07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਣ ਵਿਭਾਗ ਦੀ ਟੀਮ ਵਲੋਂ ਮੇਲੇ ’ ਚ ਸੱਪਾਂ ਨੂੰ ਟੋਕਰੀ ’ ਚ ਪਾ ਕੇ ਪੈਸੇ ਮੰਗਣ ਦੇ ਦੋਸ਼ ਹੇਠ ਮਹਿਲਾ ਤੇ ਇਕ ਵਿਅਕਤੀ ਕਾਬੂ

ਖਰੜ, 6 ਸਤੰਬਰ (ਜੰਡਪੁਰੀ)-ਖਰੜ ਦੇ ਗੁੱਗਾ ਮਾੜੀ ਦੇ ਮੇਲੇ ਮੌਕੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਨੇ ਸੱਪਾਂ ਨੂੰ ਟੋਕਰੀ ’ਚ ਪਾ ਕੇ ਪੈਸੇ ਮੰਗਣ ਦੇ ਦੋਸ਼ ਹੇਠ ਇਕ ਵਿਅਕਤੀ ਤਰਸੇਮ ਅਤੇ ਮਹਿਲਾ ਗੋਲਾ ਵਾਸੀ ਮੋਰਿੰਡਾ ਨੂੰ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਣ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ 2 ਸੱਪਾਂ ਨੂੰ ਟੋਕਰੀ ‘ਚ ਪਾ ਕੇ ਲੋਕਾਂ ਤੋਂ ਪੈਸੇ ਮੰਗ ਰਹੇ ਹਨ, ਪਰ ਇਨ੍ਹਾਂ ਦਾ ਸੱਪਾਂ ਨੂੰ ਕੋਈ ਨੁਕਸਾਨ ਪਹੁੰਚਾਉਣ ਦਾ ਇਰਾਦਾ ਨਹੀਂ ਹੈ ਅਤੇ ਉਹ ਧਾਰਮਿਕ ਉਦੇਸ਼ਾਂ ਮੁਤਾਬਿਕ ਰੱਖੇ ਹੋਏ ਸਨ।

Ad Position 21
repet_subhas-goyals [Copy P29]
ਮੁਲਜ਼ਮਾਂ ਤੋਂ ਬਰਾਮਦ ਸੱਪ। ਤਸਵੀਰ : ਜੰਡਪੁਰੀ 07-09-2026
ਖਰੜ, 6 ਸਤੰਬਰ (ਜੰਡਪੁਰੀ)-ਖਰੜ ਦੇ ਗੁੱਗਾ ਮਾੜੀ ਦੇ ਮੇਲੇ ਮੌਕੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਨੇ ਸੱਪਾਂ ਨੂੰ ਟੋਕਰੀ ’ਚ ਪਾ ਕੇ ਪੈਸੇ ਮੰਗਣ ਦੇ ਦੋਸ਼ ਹੇਠ ਇਕ ਵਿਅਕਤੀ ਤਰਸੇਮ ਅਤੇ ਮਹਿਲਾ ਗੋਲਾ ਵਾਸੀ ਮੋਰਿੰਡਾ ਨੂੰ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਣ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ 2 ਸੱਪਾਂ ਨੂੰ ਟੋਕਰੀ ‘ਚ ਪਾ ਕੇ ਲੋਕਾਂ ਤੋਂ ਪੈਸੇ ਮੰਗ ਰਹੇ ਹਨ, ਪਰ ਇਨ੍ਹਾਂ ਦਾ ਸੱਪਾਂ ਨੂੰ ਕੋਈ ਨੁਕਸਾਨ ਪਹੁੰਚਾਉਣ ਦਾ ਇਰਾਦਾ ਨਹੀਂ ਹੈ ਅਤੇ ਉਹ ਧਾਰਮਿਕ ਉਦੇਸ਼ਾਂ ਮੁਤਾਬਿਕ ਰੱਖੇ ਹੋਏ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਬਰਾਮਦ ਸੱਪਾਂ ਨੂੰ ਜੰਗਲ ‘ਚ ਛੱਡ ਦਿੱਤਾ ਗਿਆ ਅਤੇ ਨਾਲ ਹੀ ਮੁਲਜ਼ਮਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵਰਾਜ ਇਨਕਲੇਵ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮੋਟਰਸਾਈਕਲ ਤੇ ਕਾਰ ਦਰਮਿਆਨ ਵਾਪਰੇ ਸੜਕ ਹਾਦਸੇ ’ ਚ ਨੌਜਵਾਨ ਦੀ ਮੌਤ
Ad Position 24