ਅਜੀਤ, ਜਲੰਧਰ
ਮੰਗਲਵਾਰ , 8 ਸਤੰਬਰ , 2026
ਸਨਿਚਰਵਾਰ, 1 ਅਗਸਤ, 2026
ਰਣਜੀਤ ਸਿੰਘ ਗਿੱਲ ਨੇ ਬੂਥਗੜ੍ਹ ਵਾਸੀਆਂ ਨਾਲ ਕੀਤੀ ਮੁਲਾਕਾਤ
ਹਲਕਾ ਖਰੜ ਦੇ ਵਿਕਾਸ ਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਕੀਤੀ ਵਿਚਾਰ - ਚਰਚਾ
ਮਾਜਰੀ, 7 ਸਤੰਬਰ (ਕੁਲਵੰਤ ਸਿੰਘ ਧੀਮਾਨ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਪਿੰਡ ਬੂਥਗੜ੍ਹ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਤੀੜਾ ਵਿਖੇ ‘ਸੱਥ’ ਪ੍ਰੋਗਰਾਮ ਕਰਵਾਇਆ ਗਿਆ ਸੀ।
ਮਾਜਰੀ, 7 ਸਤੰਬਰ (ਕੁਲਵੰਤ ਸਿੰਘ ਧੀਮਾਨ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਪਿੰਡ ਬੂਥਗੜ੍ਹ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਤੀੜਾ ਵਿਖੇ ‘ਸੱਥ’ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਪ੍ਰੋਗਰਾਮ ਨੂੰ ਲੈ ਕੇ ਹਲਕਾ ਖਰੜ ਦੇ ਲੋਕਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਵਲੋਂ ਹਲਕੇ ਲਈ ਕੋਈ ਵੱਡਾ ਵਿਕਾਸ ਪ੍ਰਾਜੈਕਟ ਜਾਂ ਅਹਿਮ ਐਲਾਨ ਕੀਤਾ ਜਾਵੇਗਾ, ਪਰ ਹਲਕਾ ਖਰੜ ਨੂੰ ਕੁਝ ਵੀ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਪੁਲਿਸ ਵਲੋਂ ਕਥਿਤ ਤੌਰ ‘ਤੇ ਕੀਤੀ ਗਈ ਕੁੱਟਮਾਰ ਅਤੇ ਤਸ਼ੱਦਦ ਦੀ ਘਟਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ‘ ਚ ਹਰ ਵਿਅਕਤੀ ਨੂੰ ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਹੱਕ ਹੈ ਅਤੇ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਲਗਭਗ 10 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਪ੍ਰਤੀ ਕਾਰਗੁਜ਼ਾਰੀ ਦਾ ਮੁਲਾਂਕਣ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਵਿਧਾਇਕ ਹੋਣ ਦੇ ਬਾਵਜੂਦ ਵੀ ਹਲਕੇ ਦੀਆਂ ਸਮੱਸਿਆਵਾਂ ਹੱਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵਲੋਂ ਸਿਰਫ਼ ਚਿਹਰਾ ਬਦਲ ਕੇ ਲੋਕਾਂ ਤੋਂ ਮੁੜ ਸਮਰਥਨ ਮੰਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਬਾਰੇ ਹਲਕੇ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵਿਗੜ ਰਹੀ ਕਾਨੂੰਨ-ਵਿਵਸਥਾ, ਬੇਰੁਜ਼ਗਾਰੀ, ਨਸ਼ਿਆਂ ਅਤੇ ਆਰਥਿਕ ਚੁਣੌਤੀਆਂ ਨੂੰ ਦੇਖਦੇ ਹੋਏ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਹੁਤ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁਨਹਿਰੇ ਅਤੇ ਮਜ਼ਬੂਤ ਭਵਿੱਖ ਲਈ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਵਿਕਾਸ ਨੂੰ ਪਹਿਲ ਦੇਵੇ। ਇਸ ਮੌਕੇ ਸਿਕੰਦਰ ਸਿੰਘ, ਸਿੱਪਾ ਸਾਬਕਾ ਸਰਪੰਚ, ਗੁਰਮੀਤ ਸਿੰਘ, ਬਲਵੀਰ ਸਿੰਘ, ਮੇਜਰ ਸਿੰਘ, ਜਗਜੀਤ ਸਿੰਘ, ਪੰਚ ਬਲਵਿੰਦਰ ਸਿੰਘ ਕਾਲਾ, ਰਣਜੀਤ ਸਿੰਘ, ਕਲਵੀਰ ਸਿੰਘ ਕਾਲਾ, ਅਮਰਿੰਦਰ ਸਿੰਘ, ਬਲਵੀਰ ਸਿੰਘ, ਕਮਲਪ੍ਰੀਤ ਸਿੰਘ, ਰਾਜਵੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।