07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗ੍ਰੀਨ ਲੋਟਸ ਉਤਸਵ ਸੁਸਾਇਟੀ ਵਿਚ ਧੂਮਧਾਮ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਜ਼ੀਰਕਪੁਰ, 6 ਸਤੰਬਰ (ਮਨਿੰਦਰ ਸਿੰਘ)-ਏਅਰਪੋਰਟ ਰੋਡ ਸਥਿਤ ਗ੍ਰੀਨ ਲੋਟਸ ਉਤਸਵ ਸੁਸਾਇਟੀ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਦੀਆਂ ਖੁਸ਼ੀਆਂ ਮਨਾਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜ਼ੀਰਕਪੁਰ, 6 ਸਤੰਬਰ (ਮਨਿੰਦਰ ਸਿੰਘ)-ਏਅਰਪੋਰਟ ਰੋਡ ਸਥਿਤ ਗ੍ਰੀਨ ਲੋਟਸ ਉਤਸਵ ਸੁਸਾਇਟੀ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਦੀਆਂ ਖੁਸ਼ੀਆਂ ਮਨਾਈਆਂ। ਪ੍ਰੋਗਰਾਮ ਦਾ ਪ੍ਰਬੰਧ ਉਤਸਵ ਸੇਵਾ ਸਮਿਤੀ ਵਲੋਂ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੁਸਾਇਟੀ ਪਰਿਸਰ ਵਿਚ ਭਗਤੀਮਈ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕੀਤੀ ਅਤੇ ਭਜਨ-ਕੀਰਤਨ ਵਿਚ ਸ਼ਾਮਲ ਹੋ ਕੇ ਕਾਨ੍ਹਾ ਦੇ ਜਨਮ ਉਤਸਵ ਦਾ ਆਨੰਦ ਮਾਣਿਆ। ਇਸ ਮੌਕੇ ਸੁਸਾਇਟੀ ਨਿਵਾਸੀ ਕਪਿਲ ਮੋਹਨ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਲੋਕਾਂ ਲਈ ਖੁਸ਼ੀ, ਪਿਆਰ ਅਤੇ ਆਸਥਾ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਲੋਕਾਂ ਨੂੰ ਇਕ-ਦੂਜੇ ਨਾਲ ਮਿਲਣ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਉਤਸਵ ਸੇਵਾ ਸਮਿਤੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਿਤੀ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਸਾਰੇ ਵਸਨੀਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਦੇਰ ਰਾਤ ਤੱਕ ਚੱਲੇ ਪ੍ਰੋਗਰਾਮ ਦੌਰਾਨ ਸ਼ਰਧਾਲੂ ਸ੍ਰੀ ਕ੍ਰਿਸ਼ਨ ਦੀ ਭਗਤੀ ਦੇ ਰੰਗ ਵਿਚ ਰੰਗੇ ਨਜ਼ਰ ਆਏ। ਇਸ ਮੌਕੇ ਸੁਸਾਇਟੀ ਵਸਨੀਕਾਂ ਨੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਲਜੁਲ ਕੇ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਕਰਵਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰੀਪੁਰ ਹਿੰਦੂਆਂ ਅਤੇ ਬਹਾਦਰਗੜ੍ਹ ਦੇ ਕਿਸਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਡਾਹਢੇ ਪ੍ਰੇਸ਼ਾਨ ਕਿਸਾਨਾਂ ਨੂੰ ਸ... ਅਗਲੀ ਖ਼ਬਰ ਚੰਡੀਗੜ੍ਹ ’ ਚ ਪੰਜਾਬ ਕਲਾ ਭਵਨ ਵਿਖੇ ਸਾਹਿਤਕਾਰ ਡਾ . ਮਨਮੋਹਨ ਨੂੰ ‘ ਭੂਸ਼ਨ ਧਿਆਨਪੁਰੀ ਯਾਦਗਾਰੀ ਐਵਾਰਡ ’ ਨਾਲ ਕੀਤਾ ਸਨ...
Ad Position 24