਖਮੀ, ਲੱਤਾਂ ਟਿੱਪਰ ਦੇ ਪਹੀਏ ਹੇਠਾਂ ਆਉਣ ਕਾਰਨ ਲੱਗੀਆਂ ਗੰਭੀਰ ਸੱਟਾਂ
ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ,ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਥਾਣੇ ਨੇੜੇ ਐਤਵਾਰ ਰਾਤ ਕਰੀਬ ਪੌਣੇ 8 ਵਜੇ ਮਿੱਟੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ,ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਥਾਣੇ ਨੇੜੇ ਐਤਵਾਰ ਰਾਤ ਕਰੀਬ ਪੌਣੇ 8 ਵਜੇ ਮਿੱਟੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਟੱਕਰ ਤੋਂ ਬਾਅਦ ਦੋਵੇਂ ਸੜਕ ’ਤੇ ਡਿੱਗ ਪਏ ਅਤੇ ਟਿੱਪਰ ਦਾ ਪਹੀਆ ਉਨ੍ਹਾਂ ਦੀਆਂ ਲੱਤਾਂ ਉਪਰੋਂ ਲੰਘ ਗਿਆ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਮਿੱਟੀ ਨਾਲ ਭਰਿਆ ਟਿੱਪਰ ਸਰਕਾਰੀ ਕਾਲਜ ਵਾਲੀ ਸੜਕ ਤੋਂ ਤੇਜ਼ ਰਫ਼ਤਾਰ ਨਾਲ ਡੇਰਾਬੱਸੀ ਵੱਲ ਆ ਰਿਹਾ ਸੀ। ਇਸੇ ਦੌਰਾਨ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸਨ। ਥਾਣੇ ਨੇੜੇ ਟਿੱਪਰ ਦੀ ਫੇਟ ਲੱਗਣ ਕਾਰਨ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿਥੋਂ ਮੁੱਢਲੀ ਸਹਾਇਤਾ ਮਗਰੋਂ ਉਨ੍ਹਾਂ ਨੂੰ ਚੰਡੀਗੜ੍ਹ ਸੈਕਟਰ-32 ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ।