07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਉਹ ਦਿਨ ਦੂਰ ਨਹੀਂ , ਜਦੋਂ ਡੇਰਾਬੱਸੀ ਤੋਂ ਕੈਂਸਰ ਮਰੀਜ਼ਾਂ ਨੂੰ ਲੈ ਕੇ ਰੇਲਗੱਡੀ ਚਲਾਉਣੀ ਪਵੇਗੀ

ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਵਿਚ ਕਈ ਫੈਕਟਰੀਆਂ ਵਲੋਂ ਛੱਡੇ ਜਾ ਰਹੇ ਦੂਸ਼ਿਤ ਪਾਣੀ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਜਵਾਹਰਪੁਰ ਨੇੜੇ ਸਥਿਤ ਇਕ ਕੈਮੀਕਲ ਫੈਕਟਰੀ ਨਾਲ ਸੰਬੰਧਿਤ ਦੱਸਦਿਆਂ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਫੈਕਟਰੀ ਵਲੋਂ ਕਥਿਤ ਤੌਰ ’ਤੇ ਕੈਮੀਕਲ ਵਾਲਾ ਪਾਣੀ ਬਾਹਰ ਛੱਡਿਆ ਜਾਂਦਾ ਦਿਖਾਈ ਦੇ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਵਿਚ ਕਈ ਫੈਕਟਰੀਆਂ ਵਲੋਂ ਛੱਡੇ ਜਾ ਰਹੇ ਦੂਸ਼ਿਤ ਪਾਣੀ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਜਵਾਹਰਪੁਰ ਨੇੜੇ ਸਥਿਤ ਇਕ ਕੈਮੀਕਲ ਫੈਕਟਰੀ ਨਾਲ ਸੰਬੰਧਿਤ ਦੱਸਦਿਆਂ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਫੈਕਟਰੀ ਵਲੋਂ ਕਥਿਤ ਤੌਰ ’ਤੇ ਕੈਮੀਕਲ ਵਾਲਾ ਪਾਣੀ ਬਾਹਰ ਛੱਡਿਆ ਜਾਂਦਾ ਦਿਖਾਈ ਦੇ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਚਿੰਤਾ ਵੱਧ ਗਈ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਉਦਯੋਗਿਕ ਇਕਾਈਆਂ ਵਿਚੋਂ ਨਿਕਲਣ ਵਾਲਾ ਦੂਸ਼ਿਤ ਪਾਣੀ ਬਰਸਾਤੀ ਨਾਲਿਆਂ ਅਤੇ ਕੁਦਰਤੀ ਜਲ ਸਰੋਤਾਂ ਵਿਚ ਮਿਲ ਜਾਂਦਾ ਹੈ। ਦੂਸ਼ਿਤ ਪਾਣੀ ਕਈ ਥਾਵਾਂ ਤੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ। ਇਸ ਪਾਣੀ ਨਾਲ ਉੱਗੀਆਂ ਸ਼ਬਜੀਆਂ ਅਤੇ ਫਸਲਾਂ ਲੋਕ ਖਾ ਰਹੇ ਹਨ , ਜਿਸ ਕਰਕੇ ਮਿੱਟੀ ਅਤੇ ਫਸਲਾਂ ਦੀ ਗੁਣਵੱਤਾ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਪਾਣੀ ਦੇ ਨਮੂਨੇ ਲੈ ਕੇ ਜਾਂਚ ਕਰਵਾਈ ਜਾਵੇ ਅਤੇ ਜੇਕਰ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਇਕਾਈ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਲਾਕਾ ਵਾਸੀਆਂ ਵਿਚ ਕੈਂਸਰ ਸਮੇਤ ਗੰਭੀਰ ਬਿਮਾਰੀਆਂ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਕਰਨਾ ਭਵਿੱਖ ਵਿਚ ਵੱਡੀ ਸਿਹਤ ਸਮੱਸਿਆ ਪੈਦਾ ਕਰ ਸਕਦਾ ਹੈ। ਜੇਕਰ ਇਹੀ ਹਾਲ ਰਿਹਾ ਤਾਂ ਉਹ ਦਿਨ ਦੂਰ ਨਹੀਂ ਹੋਵੇਗਾ ਜਦੋਂ ਘਰ ਘਰ ਵਿਚ ਕੈਂਸਰ ਦੇ ਮਰੀਜ਼ ਹੋਣਗੇ ਅਤੇ ਉਨ੍ਹਾਂ ਨੂੰ ਇਲਾਜ ਲਈ ਡੇਰਾਬਸੀ ਤੋਂ ਇਕ ਸਪੈਸ਼ਲ ਰੇਲ ਗੱਡੀ ਚਲਾਉਣੀ ਪਵੇਗੀ। ਲੋਕਾਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਇਸ ਗੰਭੀਰ ਮਸਲੇ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ। ਲੋਕਾਂ ਨੇ ਸਰਕਾਰ ਤੋਂ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੂਸ਼ਿਤ ਪਾਣੀ ਦੇ ਸਰੋਤ ਦੀ ਪਛਾਣ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਦਯੋਗਿਕ ਪ੍ਰਦੂਸ਼ਣ ’ਤੇ ਸਮੇਂ ਸਿਰ ਨੱਥ ਨਾ ਪਾਈ ਗਈ ਤਾਂ ਆਉਣ ਵਾਲੇ ਸਮੇਂ ਵਿਚ ਇਸ ਦਾ ਖਮਿਆਜ਼ਾ ਲੋਕਾਂ ਨੂੰ ਸਿਹਤ ਦੇ ਰੂਪ ਵਿਚ ਭੁਗਤਣਾ ਪੈ ਸਕਦਾ ਹੈ। ਇਸ ਬਾਰੇ ਐਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ ਨਾਲ ਸੰਪਰਕ ਕਰਨ ਕਰਨ ਤੇ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਡੇਰਾਬੱਸੀ ਦੇ ਤਿੰਨ ਪਿੰਡਾਂ ਨੂੰ ਮਿਲੇ ਆਧੁਨਿਕ ਖੇਡ ਮੈਦਾਨ ਅਗਲੀ ਖ਼ਬਰ ਖੁੱਲ੍ਹੇ ਵਿਚ ਸੁੱਟੀ ਜਾ ਰਹੀ ਪੋਲਟਰੀ ਫਾਰਮ ਦੀ ਬਦਬੂਦਾਰ ਫੀਡ , ਲੋਕਾਂ ਵਿਚ ਰੋਸ
Ad Position 24